Sunday, December 22, 2024

ਸਰਬਤ ਦਾ ਭਲਾ ਟਰੱਸਟ ਵਲੋਂ ਮਜੀਠਾ ਰੋਡ ਦੇ ਗੁ. ਸਾਹਿਬ `ਚ ਲੈਬ ਦਾ ਕੁਲੈਕਸ਼ਨ ਸੈਂਟਰ ਸਥਾਪਿਤ

ਡਾ. ਓਬਰਾਏ ਦੇ ਨਿਸ਼ਕਾਮ ਸੇਵਾ ਕਾਰਜ਼ਜਾਂ ਸਦਕਾ ਪੰਜਾਬੀਆਂ ਦਾ ਮਾਣ ਵਧਿਆ – ਡਾ. ਨਿਜ਼ਰ

ਅੰਮ੍ਰਿਤਸਰ, 22 ਫ਼ਰਵਰੀ (ਸੁਖਬੀਰ ਸਿੰਘ) – ਆਪਣੀ ਜੇਬ੍ਹ `ਚੋਂ ਕਰੋੜਾਂ ਰੁਪਏ ਸੇਵਾ ਕਾਰਜ਼ਾਂ `ਤੇ ਖ਼ਰਚ ਕਰਨ ਵਾਲੇ ਦੁਬਈ ਦੇ ਉਘੇ ਸਿੱਖ ਕਾਰੋਬਾਰੀ ਅਤੇ ਸਰਬਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਮੁਖੀ ਡਾ. ਐਸ.ਪੀ ਸਿੰਘ ਓਬਰਾਏ ਵਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਆਗਮਨ ਪੁਰਬ ਨੂੰ ਸਮਰਪਿਤ `ਸੰਨੀ ਓਬਰਾਏ ਕਲਿਨੀਕਲ ਲੈਬ ਅਤੇ ਡਾਇਗਨੌਸਟਿਕ ਸੈਂਟਰ` ਖੋਲ੍ਹਣ ਦੇ ਅਰੰਭੇ ਗਏ ਕਾਰਜ਼ ਤਹਿਤ ਹੁਣ ਮਜੀਠਾ ਰੋਡ ਦੇ ਗੁਰਦੁਆਰਾ ਸ਼੍ਰੀ ਗੁਰੂ ਹਰਿ ਰਾਇ ਸਾਹਿਬ ਵਿਖੇ ਲੈਬ ਦੇ ਨਵੇਂ ਕੁਲੈਕਸ਼ਨ ਸੈਂਟਰ ਦਾ ਉਦਘਾਟਨ ਵਿਧਾਇਕ ਤੇ ਚੀਫ਼ ਖਾਲਸਾ ਦੀਵਾਨ ਦੇ ਪ੍ਰਧਾਨ ਡਾ. ਇੰਦਰਬੀਰ ਸਿੰਘ ਨਿੱਜ਼ਰ ਅਤੇ ਡਾ. ਐਸ.ਪੀ ਸਿੰਘ ਓਬਰਾਏ ਵਲੋਂ ਸਾਂਝੇ ਤੌਰ `ਤੇ ਕੀਤਾ ਗਿਆ।
ਡਾ. ਨਿੱਜ਼ਰ ਨੇ ਡਾ. ਐਸ.ਪੀ ਸਿੰਘ ਓਬਰਾਏ ਵਲੋਂ ਪੰਜਾਬ ਸਮੇਤ ਹੋਰਨਾਂ ਸੂਬਿਆਂ `ਚ ਕੀਤੇ ਜਾ ਰਹੇ ਮਿਸਾਲੀ ਸੇਵਾ ਕਾਰਜ਼ਾਂ ਦੀ ਸ਼ਲਾਘਾ ਕਰਦਿਆਂ ਕਿ ਨਿਸ਼ਕਾਮ ਸੇਵਾਵਾਂ ਦੀ ਬਦੌਲਤ ਸਮੁੱਚੇ ਪੰਜਾਬੀਆਂ ਦਾ ਮਾਣ ਪੂਰੀ ਦੁਨੀਆਂ ‘ਚ ਵਧਿਆ ਹੈ।ਉਨ੍ਹਾਂ ਕਿਹਾ ਕਿ ਟਰੱਸਟ ਵਲੋਂ ਸਥਾਪਤ ਕੀਤੀਆਂ ਜਾ ਰਹੀਆਂ ਬਹੁਤ ਹੀ ਘੱਟ ਖ਼ਰਚੇ ਵਾਲੀਆਂ ਲੈਬੋਰਟਰੀਆਂ ਨਾਲ ਆਮ ਲੋਕਾਂ ਨੂੰ ਬਹੁਤ ਵੱਡੀ ਸਹੂਲਤ ਮਿਲ ਰਹੀ ਹੈ।
ਟਰੱਸਟ ਮੁਖੀ ਡਾ. ਐਸ.ਪੀ ਸਿੰਘ ਓਬਰਾਏ ਨੇ ਕਿਹਾ ਕਿ ਸਰਬਤ ਦਾ ਭਲਾ ਚੈਰੀਟੇਬਲ ਟਰੱਸਟ ਵਲੋਂ ਗੁਰੂ ਨਗਰੀ `ਚ ਪਹਿਲਾਂ ਤੋਂ ਚਲਾਈਆਂ ਜਾ ਰਹੀਆਂ 2 ਕਲੀਨੀਕਲ ਲੈਬੋਰਟਰੀਆਂ, ਡਾਇਲਸਿਸ, ਡੈਂਟਲ ਤੇ ਫਿਜ਼ੀਓਥਰੈਪੀ ਸੈਂਟਰ ਤੋਂ ਬਾਅਦ ਹੁਣ ਮਜੀਠਾ ਰੋਡ ਵਿਖੇ ਸਥਿਤ ਗੁਰਦੁਆਰਾ ਸ਼੍ਰੀ ਗੁਰੂ ਹਰਿ ਰਾਏ ਸਾਹਿਬ ਵਿਖੇ ਲੋਕਾਂ ਦੀ ਸਹੂਲਤ ਲਈ ਲੈਬ ਦਾ ਇੱਕ ਕੁਲੈਕਸ਼ਨ ਸੈਂਟਰ ਸਥਾਪਤ ਕੀਤਾ ਗਿਆ ਹੈ, ਜਿਸ ਵਿੱਚ ਮਰੀਜ਼ ਸਵੇਰੇ 8.00 ਵਜੇ ਤੋਂ ਲੈ ਕੇ 11.00 ਵਜੇ ਤੱਕ ਆਪਣੇ ਟੈਸਟਾਂ ਲਈ ਸੈਂਪਲ ਦੇ ਸਕਣਗੇ।ਡਾ. ਓਬਰਾਏ ਅਨੁਸਾਰ ਟਰੱਸਟ ਵਲੋਂ ਹੁਣ ਤੱਕ ਪੰਜਾਬ ਤੇ ਹਰਿਆਣਾ ਸਮੇਤ ਹੋਰਨਾਂ ਸੂਬਿਆਂ `ਚ 93 ਲੈਬਾਰਟਰੀਆਂ ਖੋਲ੍ਹੀਆਂ ਜਾ ਚੁੱਕੀਆਂ ਹਨ।ਜਿਨ੍ਹਾਂ ਵਿੱਚ ਅੰਦਰ ਹਰ ਮਹੀਨੇ ਲਗਭਗ 1 ਲੱਖ ਦੇ ਕਰੀਬ ਲੋਕ ਕੇਵਲ ਲਾਗਤ ਦਰਾਂ `ਤੇ ਆਪਣੇ ਟੈਸਟ ਕਰਵਾ ਰਹੇ ਹਨ।ਟਰੱਸਟ ਵਲੋਂ ਆਉਂਦੇ ਕੁੱਝ ਦਿਨਾਂ ਅੰਦਰ ਹੀ ਪੰਜਾਬ ਵਿੱਚ 8 ਜਦਕਿ ਹਿਮਾਚਲ `ਚ 2, ਹਰਿਆਣਾ `ਚ 3 ਅਤੇ ਰਾਜਸਥਾਨ `ਚ 2 ਹੋਰ ਲੈਬੋਰਟਰੀਆਂ ਲੋਕ ਅਰਪਣ ਕਰ ਦਿੱਤੀਆਂ ਜਾਣਗੀਆਂ।
ਇਸ ਦੌਰਾਨ ਟਰੱਸਟ ਦੇ ਮਾਝਾ ਜੋਨ ਪ੍ਰਧਾਨ ਸੁਖਜਿੰਦਰ ਸਿੰਘ ਹੇਰ, ਸਲਾਹਕਾਰ ਸੁਖਦੀਪ ਸਿੱਧੂ, ਜਨਰਲ ਸਕੱਤਰ ਮਨਪ੍ਰੀਤ ਸੰਧੂ, ਖ਼ਜ਼ਾਨਚੀ ਨਵਜੀਤ ਸਿੰਘ ਘਈ, ਮਨਪ੍ਰੀਤ ਸਿੰਘ, ਜਗਦੀਸ਼ ਸਿੰਘ ਵਡਾਲਾ ਪ੍ਰਧਾਨ ਗੁਰਦੁਆਰਾ ਸਾਹਿਬ, ਨੱਥਾ ਸਿੰਘ ਪੰਨੂ, ਸੁਰਜੀਤ ਸਿੰਘ, ਪ੍ਰੇਮ ਸਿੰਘ, ਹਰਲੀਨ ਕੌਰ, ਅਮਨਜੋਤ ਕੌਰ ਤੋਂ ਇਲਾਵਾ ਗੁਰਦੁਆਰਾ ਸਾਹਿਬ ਦੇ ਹੋਰ ਕਮੇਟੀ ਮੈਂਬਰ ਵੀ ਮੌਜ਼ੂਦ ਸਨ।

Check Also

ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ

ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …