ਅੰਮ੍ਰਿਤਸਰ, 24 ਫਰਵਰੀ (ਜਗਦੀਪ ਸਿੰਘ) – ਡੀ.ਏ.ਵੀ ਪਬਲਿਕ ਸਕੂਲ ਲਾਰੈਂਸ ਰੋਡ ਨੇ ਭਗਤੀ ਲਹਿਰ ਦੇ ਮਹਾਨ ਸੰਤ ਰਵੀਦਾਸ ਜੀ ਨੂੰ ਸ਼ਰਧਾਂਜਲੀ ਭੇੇਂਟ ਕੀਤੀ, ਜਿੰਨ੍ਹਾਂ ਨੇ ਜਾਤ-ਪਾਤ ਵਿਰੁੱਧ ਅਵਾਜ਼ ਉਠਾਈ ਅਤੇ ਸਮਾਜਿਕ ਸੁਧਾਰਾਂ ਵਿੱਚ ਯੋਗਦਾਨ ਪਾਇਆ।ਇੱਕ ਵਿਸ਼ੇਸ਼ ਸਮਾਗਮ ਦੌਰਾਨ ਸ਼ਬਦ ਗਾਇਨ ਅਤੇ ਅਧਿਆਤਮਕ ਗੁਰੂ ਦੀਆਂ ਸਿੱਖਿਆਵਾਂ `ਤੇ ਚਾਨਣਾ ਪਾਇਆ ਗਿਆ।
ਪੰਜਾਬ ਜ਼ੋਨ-ਏ ਖੇਤਰੀ ਅਧਿਕਾਰੀ ਡਾ. ਸ਼੍ਰੀਮਤੀ ਨੀਲਮ ਕਾਮਰਾ ਤੇ ਸਕੂਲ ਮੈਨੇਜਰ ਡਾ. ਪੁਸ਼ਪਿੰਦਰ ਵਾਲੀਆ ਪਿ੍ਰੰਸੀਪਲ ਬੀ.ਬੀ.ਕੇ ਡੀ.ਏ.ਵੀ ਕਾਲਜ ਵੂਮੈਨ ਅੰਮ੍ਰਿਤਸਰ ਨੇ ਵਿਦਿਆਰਥੀਆਂ ਨੂੰ ਮਹਾਨ ਸੰਤ ਦੇ ਆਦਰਸ਼ਾਂ `ਤੇ ਚੱਲਣ ਦੀ ਅਪੀਲ ਕੀਤੀ।ਸਕੂਲ ਪਿ੍ਰੰਸੀਪਲ ਡਾ. ਪੱਲਵੀ ਸੇਠੀ ਨੇ ਸੰਤ ਰਵੀਦਾਸ ਜੀ ਨੂੰ ਉਨ੍ਹਾਂ ਦੀ ਜਯੰਤੀ ‘ਤੇ ਸ਼ਰਧਾਂਜਲੀ ਭੇਂਟ ਕੀਤੀ ਅਤੇ ਵਿਦਿਆਰਥੀਆਂ ਨੂੰ ਰੋਜ਼ਾਨਾ ਜੀਵਨ ਵਿੱਚ ਸੰਤ ਰਵੀਦਾਸ ਜੀ ਦੀਆਂ ਸਿੱਖਿਆਵਾਂ ‘ਤੇ ਚੱਲਣ ਲਈ ਪ੍ਰੇਰਿਤ ਕੀਤਾ ।
Check Also
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ
ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …