Saturday, December 21, 2024

‘ਆਪ ਦੀ ਸਰਕਾਰ ਆਪ ਦੇ ਦੁਆਰ’ ਕੈਂਪਾਂ ‘ਚ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ ਸਰਕਾਰੀ ਸੇਵਾਵਾਂ- ਵਿਧਾਇਕ ਰਮਦਾਸ

ਅੰਮ੍ਰਿਤਸਰ 20 ਫਰਵਰੀ (ਸੁਖਬੀਰ ਸਿੰਘ) – ਅਟਾਰੀ ਹਲਕੇ ਦੇ ਵਿਧਾਇਕ ਜਸਵਿੰਦਰ ਸਿੰਘ ਰਮਦਾਸ ਨੇ ਅੱਜ ‘ਆਪ ਦੀ ਸਰਕਾਰ ਆਪ ਦੇ ਦੁਆਰ ਤਹਿਤ ਅਟਾਰੀ ਦੇ ਪਿੰਡ ਬੱਲ ਖੁਰਦ ਵਿਖੇ ਲਗਾਏ ਗਏ ਕੈਂਪ ਦਾ ਨਿਰੀਖਣ ਕੀਤਾ।ਵਿਧਾਇਕ ਵਲੋਂ ਇਥੇ ਆਪਣਾ ਖੁਦ ਦਾ ਆਧਾਰ ਕਾਰਡ ਵੀ ਸਹੀ ਕਰਵਾਇਆ ਗਿਆ।ਉਨਾਂ ਕਿਹਾ ਕਿ ਇਨਾਂ ਕੈਂਪਾਂ ਨਾਲ ਜਿਥੇ ਲੋਕਾਂ ਦੇ ਸਮੇਂ ਤੇੇ ਪੈਸੇ ਦੀ ਬਚਤ ਹੋ ਰਹੀ ਹੈ।ਉਨਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਵਲੋਂ ਅਧਿਕਾਰੀਆਂ ਨੂੰ ਸਖ਼ਤ ਨਿਰਦੇਸ਼ ਦਿੱਤੇ ਗਏ ਹਨ ਕਿ ਕੈਂਪਾਂ ਵਿੱਚ ਆਉਣ ਵਾਲੇ ਲੋਕਾਂ ਨੂੰ ਮੌਕੇ ‘ਤੇ ਹੀ ਸਰਕਾਰੀ ਸੇਵਾਵਾਂ ਮੁਹੱਈਆ ਕਰਵਾਉਣ ਦਾ ਯਤਨ ਕੀਤਾ ਜਾਵੇ।
ਉਨਾਂ ਕਿਹਾ ਕਿ ਇਨਾਂ ਕੈਂਪਾਂ ਵਿੱਚ ਲੋਕਾਂ ਨੂੰ 43 ਤਰ੍ਹਾਂ ਦੀਆਂ ਸੇਵਾਵਾਂ ਮੌਕੇ ‘ਤੇ ਹੀ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ ਅਤੇ ਮੌਕੇ ਤੇ ਹੀ ਜਨਮ ਸਰਟੀਫਿਕੇਟ, ਮੌਤ ਸਰਟੀਫਿਕੇਟ, ਹਲਫੀਆ ਬਿਆਨ ਤਸਦੀਕ ਕਰਨੇ, ਬਾਰਡਰ ਏਰੀਏ ਸਬੰਧੀ ਸਰਟੀਫਿਕੇਟ, ਬੈਕਵਰਡ ਏਰੀਆ ਸਰਟੀਫਿਕੇਟ, ਜ਼ਮੀਨ ਦੀ ਹੱਦਬੰਦੀ, ਐਨ.ਆਰ.ਆਈ ਦੇ ਦਸਤਾਵੇਜ਼ਾਂ ਦੇ ਕਾਊਂਟਰ ਸਾਈਨ ਵਰਗੀਆਂ ਅਹਿਮ ਸੇਵਾਵਾਂ ਮੌਕੇ ਤੇ ਹੀ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ।
ਵਿਧਾਇਕ ਰਮਦਾਸ ਨੇ ਅਧਿਕਾਰੀਆਂ ਨੂੰ ਕਿਹਾ ਕਿ ਕੈਂਪ ਵਿੱਚ ਆਉਣ ਲੋਕਾਂ ਨੂੰ ਕਿਸੇ ਕਿਸਮ ਦੀ ਮੁਸ਼ਕਲ ਨਾ ਆਵੇ।ਉਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਇਨਾਂ ਕੈਂਪ ਵਿੱਚ ਪਹੁੰਚ ਕੇ ਵੱਧ ਤੋਂ ਵੱਧ ਫਾਇਦਾ ਲੈੁਣ।

Check Also

ਪ੍ਰੋ. ਚਾਂਸਲਰ ਛੀਨਾ ਦੀ ਮੌਜ਼ੂਦਗੀ ’ਚ ਮਾਹਣਾ ਸਿੰਘ ਦੇ ਵੰਸ਼ਜ਼ ਨਾਗੀ ਪਰਿਵਾਰ ਨੇ ਕੀਤਾ ਕੰਪਿਊਟਰ ਲੈਬ ਦਾ ਉਦਘਾਟਨ

ਅੰਮ੍ਰਿਤਸਰ, 19 ਦਸੰਬਰ (ਸੁਖਬੀਰ ਸਿੰਘ ਖੁਰਮਣੀਆਂ) – ਸ: ਮਾਹਣਾ ਸਿੰਘ ਚੈਰੀਟੇਬਲ ਟਰੱਸਟ ਦੇ ਸਰਪ੍ਰਸਤ ਸਵ: …