Monday, May 20, 2024

ਰੰਗਲੇ ਪੰਜਾਬ ਮੇਲੇ ‘ਚ ‘ਸੇਵਾ ਸਟਰੀਟ’ ਦੇਵੇਗੀ ਦਾਨ ਨੂੰ ਨਵੀਂ ਦਿਸ਼ਾ- ਡਿਪਟੀ ਕਮਿਸ਼ਨਰ

ਕਿਤਾਬਾਂ ਤੇ ਕੱਪੜੇ ਦਾਨ ਕਰਨ ਦੀ ਪਿਰਤ ਪਾਉਣ ਦੀ ਕੀਤੀ ਜਾਵੇਗੀ ਕੋਸ਼ਿਸ਼

ਅੰਮ੍ਰਿਤਸਰ, 23 ਫਰਵਰੀ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵੱਲੋਂ ਸੈਰ ਸਪਾਟਾ ਤੇ ਸਭਿਆਚਾਰਕ ਮਾਮਲੇ ਵਿਭਾਗ ਦੇ ਸਹਿਯੋਗ ਨਾਲ ਕਰਵਾਏ ਜਾ ਰਹੇ ਰੰਗਲਾ ਪੰਜਾਬ ਮੇਲੇ ਵਿਚ ਪੰਜਾਬੀਆਂ ਦੀ ਨਿਰਸਾਵਰਥ ਸੇਵਾ ਭਾਵਨਾ ਦੇ ਪਹਿਲੂ ਨੂੰ ਵੀ ਵਿਸ਼ੇਸ਼ ਤੌਰ ‘ਤੇ ਲੋਕਾਂ ਸਾਹਮਣੇ ਉਭਾਰਨ ਦੀ ਕੋਸਿਸ਼ ਕੀਤੀ ਜਾਵੇਗੀ।ਇਸ ਦੇ ਨਾਲ ਹੀ ਪੰਜਾਬੀਆਂ ਵਲੋਂ ਲੰਗਰ ਰੂਪੀ ਭੋਜਨ ਉਤੇ ਦਿੱਤੇ ਜਾ ਰਹੇ ਦਾਨ ਦੇ ਨਾਲ-ਨਾਲ ਸਮੇਂ ਦੀ ਲੋੜ ਨੂੰ ਮੁੱਖ ਰੱਖਦੇ ਹੋਏ ਕਿਤਾਬਾਂ ਦਾਨ ਕਰਨ ਦੀ ਪਿਰਤ ਵੀ ਸ਼ੁਰੂ ਕੀਤੀ ਜਾਵੇਗੀ।
ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਨੇ ਦੱਸਿਆ ਕਿ 24 ਫਰਵਰੀ ਤੋਂ 29 ਫਰਵਰੀ ਤੱਕ ਇਹ ਸੇਵਾ ਸ੍ਰੀ ਦਰਬਾਰ ਸਾਹਿਬ ਨੂੰ ਜਾਂਦੇ ਮੁੱਖ ਰਸਤੇ ਹੈਰੀਟੇਜ਼ ਸਟਰੀਟ ਵਿੱਚ ਚਲਾਈ ਜਾਵੇਗੀ।ਡਿਪਟੀ ਕਮਿਸ਼ਨਰ ਦੀ ਯੋਜਨਾਬੰਦੀ ਨੂੰ ਹਕੀਕੀ ਰੂਪ ਦੇਣ ਲਈ ਸਹਾਇਕ ਕਮਿਸ਼ਨਰ ਸ੍ਰੀਮਤੀ ਗੁਰਸਿਮਰਨ ਕੌਰ ਨੇ ਇਸ ਸਬੰਧੀ ਅਧਿਕਾਰੀਆਂ ਨਾਲ ਵਿਰਾਸਤੀ ਸਟਰੀਟ ਵਿਚ ਮੀਟਿੰਗ ਕੀਤੀ ਅਤੇ ਮੌਕੇ ਦਾ ਜਾਇਜ਼ਾ ਲਿਆ।ਉਨਾਂ ਇਸ ਸੇਵਾ ਵਿਚ ਆਮ ਸ਼ਹਿਰੀਆਂ ਨੂੰ ਸ਼ਾਮਲ ਕਰਨ ਲਈ ਸਾਡੀ ਗੱਡੀਆਂ ਸ਼ਹਿਰ ਦੀਆਂ ਗਲੀਆਂ ਵਿੱਚ ਅਨਾਊਂਸਮੈਂਟ ਕਰ ਰਹੀਆਂ ਹਨ, ਤਾਂ ਕਿ ਪੰਜਾਬੀਆਂ ਨੂੰ ਕਿਤਾਬਾਂ ਦਾਨ ਲਈ ਅੱਗੇ ਲਿਆਂਦਾ ਜਾਵੇ।ਉਨਾਂ ਦੱਸਿਆ ਕਿ ਲੋੜਵੰਦ ਬੱਚਿਆਂ ਲਈ ਕਿਤਾਬਾਂ ਦੇ ਦਾਨ ਤੋਂ ਇਲਾਵਾ ਘਰਾਂ ਵਿੱਚ ਪਏ ਕੱਪੜੇ ਤੇ ਹੋਰ ਅਜਿਹਾ ਸਮਾਨ ਜੋ ਕਿਸੇ ਜ਼ਰੂਰਤਮੰਦ ਦੇ ਕੰਮ ਆ ਸਕਦਾ ਹੈ, ਨੂੰ ਵੀ ਇਸ ਮੌਕੇ ਦਾਨ ਵਜੋਂ ਲਿਆ ਜਾਵੇਗਾ ਤੇ ਅੱਗੇ ਲੋੜਵੰਦਾਂ ਤੱਕ ਪੁੱਜਦਾ ਕੀਤਾ ਜਾਵੇਗਾ।ਉਨਾਂ ਦੱਸਿਆ ਕਿ ਉਕਤ ਗੱਡੀਆਂ ਵਿੱਚ ਵੀ ਲੋਕ ਇਹ ਦਾਨ ਦੇ ਸਕਦੇ ਹਨ।ਉਨਾਂ ਦੱਸਿਆ ਕਿ ਖੂਨ ਦੇ ਦਾਨ ਲਈ ਵਿਸ਼ੇਸ ਖੂਨਦਾਨ ਕੈਂਪ ਵੀ ਇਸ ਗਲੀ ਵਿੱਚ ਲਗਾਇਆ ਜਾਵੇਗਾ।ਉਨਾਂ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਆਓ, ਸਾਰੇ ਇਕੱਠੇ ਹੋ ਕੇ ਅਪਣੱਤ, ਉਦਾਰਤਾ ਅਤੇ ਭਾਈਚਾਰੇ ਦੀ ਭਾਵਨਾ ਦਾ ਜਸ਼ਨ ਮਨਾਈਏ, ਜੋ ਕਿ ਪੰਜਾਬ ਦੇ ਇਤਹਾਸ ਤੇ ਸਭਿਆਚਾਰ ਦੀ ਮੂਲ ਪਛਾਣ ਹੈ।
ਇਸ ਮੌਕੇ ਸੋਸ਼ਲ ਵੈਲਫੇਅਰ ਅਧਿਕਾਰੀ ਪਲਵ ਸ੍ਰੇਸ਼ਟਾ, ਪੁਲਿਸ, ਰੈਡ ਕਰਾਸ ਤੇ ਸੈਰ ਸਪਾਟਾ ਵਿਭਾਗ ਦੇ ਹੋਰ ਅਧਿਕਾਰੀ ਵੀ ਹਾਜ਼ਰ ਸਨ।

Check Also

ਗੁਰੂ ਨਾਨਕ ਦੇਵ ਮੈਡੀਕਲ ਕਾਲਜ ਨੂੰ ਏਮਜ਼ ‘ਚ ਤਬਦੀਲ ਕੀਤਾ ਜਾਵੇਗਾ – ਸੰਧੂ ਸਮੁੰਦਰੀ

ਅੰਮ੍ਰਿਤਸਰ, 19 ਮਈ (ਸੁਖਬੀਰ ਸਿੰਘ) – ਡਾ: ਹਰਿੰਦਰ ਸਿੰਘ ਸਿੱਧੂ ਦੀ ਅਗਵਾਈ ਹੇਠ ਮਾਹਿਰ ਡਾਕਟਰਾਂ …