ਅੰਮ੍ਰਿਤਸਰ, 24 ਫਰਵਰੀ (ਸੁਖਬੀਰ ਸਿੰਘ) – ਕਮਾਂਡਰ ਬਲਜਿੰਦਰ ਵਿਰਕ (ਰਿਟਾ) ਜਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫਸਰ ਨੇ ਜਾਣਕਾਰੀ ਦਿੰਦਿਆਂ ਦੱਸਿਆ
ਕਿ ਦਫ਼ਤਰ ਜਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫਸਰ, 52 ਕੋਰਟ ਰੋਡ, ਨਜਦੀਕ ਨਿੱਜਰ ਸਕੈਨ ਸੈਂਟਰ ਅੰਮ੍ਰਿਤਸਰ ਵਿਖੇ ਘੱਟ ਫੀਸਾਂ ‘ਤੇ ਐਸ.ਵੀ.ਟੀ.ਸੀ ਸੈਂਟਰ ਵਿੱਚ 120 ਘੰਟੇ ਦਾ ਆਈ.ਐਸ.ਓ ਸਰਟੀਫਾਈਡ ਸਰਕਟੀਫਿਕੇਟ ਤਿੰਨ ਮਹੀਨੇ ਦਾ ਬੇਸਿਕ ਕੰਪਿਊਟਰ ਕੋਰਸ ਕਰਵਾਇਆ ਜਾ ਰਿਹਾ ਹੈ, ਜੋ ਕਿ ਹਰ ਸਰਕਾਰੀ ਨੌਕਰੀ ਲਈ ਜਰੂਰੀ ਹੈ।ਉਨਾਂ ਦੱਸਿਆ ਕਿ ਇਸ ਸਬੰਧੀ ਨਵਾਂ ਬੈਚ 4 ਮਾਰਚ 2024 ਤੋਂ ਸ਼ੁਰੂ ਹੋ ਰਿਹਾ ਹੈ।ਇਸ ਸਬੰਧੀ ਚਾਹਵਾਨ ਉਮੀਦਵਾਰ ਕੋਰਸ ਵਿੱਚ ਦਾਖਲੇ ਲਈ ਦਫ਼ਤਰੀ ਸਮੇਂ ਵਿੱਚ ਆ ਕੇ ਮਿਲ ਸਕਦੇ ਹਨ ਜਾਂ ਦਫ਼ਤਰ ਦੇ ਫੋਨ ਨੰ: 0183-2212103, 6284432143 ‘ਤੇ ਸੰਪਰਕ ਕੀਤਾ ਜਾ ਸਕਦਾ ਹੈ।
Check Also
ਸੰਯੁਕਤ ਰਾਸ਼ਟਰ ਦੇ ਅੰਤਰ-ਧਰਮ ਸੰਵਾਦ ਵਿੱਚ ਗੂੰਜ਼ੀ ਸਿੱਖ ਸੋਚ
ਵਿਸ਼ਵ ਮੰਚ ’ਤੇ ਸਿੱਖ ਨੈਤਿਕ ਚਿੰਤਨ ਦੀ ਮਜ਼ਬੂਤ ਹਾਜ਼ਰੀ ਅੰਮ੍ਰਿਤਸਰ, 14 ਜੂਨ (ਸੁਖਬੀਰ ਸਿੰਘ ਖੁਰਮਣੀਆਂ) …
Punjab Post Daily Online Newspaper & Print Media