ਸੰਗਰੂਰ, 24 ਫਰਵਰੀ (ਜਗਸੀਰ ਲੌਂਗੋਵਾਲ) – ਇਲਾਕੇ ਦੀ ਨਾਮਵਰ ਸੰਸਥਾ ਐਮ.ਐਲ.ਜੀ ਕਾਨਵੈਂਟ ਸਕੂਲ (ਸੀ..ਬੀ.ਐਸ.ਸੀ) ਦੇ ਕੈਂਪਸ ਵਿਖੇ 25 ਫਰਵਰੀ 2024 ਦਿਨ ਐਤਵਾਰ ਨੂੰ `ਐਂਟਰਸ ਟੈਸਟ` ਰੱਖਿਆ ਗਿਆ ਹੈ। ਇਸ ਟੈਸਟ ਵਿੱਚ ਕਲਾਸ ਨਰਸਰੀ ਤੋਂ ਲੈ ਕੇ ਗਿਆਰਵੀਂ ਜਮਾਤ ਦੇ ਵਿਦਿਆਰਥੀਆਂ ਭਾਗ ਲੈ ਸਕਦੇ ਹਨ।ਜਿਸ ਦੇ ਨਤੀਜੇ ਵਜੋਂ ਸਕੂਲ ਵਿੱਚ ਵਿਸ਼ੇਸ਼ ਪੋ੍ਗਰਾਮ ਰੱਖਿਆ ਗਿਆ ਹੈ।ਅੱਵਲ ਆਉਣ ਵਾਲੇ ਵਿਦਿਆਰਥੀਆਂ ਨੂੰ ਦਾਖ਼ਲੇ ਵਿੱਚ 100% ਛੋਟ ਅਤੇ ਹੋਰ ਕਈ ਲਾਭਦਾਇਕ ਸਹੂਲਤਾਂ ਦਾ ਲਾਭ ਦਿੱਤਾ ਜਾਵੇਗਾ।ਸਕੂਲ ਪ੍ਰਿੰਸੀਪਲ ਡਾ. ਵਿਕਾਸ ਸੂਦ ਨੇ ਦੱਸਿਆ ਕਿ ਐਂਟਰਸ ਟੈਸਟ, ਵਿਦਿਆਰਥੀਆਂ ਲਈ ਇੱਕ ਸੁਨਹਿਰੀ ਮੌਕਾ ਹੈ।ਸਕੂਲ ਦੀ ਮੈਨੇਜਮੈਂਟ ਵਲੋਂ ਇਹ ਐਂਟਰਸ ਟੈਸਟ ਹਰ ਸਾਲ ਕਰਵਾਇਆ ਜਾਂਦਾ ਹੈ।
ਇਸ ਮੌਕੇ ਮੈਨੇਜਮੈਂਟ ਮੈਂਬਰ ਸੋਨੀਆ ਰਾਣੀ, ਮਧੂ ਰਾਣੀ, ਰਜਿੰਦਰ ਕੁਮਾਰ, ਹੈਪੀ ਕੁਮਾਰ, ਪ੍ਰਿੰਸੀਪਲ ਡਾ. ਵਿਕਾਸ ਸੂਦ ਅਤੇ ਸਮੂਹ ਸਟਾਫ ਨੇ ਇਸ ਸਕਾਲਰਸ਼ਿਪ ਟੈਸਟ ਦਾ ਵੱਧ ਤੋਂ ਵੱਧ ਲਾਭ ਉਠਾਉਣ ਦਾ ਸੱਦਾ ਦਿੱਤਾ ਹੈ।
Check Also
ਪੈਨਸ਼ਨਰ ਵੈਲਫੇਅਰ ਐਸੋਸੀਏਸ਼ਨ ਵਲੋਂ ਵਿਚਾਰ ਗੋਸ਼ਟੀ ਦਾ ਆਯੋਜਨ
ਸੰਗਰੂਰ, 3 ਦਸੰਬਰ (ਜਗਸੀਰ ਲੌਂਗੋਵਾਲ) – ਪੈਨਸ਼ਨਰ ਵੈਲਫੇਅਰ ਐਸੋਸੀਏਸ਼ਨ ਸੰਗਰੂਰ ਵਲੋਂ ਬੀ.ਐਸ.ਐਨ.ਐਲ ਪਾਰਕ ਸੰਗਰੂਰ ਵਿਖੇ …