Friday, March 14, 2025
Breaking News

ਸਿੱਖਿਆ ਦੇ ਖੇਤਰ ‘ਚ ਲਿਆਂਦੀ ਜਾਵੇਗੀ ਕ੍ਰਾਂਤੀ – ਈ.ਟੀ.ਓ

ਸ੍ਰੀ ਗੁਰੂ ਤੇਗ ਬਹਾਦਰ ਕਾਲਜ ਸਠਿਆਲਾ ਨੂੰ ਦੋ ਲੱਖ ਰੁਪਏ ਦੇਣ ਦਾ ਕੀਤਾ ਐਲਾਨ

ਅੰਮ੍ਰਿਤਸਰ, 23 ਫਰਵਰੀ (ਸੁਖਬੀਰ ਸਿੰਘ) – ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੇ ਯਤਨਾਂ ਸਦਕਾ ਪੰਜਾਬ ਵਿੱਚ ਸਿੱਖਿਆ ਕ੍ਰਾਂਤੀ ਦੇ ਨਾਂ ਹੇਠ ਨਵੇਂ ਸੈਸ਼ਨ ਲਈ ਦਾਖਲਾ ਮੁਹਿੰਮ ਸ਼ੁਰੂ ਕੀਤੀ ਗਈ ਹੈ।ਜਿਸ ਤਹਿਤ ਸੂਬੇ ਦੇ ਬੱਚਿਆਂ ਨੂੰ ਵਧੀਆ ਸਿੱਖਿਆ ਮੁਹੱਈਆ ਕਰਵਾਈ ਜਾਵੇਗੀ ਤਾਂ ਜੋ ਵੱਡੇ ਹੋ ਕੇ ਦੇਸ਼ ਦੀ ਵਾਗ ਡੋਰ ਸੰਭਾਲ ਸਕਣ।
ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਅੱਜ ਸ੍ਰੀ ਗੁਰੂ ਤੇਗ ਬਹਾਦਰ ਕਾਲਜ ਸਠਿਆਲਾ ਬਾਬਾ ਬਕਾਲਾ ਵਿਖੇ ਮਹਿਫਿਲ-ਏ-ਖਾਸ ਸਮਾਗਮ ਵਿੱਚ ਸ਼ਿਰਕਤ ਕਰਨ ਸਮੇਂ ਕੀਤਾ।ਉਨਾਂ ਕਿਹਾ ਕਿ ਮੁੱਖ ਮੰਤਰੀ ਮਾਨ ਦੀ ਉੱਚੀ ਸੋਚ ਸਦਕਾ ਸਿੱਖਿਆ ਦੇ ਖੇਤਰ ਵਿੱਚ ਵੱਡੇ ਪੱਧਰ ‘ਤੇ ਸੁਧਾਰਾਂ ਦੀ ਬਦੌਲਤ ਅੱਜ ਪੰਜਾਬ ਦੇ ਸਰਕਾਰੀ ਸਕੂਲ ਸੂਬੇ ਦੀ ਸ਼ਾਨ ਬਣ ਰਹੇ ਹਨ।ਉਨਾਂ ਕਿਹਾ ਕਿ ਥੋੜੇ ਹੀ ਸਮੇਂ ਵਿੱਚ ਸੂਬੇ ਅੰਦਰ ਹੋਰਨਾਂ ਖੇਤਰਾਂ ਤੋਂ ਇਲਾਵਾ ਸਿੱਖਿਆ ਦੇ ਖੇਤਰ ਵਿੱਚ ਆਈ ਵੱਡੀ ਕ੍ਰਾਂਤੀ ਤੋਂ ਹਰ ਇਕ ਵਰਗ ਖੁਸ਼ ਅਤੇ ਸੰਤੁ਼ਸ਼ਟ ਹੈ।ਉਨਾਂ ਕਿਹਾ ਕਿ ਜੇਕਰ ਇਤਿਹਾਸ ਵਿੱਚ ਝਾਤੀ ਮਾਰੀਏ ਤਾਂ 90 ਫੀਸਦੀ ਉਚ ਅਹੁੱਦਿਆਂ `ਤੇ ਬਿਰਾਜ਼ਮਾਨ ਅਧਿਕਾਰੀ ਅਤੇ ਅਧਿਆਪਕ ਸਰਕਾਰੀ ਸਕੂਲਾਂ ਤੋਂ ਪੜ੍ਹੇ ਹੋਏ ਹਨ। ਉਨਾਂ ਕਿਹਾ ਕਿ ਸਰਕਾਰੀ ਸਕੂਲਾਂ ਦੀਆਂ ਇਮਾਰਤਾਂ ਦੀ ਦਿੱਖ ਵਿੱਚ ਵੱਡਾ ਬਦਲਾਅ ਆਇਆ ਹੈ।
ਕੈਬਨਿਟ ਮੰਤਰੀ ਈ.ਟੀ.ਓ ਨੇ ਕਾਲਜ ਨੂੰ 2 ਲੱਖ ਰੁਪਏ ਦੇਣ ਦਾ ਐਲਾਨ ਕੀਤਾ ਅਤੇ ਕਿਹਾ ਕਿ ਕਾਲਜ ਦੀ ਰਿਪੇਅਰ ਵੀ ਜਲਦ ਕਰਵਾਈ ਜਾਵੇਗੀ।ਕਾਲਜ ਦੇ ਸਟਾਫ ਵਲੋਂ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੂੰ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਵੀ ਕੀਤਾ ਗਿਆ।
ਇਸ ਮੌਕੇ ਹਲਕਾ ਵਿਧਾਇਕ ਦਲਬੀਰ ਸਿੰਘ ਟੌਂਗ, ਮੈਡਮ ਤਜਿੰਦਰ ਕੌਰ, ਨਗਰ ਸੁਧਾਰ ਟਰੱਸਟ ਦੀ ਈ.ਓ ਸੁਰਿੰਦਰ ਕੁਮਾਰ, ਚੇਅਰਮੈਨ ਡਾ. ਗੁਰਵਿੰਦਰ ਸਿੰਘ, ਸੁਰਜੀਤ ਸਿੰਘ ਕੰਗ, ਡਾ. ਸਤਿੰਦਰ ਕੌਰ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਬੱਚੇ ਹਾਜ਼ਰ ਸਨ।

Check Also

ਯੂਨੀਵਰਸਿਟੀ ਐਨ.ਐਸ.ਐਸ ਯੂਨਿਟਾਂ ਨੇ ਮਨਾਇਆ ਅੰਤਰਰਾਸ਼ਟਰੀ ਮਹਿਲਾ ਦਿਵਸ

ਅੰਮ੍ਰਿਤਸਰ, 13 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਐਨ.ਐਸ.ਐਸ ਯੂਨਿਟ 1 ਅਤੇ …