Friday, May 30, 2025
Breaking News

ਰੰਗਲਾ ਪੰਜਾਬ ਮੇਲੇ ਦੀ ਧਮਾਕੇਦਾਰ ਸ਼ੁਰੂਆਤ ਕਰਨਗੇ ਬਾਲੀਵੁੱਡ ਗਾਇਕ ਸੁਖਵਿੰਦਰ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਮੇਤ ਅਹਿਮ ਸਖ਼ਸ਼ੀਅਤਾਂ ਹੋਣਗੀਆਂ ਸ਼ਾਮਲ

ਅੰਮ੍ਰਿਤਸਰ, 20 ਫਰਵਰੀ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵੱਲੋਂ ਰਾਜ ਨੂੰ ਸੈਰ ਸਪਾਟਾ ਕੇਂਦਰ ਵਜੋਂ ਵਿਸ਼ਵ ਭਰ ਵਿੱਚ ਪ੍ਰਸਿੱਧ ਕਰਨ ਲਈ ਸ਼ੁਰੂ ਕੀਤੀ ਗਈ ਵਿਸ਼ਵ ਵਿਆਪੀ ਮੁਹਿੰਮ ਤਹਿਤ ਅੰਮ੍ਰਿਤਸਰ ਵਿੱਚ ਸੱਤ ਦਿਨ ਚੱਲਣ ਵਾਲਾ ਰੰਗਲਾ ਪੰਜਾਬ ਮੇਲਾ ਕਰਵਾਇਆ ਜਾ ਰਿਹਾ ਹੈ।ਜਿਸਦੀ ਸ਼ੁਰੂਆਤ 23 ਫਰਵਰੀ ਨੂੰ ਖਾਲਸਾ ਕਾਲਜ ਅੰਮ੍ਰਿਤਸਰ ਵਿਖੇ ਕਰਵਾਏ ਜਾਣ ਵਾਲੇ ਵੱਡੇ ਰੰਗਾਰੰਗ ਸਮਾਗਮ ਨਾਲ ਹੋਵੇਗੀ। ਸਿਮਾਗਮ ਵਿੱਚ ਬਾਲੀਵੁੱਡ ਦੇ ਪ੍ਰਸਿੱਧ ਗਾਇਕ ਸੁਖਵਿੰਦਰ ਦਰਸ਼ਕਾਂ ਦੇ ਰੁਬਰੂ ਹੋਣਗੇ, ਜਦਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਮੇਤ ਕੈਬਨਿਟ ਮੰਤਰੀ ਅਤੇ ਵੱਡੀਆਂ ਸਖ਼ਸ਼ੀਅਤਾਂ ਵੀ ਪੁੱਜਣਗੀਆਂ।
ਵਧੀਕ ਡਿਪਟੀ ਕਮਿਸ਼ਨਰ ਨਿਕਾਸ ਕੁਮਾਰ ਨੇ ਮੇਲੇ ਸਬੰਧੀ ਤਿਆਰੀਆਂ ਦਾ ਜਾਇਜ਼ਾ ਲੈਂਦੇ ਹੋਏ ਦੱਸਿਆ ਕਿ ਇਹ ਮੇਲਾ 29 ਫਰਵਰੀ ਤੱਕ ਚੱਲੇਗਾ।ਇਹਨਾਂ ਸੱਤ ਦਿਨਾਂ ਵਿੱਚ ਪੰਜਾਬੀ ਗਾਇਕੀ ਦੇ ਵੱਡੇ ਗਾਇਕ ਜਿਨਾਂ ਨੇ ਦੁਨੀਆਂ ਵਿੱਚ ਆਪਣਾ ਲੋਹਾ ਮਨਵਾਇਆ ਹੈ, ਉਹ ਲੋਕਾਂ ਦਾ ਮਨੋਰੰਜ਼ਨ ਕਰਨ ਲਈ ਅੰਮ੍ਰਿਤਸਰ ਆਉਣਗੇ।ਉਹਨਾਂ ਦੱਸਿਆ ਕਿ ਬਾਲੀਵੁੱਡ ਦੇ ਪ੍ਰਸਿੱਧ ਗਾਇਕ ਸੁਖਵਿੰਦਰ ਸਿੰਘ ਦਰਸ਼ਕਾਂ ਦੇ ਰੂਬਰੂ ਹੋਣਗੇ।ਇਸੇ ਤਰ੍ਹਾਂ 24 ਫਰਵਰੀ ਨੂੰ ਗਾਇਕ ਰਣਜੀਤ ਐਵਨਿਊ ਦੁਸਹਿਰਾ ਗਰਾਉਂਡ ਵਿਖੇ ਲੋਕਾਂ ਦਾ ਮਨੋਰੰਜ਼ਨ ਕਰਨਗੇ, 24 ਫਰਵਰੀ ਨੂੰ ਹਰਜੀਤ ਹਰਮਨ, 25 ਫਰਵਰੀ ਨੂੰ ਲਖਵਿੰਦਰ ਵਡਾਲੀ, 26 ਫਰਵਰੀ ਨੂੰ ਵਾਰਸ ਭਰਾ, 27 ਫਰਵਰੀ ਨੂੰ ਕੁਲਵਿੰਦਰ ਬਿੱਲਾ, 28 ਫਰਵਰੀ ਨੂੰ ਕੰਵਰ ਗਰੇਵਾਲ ਅਤੇ 29 ਫਰਵਰੀ ਨੂੰ ਸਿਕੰਦਰ ਸਲੀਮ ਲੋਕਾਂ ਦੇ ਰੂਬਰੂ ਹੋਣਗੇ।ਇਸ ਦੌਰਾਨ ਅੰਮ੍ਰਿਤਸਰ ਦੇ ਰਣਜੀਤ ਐਵਨਿਊ ਦੁਸ਼ਹਿਰਾ ਗਰਾਊਂਡ ਵਿਖੇ ਖਾਣ ਪੀਣ ਦੇ ਸ਼ੌਕੀਨਾਂ ਲਈ ਦੇਸ਼ ਭਰ ਵਿੱਚੋਂ ਵੱਡੇ ਬਰਾਂਡ ਰੂਪੀ ਰੈਸਟੋਰੈਂਟ ਆਪਣੇ ਖਾਣੇ ਪਰੋਸਣਗੇ, ਇਹ ਸਟਾਲ 100 ਦੇ ਕਰੀਬ ਹੋਣਗੇ।ਇਸ ਤੋਂ ਇਲਾਵਾ ਖਰੀਦੋ ਫਰੋਖਤ ਲਈ ਆਪਣੀ ਹੱਥ ਕਲਾ ਕਰਕੇ ਜਾਣੇ ਜਾਂਦੇ ਮਾਹਿਰ ਦੇਸ਼ ਭਰ ਵਿੱਚੋਂ ਪਹੁੰਚ ਕੇ ਆਪਣੇ ਸਟਾਲ ਲਾਉਣਗੇ।
ਇਸ ਮੌਕੇ ਐਸ.ਡੀ.ਐਮ ਅਜਨਾਲਾ ਅਰਵਿੰਦਰਪਾਲ ਸਿੰਘ, ਐਸ.ਡੀ.ਐਮ ਮਨਕੰਵਲ ਸਿੰਘ ਚਾਹਲ, ਸਹਾਇਕ ਕਮਿਸ਼ਨਰ ਵਿਵੇਕ ਮੋਦੀ, ਵਧੀਕ ਡਾਇਰੈਕਟਰ ਰਾਜੇਸ਼ ਪੋਪਲੀ, ਚੀਫ ਬਿਜਲੀ ਬੋਰਡ ਸਤਿੰਦਰ ਸ਼ਰਮਾ ਅਤੇ ਹੋਰ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

Check Also

ਗਰੁੱਪ ਕਮਾਂਡਰ ਬ੍ਰਗੇਡੀਅਰ ਕੇ.ਐਸ ਬਾਵਾ ਵਲੋਂ ਕੈਂਪ ਦਾ ਦੌਰਾ

ਅੰਮ੍ਰਿਤਸਰ, 29 ਮਈ (ਪੰਜਾਬ ਪੋਸਟ ਬਿਊਰੋ) – ਬਾਬਾ ਕੁੰਮਾ ਸਿੰਘ ਇੰਜੀਨੀਅਰਿੰਗ ਕਾਲਜ ਸਤਲਾਣੀ ਸਾਹਿਬ ਵਿਖੇ …