Friday, July 5, 2024

ਗੁਰੂ ਰਵਿਦਾਸ ਜੀ ਦੇ ਅਵਤਾਰ ਦਿਹਾੜੇ ਨੂੰ ਸਮਰਪਿਤ ਅਲੌਕਿਕ ਨਗਰ ਕੀਰਤਨ ਸਜਾਏ

ਸੰਗਰੂਰ, 23 ਫਰਵਰੀ (ਜਗਸੀਰ ਲੌਂਗੋਵਾਲ) – ਨੇੜ੍ਹਲੇ ਪਿੰਡ ਸ਼ਾਹਪੁਰ ਕਲਾਂ ਵਿਖੇ ਗੁਰੂ ਰਵੀਦਾਸ ਕਮੇਟੀ ਵਲੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਗੁਰੂ ਰਵਿਦਾਸ ਮਹਾਰਾਜ ਜੀ ਦੇ ਅਵਤਾਰ ਦਿਹਾੜੇ ‘ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਰਹਿਨੁਮਾਈ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿੱਚ ਅਲੌਕਿਕ ਨਗਰ ਕੀਰਤਨ ਸਜਾਇਆ ਗਿਆ।ਨਗਰ ਕੀਰਤਨ ਦੀ ਸ਼ੁਰੂਆਤ ਕਰਦਿਆਂ ਗੁਰਦੁਆਰਾ ਭਾਈ ਬਹਿਲੋ ਦੇ ਹੈਡ ਗ੍ਰੰਥੀ ਭਾਈ ਗੁਰਸੇਵਕ ਸਿੰਘ ਨੇ ਅਰਦਾਸ ਕਰਨ ਉਪਰੰਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਫ ਪਾਲਕੀ ਸਾਹਿਬ ਵਿੱਚ ਸੁਸ਼ੋਭਿਤ ਕਰਨ ਦੀ ਸੇਵਾ ਨਿਭਾਈ।
ਨਗਰ ਕੀਰਤਨ ਦੌਰਾਨ ਭੋਲਾ ਸਿੰਘ, ਮੇਜਰ ਸਿੰਘ, ਜਸ਼਼ਨ ਸਿੰਘ, ਦਿਲਜੋਬਨ ਸਿੰਘ ਤੇ ਕਰਮਾ ਸਿੰਘ ਨੇ ਪੰਜ ਪਿਆਰਿਆਂ ਵਜੋਂ ਸੇਵਾ ਨਿਭਾਈ ਅਤੇ ਸੁੰਦਰ ਪਾਲਕੀ ‘ਚ ਰਵਾਨਾ ਹੋਇਆ ਨਗਰ ਕੀਰਤਨ ਪਿੰਡ ਦੇ ਵੱਖ ਵੱਖ ਸਥਾਨਾਂ ਤੋਂ ਹੁੰਦਾ ਹੋਇਆ ਸ਼ਾਮ ਨੂੰ ਵਾਪਸ ਗੁਰਦੁਆਰਾ ਸਾਹਿਬ ਵਿਖੇ ਸੰਪੂਰਨ ਹੋਇਆ।ਨਗਰ ਕੀਰਤਨ ਦਾ ਪਿੰਡ ਦੀਆਂ ਸੰਗਤਾਂ ਵਲੋਂ ਥਾਂ ਥਾਂ ਭਰਵਾਂ ਸਵਾਗਤ ਕੀਤਾ ਗਿਆ ਅਤੇ ਸੰਗਤਾਂ ਲਈ ਵੱਖ-ਵੱਖ ਤਰ੍ਰਾਂ ਦੇ ਲੰਗਰ ਅਤੁੱਟ ਵਰਤਾਏ ਗਏ। ਨਗਰ ਕੀਰਤਨ ਦੌਰਾਨ ਢਾਡੀ ਜਥਿਆਂ ਨੇ ਸੰਗਤਾਂ ਨੂੰ ਵਾਰਾਂ ਸੁਣਾਈਆਂ ਤੇ ਭਾਈ ਗੁਰਸੇਵਕ ਸਿੰਘ ਰਾਗੀ ਜਥੇ ਨੇ ਰਸਭਿੰਨਾ ਕੀਰਤਨ ਕਰਦਿਆਂ ਸੰਗਤਾਂ ਨੂੰ ਨਿਹਾਲ ਕੀਤਾ।ਸਟੇਜ ਸਕੱਤਰ ਦੀ ਸੇਵਾ ਸੁਖਵਿੰਦਰ ਸਿੰਘ ਹੀਰੋਂ ਕਲਾਂ ਨੇ ਨਿਭਾਈ ਅਤੇ ਬੀਬੀਆਂ ਦੇ ਜਥੇ ਨੇ ਝਾੜੂ ਦੀ ਸੇਵਾ ਕੀਤੀ।
ਇਸ ਮੌਕੇ ਗੁਰਦੁਆਰਾ ਗੁਰੂ ਤੇਗ ਬਹਾਦਰ ਜੀ ਮੰਜ਼ੀ ਸਾਹਿਬ ਦੀ ਪ੍ਰਬੰਧਕ ਕਮੇਟੀ, ਗੁਰਦੁਆਰਾ ਭਾਈ ਬਹਿਲੋ ਪ੍ਰਬੰਧਕ ਕਮੇਟੀ, ਗੁਰੂ ਘਰ ਦੇ ਮੁੱਖ ਗ੍ਰੰਥੀ ਬਾਬਾ ਬੂਟਾ ਸਿੰਘ, ਹਜ਼ੂਰੀ ਰਾਗੀ ਭਾਈ ਅਮਨਿੰਦਰ ਸਿੰਘ, ਗੁਰਚਰਨ ਸਿੰਘ ਡਾਇਰੈਕਟਰ, ਕਰਨੈਲ ਸਿੰਘ ਨੰਬਰਦਾਰ, ਸੇਵਾਦਾਰ ਰਾਜ ਸਿੰਘ, ਜੀਤ ਸਿੰਘ, ਗੁਰਨੈਬ ਸਿੰਘ, ਭੂਰਾ ਸਿੰਘ, ਸੁਖਵੀਰ ਸਿੰਘ, ਗੱਗੀ ਸਿੰਘ, ਸ਼ੇਰ ਸਿੰਘ, ਮੱਖਣ ਸਿੰਘ, ਲੱਖਾ ਸਿੰਘ ਸਤਗੁਰ ਸਿੰਘ, ਕਾਲਾ ਸਿੰਘ ਡੱਗ ਵਾਲਾ, ਗੋਬਿੰਦ ਸਿੰਘ, ਪਾਸੀ ਸਿੰਘ, ਗੁਰਵਿੰਦਰ ਸਿੰਘ, ਸੁਖਬੀਰ ਸਿੰਘ ਬਲਾਕ ਸੰਮਤੀ ਮੈਂਬਰ, ਪੰਚ ਹਰਜੀਤ ਸਿੰਘ ਡੀ.ਸੀ, ਅਮਰੀਕ ਸਿੰਘ, ਰਵੀ ਸਿੰਘ, ਤੁਲਸੀ ਸਿੰਘ, ਜਰਨੈਲ ਸਿੰਘ, ਕਾਲਾ ਸਿੰਘ, ਬੀਰਬਲ ਫੋਜੀ, ਸੁਖਦੇਵ ਸਿੰਘ, ਕੁਲਦੀਪ ਸਿੰਘ, ਸੁਖਦੇਵ ਸਿੰਘ, ਭੁਪਿੰਦਰ ਸਿੰਘ, ਬਿੰਦਰਾ ਸਿੰਘ ਤੋਂ ਇਲਾਵਾ ਵੱਡੀ ਗਿਣਤੀ ‘ਚ ਸੰਗਤਾਂ ਮੌਜ਼ੂਦ ਸਨ।

Check Also

ਡਾ. ਮਨਿੰਦਰ ਲਾਲ ਸਿੰਘ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਡਾਇਰੈਕਟਰ ਖੋਜ ਨਿਯੁੱਕਤ

ਅੰਮ੍ਰਿਤਸਰ, 3 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਇਲੈਕਟ੍ਰੋਨਿਕਸ ਟੈਕਨਾਲੋਜੀ ਵਿਭਾਗ …