Saturday, December 21, 2024

ਵਿਲੇਜ਼ ਡਿਫੈਂਸ ਕਮੇਟੀਆਂ ਪਿੰਡਾਂ ਵਿੱਚ ਨਸ਼ੇ ‘ਤੇ ਰੱਖਣ ਤਿਰਛੀ ਨਜ਼ਰ – ਡਿਪਟੀ ਕਮਿਸ਼ਨਰ

ਅਜਨਾਲਾ ਹਲਕੇ ਦੀਆਂ ਪੰਜ ਵਿਲੇਜ਼ ਡਿਫੈਂਸ ਕਮੇਟੀਆਂ ਨਾਲ ਕੀਤੀ ਮੀਟਿੰਗ

ਅੰਮ੍ਰਿਤਸਰ, 20 ਫਰਵਰੀ (ਸੁਖਬੀਰ ਸਿੰਘ) – ਰਾਜਪਾਲ ਸ੍ਰੀ ਬਨਵਾਰੀ ਲਾਲ ਪੁਰੋਹਿਤ ਦੀਆਂ ਹਦਾੲਤਾਂ ਤੇ ਸਰਹੱਦੀ ਪਿੰਡਾਂ ਵਿੱਚ ਬਣਾਈਆਂ ਗਈਆਂ ਵਿਲੇਜ਼ ਡਿਫੈਂਸ ਕਮੇਟੀਆਂ ਪਿੰਡਾਂ ਵਿੱਚ ਨਸ਼ੇ `ਤੇ ਤਿਰਛੀ ਨਜ਼ਰ ਰੱਖਣ ਅਤੇ ਕਿਸੇ ਵੀ ਅਣਸੁਖਾਵੀਂ ਘਟਨਾ `ਤੇ ਕਾਬੂ ਪਾਉਣ ਲਈ ਬੀ.ਐਸ.ਐਫ ਅਤੇ ਪੁਲਿਸ ਨਾਲ ਆਪਣਾ ਤਾਲਮੇਲ ਬਣਾਈ ਰੱਖਣ।
ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਨੇ ਅੱਜ ਅਜਨਾਲਾ ਹਲਕੇ ਦੇ ਘੋਨੇਵਾਲ, ਸੈਦੋਗਾਜੀ, ਮਿਸੋਕੇ, ਸਿੰਗੋਕੇ ਅਤੇ ਪੰਜ ਗਰਾਂਈ ਪਿੰਡਾਂ ਦੀਆਂ ਵਿਲੇਜ ਡਿਫੈਂਸ ਕਮੇਟੀਆਂ ਨਾਲ ਮੀਟਿੰਗ ਕਰਦਿਆਂ ਕੀਤਾ।ਉਨਾਂ ਦੱਸਿਆ ਕਿ ਸਰਹੱਦੀ ਪੱਟੀ ਦੇ ਅਧੀਨ ਆਉਂਦੇ ਪਿੰਡਾਂ ਵਿੱਚ ਵਿਲੇਜ਼ ਡਿਫੈਂਸ ਕਮੇਟੀਆਂ ਬਣਾ ਦਿੱਤੀਆਂ ਗਈਆਂ ਹਨ, ਜੋ ਕਿ ਬਹੁਤ ਵਧੀਆ ਪ੍ਰਦਰਸ਼ਨ ਕਰ ਰਹੀਆਂ ਹਨ।ਉਨਾਂ ਦੱਸਿਆ ਕਿ ਬਿਹਤਰ ਕੰਮ ਕਰਨ ਵਾਲੀਆਂ ਵਿਲੇਜ਼ ਡਿਫੈਂਸ ਕਮੇਟੀਆਂ ਨੂੰ ਵਧੀਆ ਕਾਰਗੁਜ਼ਾਰੀ ਦੇ ਆਧਾਰ ਤੇ ਇਨਾਮ ਵੀ ਦਿੱਤੇ ਗਏ ਹਨ। ਉਨਾਂ ਵਿਲੇਜ ਡਿਫੈਂਸ ਕਮੇਟੀਆਂ ਨੂੰ ਕਿਹਾ ਕਿ ਸਰਹੱਦ ਪਾਰ ਤੋਂ ਹੁੰਦੀ ਨਸ਼ੇ ਦੀ ਤਸੱਕਰੀ ‘ਤੇ ਨਿਗਾਹ ਰੱਖਣ ਅਤੇ ਡਰੋਨ ਆਦਿ ਦੀ ਆਮਦ `ਤੇ ਇਸ ਦੀ ਸੂਹ ਤੁਰੰਤ ਪੁਲਿਸ ਨਾਲ ਸਾਂਝੀ ਕਰਨ ਤਾਂ ਜੋ ਨਸ਼ੇ ਦੀ ਤਸਕਰੀ ਨੂੰ ਨੱਥ ਪਾਈ ਜਾ ਸਕੇ।ਥੋਰੀ ਨੇ ਵਿਲੇਜ ਡਿਫੈਂਸ ਕਮੇਟੀਆਂ ਦੇ ਨੁਮਾਇੰਦਿਆਂ ਨੂੰ ਕਿਹਾ ਕਿ ਉਹ ਪਿੰਡਾਂ ਵਿੱਚ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕਰਨ ਤਾਂ ਜੋ ਨਸ਼ੇ ਵਰਗੀ ਭਿਆਨਕ ਬਿਮਾਰੀ ਨੂੰ ਜੜ੍ਹ ਤੋਂ ਖ਼ਤਮ ਕੀਤਾ ਜਾ ਸਕੇ।
ਮੀਟਿੰਗ ਦੌਰਾਨ ਬੀ.ਐਸ.ਐਫ ਦੇ ਅਧਿਕਾਰੀ ਬੀ.ਕੇ ਦਿਵੇਦੀ ਨੇ ਦੱਸਿਆ ਕਿ ਨਸ਼ੇ ਦੇ ਰੋਕਥਾਮ ਲਈ ਸਰਹੱਦ `ਤੇ ਪੈਟਰੋਲਿੰਗ ਵਿੱਚ ਵਾਧਾ ਕੀਤਾ ਗਿਆ ਹੈ ਅਤੇ ਪੁਲਿਸ ਨਾਲ ਤਾਲਮੇਲ ਸਥਾਪਿਤ ਕਰਕੇ ਨਸ਼ੇ ਵਿਰੁੱਧ ਕਾਰਵਾਈ ਕੀਤੀ ਜਾ ਰਹੀ ਹੈ।ਉਨਾਂ ਕਿਹਾ ਕਿ ਬੀ.ਐਸ.ਐਫ ਦੇ ਜਵਾਨ ਹਰ ਸਮੇਂ ਸਰਹੱਦ `ਤੇ ਮੁਸਤੈਦ ਹਨ ਅਤੇ ਸਰਹੱਦ ਰਾਹੀਂ ਹੋਣ ਵਾਲੀ ਤਸਕਰੀ ਤੇ ਕਾਫ਼ੀ ਹੱਦ ਤੱਕ ਲਾਗਾਮ ਲੱਗ ਚੁੱਕੀ ਹੈ।
ਇਸ ਮੀਟਿੰਗ ਵਿੱਚ ਸਹਾਇਕ ਕਮਿਸ਼ਨਰ ਵਿਵੇਕ ਮੋਦੀ, ਐਸ.ਡੀ.ਐਮ ਅਜਨਾਲਾ ਅਰਵਿੰਦਰਪਾਲ ਸਿੰਘ, ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ ਸੁਖਜੀਤ ਸਿੰਘ, ਡੀ.ਐਸ.ਪੀ ਰਾਜਕੁਮਾਰ, ਤਹਿਸੀਲਦਾਰ ਅਜਨਾਲਾ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

Check Also

ਪ੍ਰੋ. ਚਾਂਸਲਰ ਛੀਨਾ ਦੀ ਮੌਜ਼ੂਦਗੀ ’ਚ ਮਾਹਣਾ ਸਿੰਘ ਦੇ ਵੰਸ਼ਜ਼ ਨਾਗੀ ਪਰਿਵਾਰ ਨੇ ਕੀਤਾ ਕੰਪਿਊਟਰ ਲੈਬ ਦਾ ਉਦਘਾਟਨ

ਅੰਮ੍ਰਿਤਸਰ, 19 ਦਸੰਬਰ (ਸੁਖਬੀਰ ਸਿੰਘ ਖੁਰਮਣੀਆਂ) – ਸ: ਮਾਹਣਾ ਸਿੰਘ ਚੈਰੀਟੇਬਲ ਟਰੱਸਟ ਦੇ ਸਰਪ੍ਰਸਤ ਸਵ: …