Thursday, March 13, 2025
Breaking News

ਭਾਰਤ ਇਲੈਕਟ੍ਰੋਨਿਕਸ ਲਿਮ. ਵੱਲੋਂ ਯੂਨੀਵਰਸਿਟੀ ਵਿਦਿਆਰਥੀਆਂ ਨੂੰ 12.45 ਲੱਖ ਦੇ ਤਨਖਾਹ ਪੈਕੇਜ਼ ਦੀ ਪੇਸ਼ਕਸ਼

ਅੰਮ੍ਰਿਤਸਰ, 21 ਫਰਵਰੀ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਡਾਇਰੈਕਟੋਰੇਟ ਆਫ਼ ਪਲੇਸਮੈਂਟ ਐਂਡ ਕਰੀਅਰ ਐਨਹਾਂਸਮੈਂਟ ਦੀ ਅਗਵਾਈ ਹੇਠ ਭਾਰਤ ਇਲੈਕਟ੍ਰੋਨਿਕਸ ਲਿਮਟਿਡ ਵੱਲੋਂ ਕੈਂਪਸ ਪਲੇਸਮੈਂਟ ਡਰਾਈਵ ਦਾ ਆਯੋਜਨ ਕੀਤਾ।ਕੰਪਨੀ ਵੱਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਬੀ.ਟੈਕ. (ਇਲੈਕਟ੍ਰੋਨਿਕਸ ਐਂਡ ਕਮਿਊਨੀਕੇਸ਼ਨ ਇੰਜੀ.) ਦੇ ਦੋ ਵਿਦਿਆਰਥੀਆਂ ਆਰੀਅਨ ਧਨੋਤਰਾ ਅਤੇ ਆਦਿਤਿਆ ਕੁਮਾਰ ਤਿਵਾੜੀ ਨੂੰ 12.45 ਲੱਖ ਪ੍ਰਤੀ ਸਾਲ ਦੇ ਤਨਖਾਹ ਪੈਕੇਜ਼ `ਤੇ ਨੌਕਰੀਆਂ ਦੀ ਪੇਸ਼ਕਸ਼ ਕੀਤੀ ਗਈ ਹੈ।
ਇਹ ਵਿਦਿਆਰਥੀ ਆਪਣਾ ਕੋਰਸ ਪਾਸ ਕਰਨ ਤੋਂ ਬਾਅਦ ਜੂਨ/ਜੁਲਾਈ 2024 ਵਿੱਚ ਨੌਕਰੀ ਜੁਆਇਨ ਕਰਨਗੇ।ਭਾਰਤ ਇਲੈਕਟ੍ਰਾਨਿਕਸ ਲਿਮ. ਭਾਰਤ ਸਰਕਾਰ ਦੀ ਏਰੋਸਪੇਸ ਅਤੇ ਰੱਖਿਆ ਇਲੈਕਟ੍ਰੋਨਿਕਸ ਕੰਪਨੀ ਹੈ। ਇਹ ਮੁੱਖ ਤੌਰ `ਤੇ ਜ਼ਮੀਨੀ ਅਤੇ ਏਰੋਸਪੇਸ ਐਪਲੀਕੇਸ਼ਨਾਂ ਲਈ ਉੱਨਤ ਇਲੈਕਟ੍ਰਾਨਿਕ ਉਤਪਾਦਾਂ ਦਾ ਨਿਰਮਾਣ ਕਰਦਾ ਹੈ ਅਤੇ ਇਹ ਭਾਰਤ ਦੀਆਂ ਵੱਕਾਰੀ ਕੰਪਨੀਆਂ ਵਿੱਚੋਂ ਇੱਕ ਹੈ।
ਵਾਈਸ ਚਾਂਸਲਰ ਡਾ. ਜਸਪਾਲ ਸਿੰਘ ਸੰਧੂ ਨੇ ਇਨ੍ਹਾਂ ਚੁਣੇ ਗਏ ਵਿਦਿਆਰਥੀਆਂ ਅਤੇ ਫੈਕਲਟੀ ਮੈਂਬਰਾਂ ਨੂੰ ਵਧਾਈ ਦਿੰਦਿਆਂ ਚੰਗੇ ਭਵਿੱਖ ਦੀ ਕਾਮਨਾ ਕੀਤੀ।

Check Also

ਯੂਨੀਵਰਸਿਟੀ ਐਨ.ਐਸ.ਐਸ ਯੂਨਿਟਾਂ ਨੇ ਮਨਾਇਆ ਅੰਤਰਰਾਸ਼ਟਰੀ ਮਹਿਲਾ ਦਿਵਸ

ਅੰਮ੍ਰਿਤਸਰ, 13 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਐਨ.ਐਸ.ਐਸ ਯੂਨਿਟ 1 ਅਤੇ …