ਭੀਖੀ, 22 ਫਰਵਰੀ (ਕਮਲ ਜ਼ਿੰਦਲ) – ਸਥਾਨਕ ਨੈਸ਼ਨਲ ਕਾਲਜ ਭੀਖੀ ਦਾ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋਂ ਐਲਾਨੇ ਬੀ.ਏ ਬੀ.ਐਡ ਸਮੈਸਟਰ ਦੂਜੇ ਦਾ ਨਤੀਜਾ 100 ਪ੍ਰਤੀਸ਼ਤ ਰਿਹਾ।ਕਾਲਜ ਪ੍ਰਿੰਸੀਪਲ ਡਾ. ਐਮ.ਕੇ ਮਿਸ਼ਰਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਯਾਦਪ੍ਰੀਤ ਕੌਰ 80% ਅੰਕਾਂ ਨਾਲ ਪਹਿਲਾ, ਦੀਕਸ਼ਾ ਸਿੰਗਲਾ ਨੇ 79% ਅੰਕਾਂ ਨਾਲ ਦੂਜਾ ਅਤੇ ਰੀਤੂ ਕੌਰ ਨੇ 78% ਅੰਕਾਂ ਨਾਲ ਤੀਜ਼ਾ ਸਥਾਨ ਹਾਸਲ ਕੀਤਾ।ਕਾਲਜ ਪ੍ਰਧਾਨ ਹਰਬੰਸ ਦਾਸ ਬਾਵਾ ਨੇ ਪੁਜੀਸ਼ਨਾਂ ਹਾਸਲ ਕਰਨ ਵਾਲੇ ਅਤੇ ਪਾਸ ਹੋਣ ਵਾਲੇ ਵਿਦਿਆਰਥੀਆਂ ਨੂੰ ਚੰਗੇ ਭਵਿੱਖ ਲਈ ਹੋਰ ਅੱਗੇ ਵਧਣ ਲਈ ਉਤਸ਼ਾਹਿਤ ਕੀਤਾ।ਇਸ ਮੌਕੇ ਪ੍ਰੋ. ਗੁਰਤੇਜ ਸਿੰਘ ਤੇਜ਼ੀ, ਪ੍ਰੋ. ਬਿਕਰਮਜੀਤ ਕੌਰ, ਪ੍ਰੋ. ਸੁਖਵੀਰ ਕੌਰ, ਪ੍ਰੋ. ਸ਼ੰਟੀ ਕੁਮਾਰ, ਪ੍ਰੋ. ਜਸਪ੍ਰੀਤ ਕੌਰ ਅਤੇ ਸਮੂਹ ਸਟਾਫ਼ ਹਾਜ਼ਰ ਸੀ।
Check Also
ਐਡਵੋਕੇਟ ਧਾਮੀ ਨੇ ਪਹਿਲਗਾਮ ’ਚ ਹੋਏ ਹਮਲੇ ਦੇ ਪੀੜ੍ਹਤਾਂ ਨਾਲ ਸੰਵੇਦਨਾ ਪ੍ਰਗਟਾਈ
ਅੰਮ੍ਰਿਤਸਰ, 26 ਅਪ੍ਰੈਲ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ …