Friday, July 24, 2026

ਬੱਚਿਆਂ ਨੂੰ ਖੇਡਾਂ ਵੱਲ ਉਤਸ਼ਾਹਿਤ ਕਰਨ ਦੀ ਲੋੜ – ਮੈਡਮ ਸੁਹਿੰਦਰ ਕੌਰ

ਵੱਖ-ਵੱਖ ਪਿੰਡਾਂ ਵਿੱਚ ਬੀਤੀ ਸ਼ਾਮ ਵੰਡੀਆਂ ਖੇਡ ਕਿੱਟਾਂ

ਅੰਮ੍ਰਿਤਸਰ, 20 ਫਰਵਰੀ (ਸੁਖਬੀਰ ਸਿੰਘ) – ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਸਰਕਾਰ ਬੱਚਿਆਂ ਨੂੰ ਖੇਡਾਂ ਵੱਲ ਜੋੜਨ ਲਈ ਉਤਸ਼ਾਹਿਤ ਕਰ ਰਹੀ ਹੈ ਤਾਂ ਜੋ ਸਾਡੇ ਬੱਚੇ ਖੇਡਾਂ ਵਿੱਚ ਭਾਗ ਲੈ ਕੇ ਆਪਣਾ ਤੇ ਸੂਬੇ ਦਾ ਨਾਮ ਰੌਸ਼ਨ ਕਰ ਸਕਣ।ਇਹ ਪ੍ਰਗਟਾਵਾ ਮੈਡਮ ਸੁਹਿੰਦਰ ਕੌਰ ਧਰਮ ਪਤਨੀ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਖੇਡਾਂ ਨੂੰ ਪ੍ਰਫੁਲਿੱਤ ਕਰਨ ਅਤੇ ਬੱਚਿਆਂ ‘ਚ ਸਪੋਰਟਸਮੈਨ ਦੀ ਭਾਵਨਾ ਭਰਨ ਅਤੇ ਨਸ਼ਿਆਂ ਦੀ ਦਲਦਲ ਤੋਂ ਦੂਰ ਰੱਖਣ ਦੇ ਉਪਰਾਲੇ ਤਹਿਤ ਪਿੰਡ ਗਦਲੀ, ਭੰਗਵਾਂ, ਦਸ਼ਮੇਸ਼ ਨਗਰ, ਅਕਾਲ ਗੜ੍ਹ, ਢਪੱਈਆਂ ਅਤੇ ਰਸੂਲਪੁਰ ਕਲਾਂ ਵਿਖੇ ਬੱਚਿਆਂ ਨੂੰ ਬੀਤੀ ਸ਼ਾਮ ਖੇਡਾਂ ਦੀਆਂ ਕਿੱਟਾਂ ਵੰਡਣ ਉਪਰੰਤ ਕੀਤਾ।ਉਨਾਂ ਕਿਹਾ ਕਿ ਕੈਬਨਿਟ ਮੰਤਰੀ ਈ.ਟੀ.ਓ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜੰਡਿਆਲਾ ਹਲਕੇ ਦੇ ਪਿੰਡਾਂ ਵਿੱਚ ਬੱਚਿਆਂ ਨੂੰ ਖੇਡਾਂ ਨਾਲ ਜੋੜਨ ਲਈ ਖੇਡ ਕਿੱਟਾਂ ਦੀ ਵੰਡ ਕੀਤੀ ਜਾ ਰਹੀ ਹੈ।ਮੈਡਮ ਸੁਹਿੰਦਰ ਕੌਰ ਨੇ ਕਿਹਾ ਕਿ ਬੱਚੇ ਖੇਡਾਂ ਨਾਲ ਜੁੜ ਕੇ ਜਿਥੇ ਅਨੁਸ਼ਾਸ਼ਨ ਵਿੱਚ ਰਹਿਣਾ ਸਿੱਖਦੇ ਹਨ, ਉਥੇ ਉਹ ਨਸ਼ਿ਼ਆਂ ਤੋਂ ਵੀ ਦੂਰ ਰਹਿੰਦੇ ਹਨ।
ਇਸ ਮੌਕੇ ਬਲਾਕ ਪ੍ਰਧਾਨ ਸੁਨੈਨਾ ਰੰਧਾਵਾ, ਸੁਖਦੇਵ ਸਿੰਘ, ਸਤਿੰਦਰ ਸਿੰਘ ਤੋਂ ਇਲਾਵਾ ਵੱਡੀ ਗਿਣਤੀ ‘ਚ ਪਿੰਡ ਵਾਸੀ ਹਾਜ਼ਰ ਸਨ।

Check Also

ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਜੀਵਨ ’ਤੇ ਆਧਾਰਿਤ ਦਸਤਾਵੇਜ਼ੀ ਫਿਲਮ ਨੂੰ ਮਿਲਿਆ ਭਰਵਾਂ ਹੁੰਗਾਰਾ

ਅੰਮ੍ਰਿਤਸਰ, 23 ਜੁਲਾਈ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ …