Thursday, May 29, 2025
Breaking News

ਡੀ.ਏ.ਵੀ ਸਕੂਲ ਦੀ ਮਹਿਕਦੀਪ ਕੌਰ ਦਾ ਰਾਸ਼ਟਰ ਪੱਧਰੀ ਲੇਖ ਲਿਖਣ ਮੁਕਾਬਲੇ ‘ਚ ਪ੍ਰਦਰਸ਼ਨ ਸ਼ਾਨਦਾਰ

ਅੰਮ੍ਰਿਤਸਰ, 23 ਫਰਵਰੀ (ਜਗਦੀਪ ਸਿੰਘ) – ਖੁਸਰੋ ਫਾਊਂਡੇਸ਼ਨ ਵੱਲੋਂ ਕਰਵਾਏ ਗਏ ਡਾ. ਏ.ਪੀ.ਜੇ ਅਬਦੁਲ ਕਲਾਮ ਰਾਸ਼ਟਰੀ ਪੱਧਰ ਦੇ ਲੇਖ ਮੁਕਾਬਲੇ ਵਿੱਚ 14-18 ਸਾਲ ਉਮਰ ਦੇ ਵਿਦਿਆਰਥੀਆਂ ਨੂੰ ‘ਮੇਰੇ ਸੁਪਨਿਆਂ ਦੇ ਭਾਰਤ ਵਿੱਚ, ਮੈਂ ਆਪਣੀ ਭੂਮਿਕਾ ਨੂੰ ਕਿਵੇਂ ਵੇਖਦਾ ਹਾਂ’ ਵਿਸ਼ਾ ਦਿੱਤਾ ਗਿਆ।ਡੀ.ਏ.ਵੀ ਪਬਲਿਕ ਸਕੂਲ ਲਾਰੈਂਸ ਰੋਡ ਦੀ ਨੌਵੀਂ ਜਮਾਤ ਦੀ ਮਹਿਕਦੀਪ ਕੌਰ ਨੇ ਸਫਲਤਾਪੂਰਵਕ ਸਿਖਰਲੇ 25 ਵਿੱਚ ਆਪਣਾ ਸਥਾਨ ਬਣਾ ਕੇ ਉਤੱਮਤਾ ਦਾ ਸਰਟੀਫਿਕੇਟ ਪ੍ਰਾਪਤ ਕੀਤਾ ਹੈ।
ਪੰਜਾਬ ਜ਼ੋਨ-ਏ ਦੇ ਖੇਤਰੀ ਅਧਿਕਾਰੀ ਡਾ. ਸ਼੍ਰੀਮਤੀ ਨੀਲਮ ਕਾਮਰਾ ਤੇ ਸਕੂਲ ਦੇ ਮੈਨੇਜਰ ਡਾ. ਪੁਸ਼ਪਿੰਦਰ ਵਾਲੀਆ ਪਿ੍ਰੰਸੀਪਲ ਬੀ.ਬੀ.ਕੇ.ਡੀ.ਏ.ਵੀ ਕਾਲਜ ਫ਼ਾਰ ਵੂਮੈਨ ਅੰਮ੍ਰਿਤਸਰ ਨੇ ਮਹਿਕਦੀਪ ਕੌਰ ਨੂੰ ਉਸ ਦੀ ਸ਼ਾਨਦਾਰ ਪ੍ਰਾਪਤੀ ‘ਤੇ ਵਧਾਈ ਦਿੱਤੀ।ਸਕੂਲ ਪਿ੍ਰੰਸੀਪਲ ਡਾ. ਪੱਲਵੀ ਸੇਠੀ ਕਿਹਾ ਕਿ ਉਹ ਬੇਮਿਸਾਲ ਹੈ ਤੇ ਹਮੇਸ਼ਾਂ ਨਵੀਆਂ ਉਚਾਈਆਂ ਪ੍ਰਾਪਤ ਕਰਨ ‘ਚ ਸਫਲ ਰਹੇਗੀ।

Check Also

ਗਰੁੱਪ ਕਮਾਂਡਰ ਬ੍ਰਗੇਡੀਅਰ ਕੇ.ਐਸ ਬਾਵਾ ਵਲੋਂ ਕੈਂਪ ਦਾ ਦੌਰਾ

ਅੰਮ੍ਰਿਤਸਰ, 29 ਮਈ (ਪੰਜਾਬ ਪੋਸਟ ਬਿਊਰੋ) – ਬਾਬਾ ਕੁੰਮਾ ਸਿੰਘ ਇੰਜੀਨੀਅਰਿੰਗ ਕਾਲਜ ਸਤਲਾਣੀ ਸਾਹਿਬ ਵਿਖੇ …