Saturday, July 27, 2024

ਚੂੜਲ ਕਲਾਂ ਸਿੱਖਿਆ ਸੰਸਥਾਨ ਦੇ ਵਿਦਿਆਰਥੀਆਂ ਨੇ ਪਿੰਗਲਵਾੜਾ ਸ਼ਾਖਾ ਦਾ ਕੀਤਾ ਦੌਰਾ

ਸੰਗਰੂਰ, 22 ਫਰਵਰੀ (ਜਗਸੀਰ ਲੌਂਗੋਵਾਲ) – ਸਥਾਨਕ ਧੂਰੀ ਰੋਡ ਸਥਿਤ ਪਿੰਗਲਵਾੜਾ ਸ਼ਾਖਾ ਸੰਗਰੂਰ ਵਿਖੇ ਕਰਨਲ ਕਾਲਜ ਆਫ ਐਜੂਕੇਸ਼ਨ ਚੂੜਲ ਕਲਾਂ ਦੇ ਵਿਦਿਆਰਥੀ ਇੱਕ ਦਿਨਾ ਫੇਰੀ ਦੌਰਾਨ ਪਹੁੰਚੇ।ਪ੍ਰਿੰਸੀਪਲ ਪੂਜਾ ਰਾਠੀ ਦੇ ਦਿਸ਼ਾ ਨਿਰਦੇਸ਼ਾਂ ਤਹਿਤ, ਲੈਕਚਰਾਰ ਜਸਕਰਨਜੀਤ ਸਿੰਘ, ਭਲਪਿੰਦਰ ਸਿੰਘ ਦੀ ਅਗਵਾਈ ਵਿੱਚ 50 ਵਿਦਿਆਰਥੀਆਂ ਦੇ ਗਰੁੱਪ ਨੇ ਸ਼ਾਖ਼ਾ ਦੇ ਵੱਖ-ਵੱਖ ਵਾਰਡਾਂ ਦਾ ਦੌਰਾ ਕੀਤਾ।ਪਿੰਗਲਵਾੜਾ ਦੇ ਮਰੀਜ਼ਾਂ ਨਾਲ ਕੁੱਝ ਸਮਾਂ ਬਿਤਾਇਆ ਅਤੇ ਉਨ੍ਹਾਂ ਦੀ ਸੇਵਾ ਸੰਭਾਲ ਤੋਂ ਬਹੁਤ ਪ੍ਰਭਾਵਿਤ ਹੋਏ।
ਸ੍ਰੀ ਗੁਰੂ ਹਰਿਰਾਏ ਸਾਹਿਬ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਸਮਾਗਮ ਵਿੱਚ ਤਰਲੋਚਨ ਸਿੰਘ ਚੀਮਾ ਮੁੱਖ ਪ੍ਰਬੰਧਕ, ਪ੍ਰਿੰਸੀਪਲ ਬਲਵੰਤ ਸਿੰਘ, ਤੇਜਾ ਸਿੰਘ ਮਾਨ ਨੇ ਬੱਚਿਆਂ ਨੂੰ ਭਗਤ ਪੂਰਨ ਸਿੰਘ ਜੀ ਦੇ ਜੀਵਨ ਬਾਰੇ ਚਾਨਣਾ ਪਾਇਆ ਦੁਆਰਾ ਅਤੇ ਡਾਕਟਰ ਇੰਦਰਜੀਤ ਕੌਰ ਪ੍ਰਧਾਨ ਆਲ ਇੰਡੀਆ ਪਿੰਗਲਵਾੜਾ ਚੈਰੀਟੇਬਲ ਸੁਸਾਇਟੀ ਦੀ ਅਗਵਾਈ ‘ਚ ਪਿੰਗਲਵਾੜਾ ਵਲੋਂ ਕੀਤੀਆਂ ਜਾ ਵੱਖ-ਵੱਖ ਸਮਾਜਿਕ ਸੇਵਾਵਾਂ, ਲੋੜਵੰਦਾਂ ਦੀ ਮਦਦ ਆਦਿ ਬਾਰੇ ਜਾਣਕਾਰੀ ਦਿੱਤੀ ਅਤੇ ਵਿਦਿਆਰਥੀਆਂ ਨੂੰ ਹੱਥੀਂ ਸੇਵਾ ਕਰਨ ਦੀ ਪ੍ਰੇਰਨਾ ਕੀਤੀ।ਸੁਰਿੰਦਰ ਪਾਲ ਸਿੰਘ ਸਿਦਕੀ ਨੇ ਸ੍ਰੀ ਗੁਰੂ ਹਰਿਰਾਇ ਸਾਹਿਬ ਦੇ ਜੀਵਨ ਤੋਂ ਮਿਲਦੀਆਂ ਪੇ੍ਰਨਾਵਾਂ ਦਾਮਨ ਸੰਕੋਚ ਕੇ ਚਲੋ, ਵਾਤਾਵਰਨ ਦੀ ਸੰਭਾਲ ਆਦਿ ਬਾਰੇ ਅਤੇ ਸੰਗਰੂਰ ਸ਼ਾਖਾ ਦੇ ਪ੍ਰਬੰਧਾਂ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਗਈ।ਇਸ ਸਮੇਂ ਕਾਲਜ ਵਿਦਿਆਰਥੀ ਸੋਨੀਆ ਰਾਣੀ, ਕੁਲਵਿੰਦਰ ਕੌਰ, ਆਂਚਲ, ਜੀਵਨ ਜੋਤੀ, ਸੁਨੀਲ ਕੁਮਾਰ ਆਦਿ ਨੇ ਕਿਹਾ ਕਿ ਉਹ ਪਹਿਲੀ ਵਾਰ ਇਥੇ ਆਏ ਹਨ ਅਤੇ ਇਥੇ ਮਰੀਜ਼ਾਂ ਦੀ ਸੇਵਾ ਸੰਭਾਲ ਦੇਖ ਕੇ ਬਹੁਤ ਪ੍ਰਭਾਵਿਤ ਹੋਏ ਹਨ।ਉਨ੍ਹਾਂ ਆਪਣੇ ਅਧਿਆਪਕ ਸਾਹਿਬਾਨ ਨੂੰ ਕਿਹਾ ਕਿ ਉਹਨਾਂ ਨੂੰ ਮਹੀਨੇ ਵਿੱਚ ਇੱਕ ਵਾਰ ਜਰੂਰ ਇਥੇ ਭੇਜਿਆ ਜਾਵੇ ਤਾਂ ਕਿ ਉਹ ਵੀ ਹੱਥੀਂ ਸੇਵਾ ਕਰ ਸਕਣ।
ਇਸ ਮੌਕੇ ਸਟਾਫ ਮੈਂਬਰ ਪਰਗਟ ਸਿੰਘ, ਜਗਜੀਤ ਸਿੰਘ, ਗੁਰਸੇਵਕ ਸਿੰਘ ਵੀ ਹਾਜ਼ਰ ਸਨ।ਪ੍ਰਬੰਧਕਾਂ ਵਲੋਂ ਚੀਮਾ ਸਾਹਿਬ, ਹੈਡ ਮਾਸਟਰ ਮੁਖਤਿਆਰ ਸਿੰਘ, ਮਾਸਟਰ ਸਤਪਾਲ ਸ਼ਰਮਾ ਨੇ ਅਧਿਆਪਕ ਸਾਹਿਬਾਨ ਨੂੰ ਪਿੰਗਲਵਾੜਾ ਲਿਟਰੇਚਰ ਭੇਂਟ ਕਰਕੇ ਸਨਮਾਨਿਤ ਕੀਤਾ ਗਿਆ।

Check Also

ਐਸ.ਜੀ.ਪੀ.ਸੀ ਚੋਣਾਂ ਲਈ ਵੋਟ ਬਨਾਉਣ ਲਈ ਮਿਆਦ 31 ਜੁਲਾਈ 2024 ਨੂੰ ਹੋਵੇਗੀ ਸਮਾਪਤ

ਪਠਾਨਕੋਟ, 26 ਜੁਲਾਈ (ਪੰਜਾਬ ਪੋਸਟ ਬਿਊਰੋ) – ਉਪ ਮੰਡਲ ਮੈਜਿਸਟਰੇਟ ਪਠਾਨਕੋਟ ਮੇਜਰ ਡਾ. ਸੁਮਿਤ ਮੁਦ …