Saturday, May 31, 2025
Breaking News

ਜਥੇ: ਅਵਤਾਰ ਸਿੰਘ ਨੇ ਰਾਜਨਾਥ ਸਿੰਘ ਨੂੰ ਪੱਤਰ ਲਿਖ ਕੇ ਮਿਲਣ ਦਾ ਸਮਾਂ ਮੰਗਿਆ

 ਕਿਹਾ 1984 ਦੀ ਨਸਲਕੁਸ਼ੀ ਦੇ ਸ਼ਿਕਾਰ ਸਿੱਖਾਂ ਨੂੰ ਇਨਸਾਫ਼ ਤੇ ਜ਼ੇਲ੍ਹਾਂ ਵਿੱਚ ਬੰਦ ਸਿੱਖਾਂ ਦੀ ਹੋਵੇ

Avtar S Makkar

ਅੰਮ੍ਰਿਤਸਰ, 29 ਦਸੰਬਰ (ਗੁਰਪ੍ਰੀਤ ਸਿੰਘ)- ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਭਾਰਤ ਦੇ ਗ੍ਰਹਿ ਮੰਤਰੀ ਸ੍ਰੀ ਰਾਜਨਾਥ ਸਿੰਘ ਨੂੰ ਪੱਤਰ ਲਿਖਦਿਆਂ 1984 ਵਿੱਚ ਵੱਡੀ ਪੱਧਰ ਤੇ ਕੀਤੀ ਗਈ ਸਿੱਖ ਨਸਲਕੁਸ਼ੀ ਅਤੇ ਜ਼ੇਲ੍ਹਾਂ ਵਿੱਚ ਬੰਦ ਸਿੱਖਾਂ ਜਿਨ੍ਹਾਂ ਦੀ ਅਜੇ ਤੱਕ ਕੋਈ ਸੁਣਵਾਈ ਨਹੀਂ ਹੋਈ ਬਾਰੇ ਮੁੜ ਧਿਆਨ ਦਿਵਾਇਆ ਹੈ।
ਦਫ਼ਤਰ ਤੋਂ ਪੈ੍ਰਸ ਦੇ ਨਾਮ ਬਿਆਨ ਜਾਰੀ ਕਰਦਿਆਂ ਜਥੇਦਾਰ ਅਵਤਾਰ ਸਿੰਘ ਨੇ ਕਿਹਾ ਕਿ ਸਿੱਖ ਕੈਦੀਆਂ ਦੀ ਰਿਹਾਈ ਲਈ ਪੰਥ ਦਰਦੀ ਭਾਈ ਗੁਰਬਖਸ਼ ਸਿੰਘ ਖਾਲਸਾ ਦੂਸਰੀ ਵਾਰ ਭੁੱਖ ਹੜਤਾਲ ਤੇ ਬੈਠੇ ਹਨ ਜਿਨ੍ਹਾਂ ਦੀ ਭੁੱਖ ਹੜਤਾਲ ਅੱਜ 42ਵੇਂ ਦਿਨ ‘ਚ ਦਾਖਲ ਹੋ ਚੁੱਕੀ ਹੈ। ਉਨ੍ਹਾਂ ਕਿਹਾ ਕਿ ਭਾਰਤ ਦੀਆਂ ਵੱਖੁਵੱਖ ਜ਼ੇਲ੍ਹਾਂ ਵਿੱਚ ਲੰਮੇ ਸਮੇਂ ਤੋਂ ਕਈ ਸਿੱਖ ਕੈਦੀ ਹਨ ਜੋ ਸਜ਼ਾ ਭੁਗਤ ਚੁੱਕੇ ਹਨ ਤੇ ਉਨ੍ਹਾਂ ਨੂੰ ਅਜੇ ਤੱਕ ਕੋਈ ਇਨਸਾਫ਼ ਨਹੀਂ ਮਿਲਿਆ। ਉਨ੍ਹਾਂ ਕਿਹਾ ਕਿ ਇਸ ਨਾਲ ਦੇਸ਼ੁਵਿਦੇਸ਼ ਵਿੱਚ ਬੈਠੇ ਸਿੱਖਾਂ ਦੀਆਂ ਭਾਵਨਾਵਾਂ ਨੂੰ ਡੂੰਘੀ ਠੇਸ ਪਹੁੰਚੀ ਹੈ ਕਿਉਂਕਿ ਇਹ ਬਹੁਤ ਹੀ ਗੰਭੀਰ ਮੁੱਦਾ ਹੈ ਜਿਸ ‘ਤੇ ਤੁਰੰਤ ਕਾਰਵਾਈ ਕਰਨ ਦੀ ਜ਼ਰੂਰਤ ਹੈ ਤਾਂ ਜੋ ਦੇਸ਼ ਵਿੱਚ ਸ਼ਾਂਤੀ ਅਤੇ ਸਦਭਾਵਨਾ ਬਣੀ ਰਹੇ। ਉਨ੍ਹਾਂ ਸਮੁੱਚੀ ਸਿੱਖ ਕੌਮ ਦੀ ਨੁਮਾਇੰਦਾ ਜਥੇਬੰਦੀ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹੋਣ ਦੇ ਨਾਤੇ ਸ੍ਰੀ ਰਾਜਨਾਥ ਸਿੰਘ ਨੂੰ ਇਸ ਗੰਭੀਰ ਮੁੱਦੇ ਤੇ ਗੱਲਬਾਤ ਕਰਨ ਲਈ ਤੁਰੰਤ ਹੀ ਸਮਾਂ, ਸਥਾਨ ਤੇ ਤਾਰੀਖ ਦੀ ਮੰਗ ਕੀਤੀ ਹੈ ਤਾਂ ਜੋ ਸਿੱਖ ਕੌਮ ਨੂੰ ਦਰਪੇਸ਼ ਹਰ ਪ੍ਰਕਾਰ ਦੀਆਂ ਮੁਸ਼ਕਲਾਂ ਦਾ ਕੋਈ ਠੋਸ ਹੱਲ ਲੱਭਿਆ ਜਾ ਸਕੇ। ਉਨ੍ਹਾਂ ਇਸ ਗੰਭੀਰ ਮੁੱਦੇ ਤੇ ਆਪਣੀ ਨਿੱਜੀ ਰੁਚੀ ਲੈਂਦਿਆਂ ਜ਼ੇਲ੍ਹਾਂ ਵਿੱਚ ਬੰਦ ਸਿੱਖ ਕੈਦੀਆਂ ਦੀ ਤੁੁਰੰਤ ਰਿਹਾਈ ਕਰਾਉਣ ਦੀ ਮੰਗ ਕੀਤੀ ਹੈ ਤੇ ਉਮੀਦ ਪ੍ਰਗਟਾਈ ਹੈ ਕਿ ਭਾਰਤ ਸਰਕਾਰ ਇਸ ਵੱਲ ਉਚੇਚਾ ਧਿਆਨ ਦੇਵੇਗੀ ।

Check Also

ਯੂਨੀਵਰਸਿਟੀ ਦਾ ਨਿਵੇਕਲਾ ਉਪਰਾਲਾ, ਹਨੇਰੀ ਨਾਲ ਪੁੱਟੇ ਗਏ ਪੁਰਾਣੇ ਤੇ ਵੱਡੇ ਰੁੱਖ ਮੁੜ ਲਗਾਏ

ਅੰਮ੍ਰਿਤਸਰ, 30 ਮਈ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ ਵਾਤਾਵਰਣ ਸੰਭਾਲ ਦੇ …

Leave a Reply