Tuesday, June 17, 2025
Breaking News

ਜੈਤੋ ਮੋਰਚੇ ਦੀ 100 ਸਾਲਾ ਸ਼ਤਾਬਦੀ ਦੇ ਸਮਾਗਮ ਪੰਥਕ ਰਵਾਇਤਾਂ ਅਨੁਸਾਰ ਆਰੰਭ

ਗੁਰਦੁਆਰਾ ਟਿੱਬੀ ਸਾਹਿਬ ਤੋਂ ਗੁ. ਸ੍ਰੀ ਅੰਗੀਠਾ ਸਾਹਿਬ ਤੱਕ ਸਜਾਇਆ ਵਿਸ਼ਾਲ ਨਗਰ ਕੀਰਤਨ

ਜੈਤੋ, 19 ਫ਼ਰਵਰੀ (ਪੰਜਾਬ ਪੋਸਟ ਬਿਊਰੋ) – ਸਿੱਖ ਕੌਮ ਵਲੋਂ ਤਤਕਾਲੀ ਅੰਗਰੇਜ਼ ਹਕੂਮਤ ਦੇ ਜਬਰ ਜ਼ੁਲਮ ਵਿਰੁੱਧ ਲਗਾਏ ਗਏ ਜੈਤੋ ਦੇ ਮੋਰਚੇ ਦੀ 100 ਸਾਲਾ ਸ਼ਤਾਬਦੀ ਦੇ ਸਮਾਗਮ ਅੱਜ ਇਥੇ ਗੁਰਦੁਆਰਾ ਸ੍ਰੀ ਟਿੱਬੀ ਸਾਹਿਬ ਜੈਤੋ ਵਿਖੇ ਪੰਥਕ ਰਵਾਇਤਾਂ ਅਨੁਸਾਰ ਆਰੰਭ ਹੋਏ।ਸਮਾਗਮਾਂ ਦੀ ਆਰੰਭਤਾ ਮੌਕੇ ਗੁਰਦੁਆਰਾ ਸ੍ਰੀ ਟਿੱਬੀ ਸਾਹਿਬ ਤੋਂ ਗੁਰਦੁਆਰਾ ਅੰਗੀਠਾ ਸਾਹਿਬ ਤੱਕ ਵਿਸ਼ਾਲ ਨਗਰ ਸਜਾਇਆ ਗਿਆ।ਇਸ ਤੋਂ ਪਹਿਲਾਂ ਸ੍ਰੀ ਅਖੰਠ ਪਾਠ ਸਾਹਿਬ ਦੀ ਆਰੰਭਤਾ ਵੀ ਕੀਤੀ ਗਈ।
ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸੰਗਤ ਨੂੰ ਸੰਬੋਧਨ ਕਰਦਿਆਂ ਜੈਤੋ ਮੋਰਚੇ ਦੇ ਇਤਿਹਾਸ ਨੂੰ ਯਾਦ ਕਰਨ ਦੇ ਨਾਲ-ਨਾਲ ਮੌਜ਼ੂਦਾ ਸਮੇਂ ਸਿੱਖ ਕੌਮ ਨੂੰ ਦਰਪੇਸ਼ ਚੁਣੌਤੀਆਂ ਦੀ ਗੱਲ ਵੀ ਕੀਤੀ।ਐਡਵੋਕੇਟ ਧਾਮੀ ਨੇ ਕਿਹਾ ਕਿ ਸਿੱਖ ਕੌਮ ਅੰਦਰ ਹੱਕ ਸੱਚ ਦੀ ਪਹਿਰੇਦਾਰੀ ਵਾਸਤੇ ਵੱੱਡੀਆਂ ਕੁਰਬਾਨੀਆਂ ਹੋਈਆਂ।ਕੌਮ ਅੰਦਰ ਸ਼ਹਾਦਤਾਂ ਦਾ ਮੁੱਢ ਗੁਰੂ ਸਾਹਿਬਾਨ ਨੇ ਆਪ ਬੰਨ੍ਹਿਆ, ਇਸ ਲੜੀ ਨੂੰ ਸਿੱਖਾਂ ਨੇ ਕਾਇਮ ਰੱਖਿਆ।ਜੈਤੋ ਦਾ ਮੋਰਚਾ ਜ਼ਬਰ, ਜੁਲਮ ਅਤੇ ਅਨਿਆਂ ਵਿਰੁੱਧ ਇਕ ਸੰਘਰਸ਼ ਦਾ ਬਿਗਲ ਸੀ, ਜਿਸ ਨੇ ਜਾਲਮ ਹਕੂਮਤਾਂ ਦੀ ਧੱਕੇਸ਼ਾਹੀ ਨੂੰ ਚੁਣੌਤੀ ਦਿੱਤੀ।ਇਸ ਵਿੱਚੋਂ ਸਿੱਖ ਕੌਮ ਜੇਤੂ ਹੋ ਕੇ ਨਿਕਲੀ, ਜੋ ਇਤਿਹਾਸ ਅੰਦਰ ਸੁਨਹਿਰੀ ਅੱਖਰਾਂ ਵਿਚ ਦਰਜ ਹੈ।
ਇਸੇ ਦੌਰਾਨ ਨਗਰ ਕੀਰਤਨ ਵੱਖ-ਵੱਖ ਪੜਾਵਾਂ ਤੋਂ ਹੁੰਦਾ ਹੋਇਆ ਗੁਰਦੁਆਰਾ ਸ੍ਰੀ ਅੰਗੀਠਾ ਸਾਹਿਬ ਵਿਖੇ ਸੰਪੂਰਨ ਹੋਇਆ।ਨਗਰ ਕੀਰਤਨ ਦਾ ਸੰਗਤ ਵੱੱਲੋਂ ਥਾਂ-ਥਾਂ ਭਰਵਾਂ ਸਵਾਗਤ ਕਰਦਿਆਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਰੁਮਾਲੇ ਅਤੇ ਪੰਜ ਪਿਆਰੇ ਸਾਹਿਬਾਨ ਅਤੇ ਨਿਸ਼ਾਨਚੀ ਸਿੰਘਾਂ ਨੂੰ ਸਿਰੋਪਾਓ ਭੇਟ ਕੀਤੇ ਗਏ।ਨਿਹੰਗ ਸਿੰਘ ਦਲਾਂ ਵੱਲੋਂ ਊਠਾਂ ਤੇ ਘੋੜਿਆਂ ਨਾਲ ਸ਼ਮੂਲੀਅਤ ਕੀਤੀ ਗਈ।ਜੈਤੋ ਮੋਰਚੇ ਨਾਲ ਸਬੰਧਤ ਵਿਸ਼ੇਸ਼ ਤੌਰ ’ਤੇ ਤਿਆਰ ਕੀਤੀ ਗਈ ਨਾਭਾ ਜੇਲ੍ਹ ਦੀ ਝਾਕੀ ਵੀ ਸ਼ਾਮਲ ਸੀ।ਸਕੂਲਾਂ/ਕਾਲਜਾਂ ਦੇ ਵਿਦਿਆਰਥੀ ਵੀ ਵੱਡੀ ਗਿਣਤੀ ਵਿਚ ਨਗਰ ਕੀਰਤਨ ਦਾ ਹਿੱਸਾ ਬਣੇ ਅਤੇ ਗਤਕਾ ਪਾਰਟੀਆਂ ਨੇ ਸਿੱਖ ਜੰਗਜੂ ਕਲਾ ਦੇ ਜੌਹਰ ਵਿਖਾਏ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਭਾਈ ਰਾਜਿੰਦਰ ਸਿੰਘ ਮਹਿਤਾ, ਮੈਂਬਰ ਕੇਵਲ ਸਿੰਘ ਬਾਦਲ, ਸ਼ੇਰ ਸਿੰਘ ਮੰਡਵਾਲਾ, ਬੀਬੀ ਗੁਰਿੰਦਰ ਕੌਰ ਭੋਲੂਵਾਲ, ਬੀਬੀ ਜੋਗਿੰਦਰ ਕੌਰ, ਹਲਕਾ ਇੰਚਾਰਜ ਸੂਬਾ ਸਿੰਘ ਬਾਦਲ, ਹਰਵਿੰਦਰ ਸਿੰਘ ਖਾਲਸਾ, ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਬਲਵਿੰਦਰ ਸਿੰਘ ਕਾਹਲਵਾਂ, ਵਧੀਕ ਸਕੱਤਰ ਬਿਜੈ ਸਿੰਘ, ਮੀਤ ਸਕੱਤਰ ਬਲਵਿੰਦਰ ਸਿੰਘ ਖੈਰਾਬਾਦ, ਮਨਜੀਤ ਸਿੰਘ ਤਲਵੰਡੀ, ਸੁਖਬੀਰ ਸਿੰਘ, ਹਰਭਜਨ ਸਿੰਘ ਵਕਤਾ, ਬੁੱਢਾ ਦਲ ਵੱਲੋਂ ਬਾਬਾ ਸਰਵਨ ਸਿੰਘ ਮਝੈਲ, ਬਾਬਾ ਬਲਦੇਵ ਸਿੰਘ ਵੱਲ੍ਹਾ, ਬਾਬਾ ਸਤਨਾਮ ਸਿੰਘ ਖਾਪੜਖੇੜੀ, ਬਾਬਾ ਸਤਪਾਲ ਸਿੰਘ, ਬਾਬਾ ਬਲਬੀਰ ਸਿੰਘ ਹਰੜਾ ਵਾਲੇ, ਦਵਿੰਦਰ ਸਿੰਘ ਧਾਮੀ, ਬਾਬਾ ਹਰਭਜਨ ਸਿੰਘ ਲੁਧਿਆਣਾ, ਬਾਬਾ ਰਘਬੀਰ ਸਿੰਘ, ਮੈਨੇਜਰ ਸੁਖਰਾਜ ਸਿੰਘ, ਸੁਮੇਰ ਸਿੰਘ, ਰੇਸ਼ਮ ਸਿੰਘ, ਜਰਨੈਲ ਸਿੰਘ, ਇੰਚਾਰਜ ਗੁਰਦੀਪ ਸਿੰਘ, ਕਰਤਾਰ ਸਿੰਘ, ਲਖਵਿੰਦਰ ਸਿੰਘ, ਬੀਬੀ ਮਨਜੀਤ ਕੌਰ, ਡਾ. ਅਮਰਜੀਤ ਕੌਰ, ਹੈਡ ਪ੍ਰਚਾਰਕ ਭਾਈ ਸਰਬਜੀਤ ਸਿੰਘ ਢੋਟੀਆਂ ਸਮੇਤ ਵੱਡੀ ਗਿਣਤੀ ਵਿਚ ਪ੍ਰਮੁੱਖ ਸ਼ਖ਼ਸੀਅਤਾਂ ਅਤੇ ਸੰਗਤਾਂ ਹਾਜ਼ਰ ਸਨ।

Check Also

ਖਾਲਸਾ ਕਾਲਜ ਲਾਅ ਵੱਲੋਂ ‘ਸਖਸ਼ੀਅਤ ਵਿਕਾਸ ਅਤੇ ਨਿਖਾਰ’ ਵਰਕਸ਼ਾਪ ਕਰਵਾਈ ਗਈ

ਅੰਮ੍ਰਿਤਸਰ, 14 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ ਲਾਅ ਵਿਖੇ ਵਿਦਿਆਰਥਣਾਂ ਲਈ ਵਿਸਪਰ, …