Monday, July 20, 2026

ਗੁਰਦੁਆਰਾ ਕਲਗੀਧਰ ਸਾਹਿਬ ਨਰੈਣਗੜ੍ਹ ਵਿਖੇ ਪ੍ਰਕਾਸ਼ ਪੁਰਬ ਮਨਾਇਆ ਗਿਆ

PPN2912201412

ਛੇਹਰਟਾ, 29 ਦਸੰਬਰ ( ਕੁਲਦੀਪ ਸਿਮਘ ਨੋਬਲ) – ਸਾਹਿਬੇ ਕਮਾਲ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਦਾ ਪ੍ਰਕਾਸ਼ ਦਿਹਾੜਾ ਗੁਰਦੁਆਰਾ ਕਲਗੀਧਰ ਸਾਹਿਬ ਨਰੈਣਗੜ੍ਹ ਛੇਹਰਟਾ ਵਿਖੇ ਬਲਦੇਵ ਸਿੰਘ ਢਿੱਲੋਂ ਦੀ ਪ੍ਰਧਾਨਗੀ ਹੇਠ ਮਨਾਇਆ ਗਿਆ।ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਤੋਂ ਬਾਅਦ ਗੁਰੂ ਘਰ ਦੇ ਮਹਾਨ ਕੀਰਤਨੀਏ, ਕਵੀਸ਼ਰ ਅਤੇ ਢਾਡੀ ਜਥਿਆਂ ਨੇ ਗੁਰਬਾਣੀ ਸਰਵਨ ਕਰਾ ਕੇ ਸੰਗਤਾਂ ਨੂੰ ਗੁਰ ਇਤਿਹਾਸ ਨਾਲ ਜੋੜਿਆ’।ਇਸ ਮੌਕੇ ਵਿਸ਼ੇਸ਼ ਤੌਰ ਤੇ ਹਾਜ਼ਰੀ ਲਗਾਉਣ ਲਈ ਪਹੁੰਚੇ ਪ੍ਰਧਾਨ ਬਲਦੇਵ ਸਿੰਘ ਢਿੱਲੋਂ ਨੇ ਪੰਜ ਪਿਆਰਿਆਂ ਤੇ ਮੈਨੇਜਰ ਦਿਲਬਾਗ ਸਿੰਘ ਧੌਲ ਨੂੰ ਸਿਰੋਪਾਓ ਆਦਿ ਦੇ ਕੇ ਸਨਮਾਨਿਤ ਕੀਤਾ।ਸ਼ਖ਼ਸੀਅਤਾਂ ਨੇ ਕਿਹਾ ਕਿ ਸਾਨੂੰ ਅੱਜ ਦੇ ਸ਼ੁਭ ਅਵਸਰ ‘ਤੇ ਖੰਡੇ ਬਾਟੇ ਦੀ ਪਾਹੁਲ ਛਕ ਕੇ ਗੁਰੂ ਵਾਲੇ ਬਨਣ ਦਾ ਪ੍ਰਣ ਕਰਨਾ ਚਾਹੀਦਾ ਹੈ।ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਗੁਰਨਾਮ ਸਿੰਘ ਸੰਧੂ ਜਨਰਲ ਸਕੱਤਰ, ਵਾਈਸ ਪ੍ਰਧਾਨ ਸੁਖਦੇਵ ਸਿੰਘ ਕੋਹਾਲਾ, ਗੁਰਚਰਨ ਸਿੰਘ ਕੋਹਾਲਾ, ਮਨਜੀਤ ਸਿੰਘ ਗ੍ਰੰਥੀ, ਕੁਲਦੀਪ ਸਿੰਘ ਮਾਨ, ਅਮਰਜੀਤ ਸਿੰਘ ਨੌਬਲ, ਲਖਵਿੰਦਰ ਸਿੰਘ, ਪਲਵਿੰਦਰ ਸਿੰਘ ਪ੍ਰਿੰਸੀਪਲ, ਹਰਦਿਆਲ ਸਿੰਘ, ਰਣਜੀਤ ਸਿੰਘ ਲਾਟੀ, ਕਿਸ਼ਨ ਸ਼ਰਮਾ, ਓਂਕਾਰ ਸਿੰਘ, ਇੰਦਰਜੀਤ ਸਿੰਘ ਜੇ.ਈ ਆਦਿ ਹਾਜ਼ਰ ਸਨ।

Check Also

ਕੈਬਨਿਟ ਮੰਤਰੀ ਈ.ਟੀ.ਓ ਵਲੋਂ ਨਗਰ ਸੁਧਾਰ ਟਰੱਸਟ ਦੇ ਨਵ-ਨਿਯੁੱਕਤ ਚੇਅਰਮੈਨ ਸਰਬਜੋਤ ਸਿੰਘ ਧੰਜ਼ਲ ਨੂੰ ਵਧਾਈ

ਅੰਮ੍ਰਿਤਸਰ, 19 ਜੁਲਾਈ (ਸੁਖਬੀਰ ਸਿੰਘ) –  ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਅੱਜ ਪੰਜਾਬ ਸਰਕਾਰ …

Leave a Reply