ਅੰਮ੍ਰਿਤਸਰ, 24 ਫ਼ਰਵਰੀ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਭਗਤ ਰਵਿਦਾਸ
ਜੀ ਦਾ ਜਨਮ ਦਿਹਾੜਾ ਸ਼ਰਧਾ ਨਾਲ ਮਨਾਇਆ ਗਿਆ।ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਤੇਜਿੰਦਰ ਸਿੰਘ ਦੇ ਜਥੇ ਨੇ ਸੰਗਤ ਨੂੰ ਗੁਰਬਾਣੀ ਕੀਰਤਨ ਨਾਲ ਜੋੜਿਆ ਅਤੇ ਅਰਦਾਸ ਭਾਈ ਸਲਵਿੰਦਰ ਸਿੰਘ ਨੇ ਕੀਤੀ।ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੇ ਕਥਾਵਾਚਕ ਭਾਈ ਵਿਸ਼ਾਲ ਸਿੰਘ ਨੇ ਸੰਗਤ ਨੂੰ ਪਾਵਨ ਹੁਕਮਨਾਮਾ ਸਰਵਨ ਕਰਵਾਇਆ।ਉਨ੍ਹਾਂ ਕਿਹਾ ਕਿ ਭਗਤ ਜੀ ਦੀ ਸ੍ਰੀ ਗੁਰੂ ਗ੍ਰੰਥ ਸਾਹਿਬ ਵਿਚ ਦਰਜ਼ ਪਾਵਨ ਬਾਣੀ ਅਕਾਲ ਪੁਰਖ ਦੀ ਭਗਤੀ ਦੀ ਪ੍ਰੇਰਣਾ ਦੇਣ ਦੇ ਨਾਲ-ਨਾਲ ਸਰਬ-ਸਾਂਝੀਵਾਲਤਾ ਦੀ ਗੱਲ ਕਰਦੀ ਹੈ।ਉਨ੍ਹਾਂ ਕਿਹਾ ਕਿ ਭਗਤ ਰਵਿਦਾਸ ਜੀ ਨੇ ਬਾਣੀ ਅੰਦਰ ਪਰਮਾਤਮਾ ਨਾਲ ਜੁੜਨ ਦਾ ਰਸਤਾ ਦਿਖਾਇਆ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਗੁਰਿੰਦਰ ਸਿੰਘ ਮਥਰੇਵਾਲ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੈਨੇਜਰ ਭਗਵੰਤ ਸਿੰਘ ਧੰਗੇੜਾ, ਸੁਪਰਡੈਂਟ ਨਿਸ਼ਾਨ ਸਿੰਘ, ਚੀਫ ਅਕਾਊਂਟੈਂਟ ਮਿਲਖਾ ਸਿੰਘ, ਵਧੀਕ ਮੈਨੇਜਰ ਇਕਬਾਲ ਸਿੰਘ ਮੁਖੀ, ਨਿਸ਼ਾਨ ਸਿੰਘ ਜੱਫਰਵਾਲ, ਬਿਕਰਮਜੀਤ ਸਿੰਘ, ਪ੍ਰਚਾਰਕ ਭਾਈ ਤਰਸੇਮ ਸਿੰਘ ਤੇ ਸੰਗਤਾਂ ਮੌਜੂਦ ਸਨ।
Check Also
ਵਿਧਾਇਕ ਡਾ. ਗੁਪਤਾ ਨੇ ਵਿਧਾਨ ਸਭਾ ਵਿੱਚ ਸੀਵਰੇਜ਼ ਅਤੇ ਪਾਰਕਿੰਗ ਸਟੈਂਡ ਪ੍ਰੋਜੈਕਟ ਸਬੰਧੀ ਮੁੱਦੇ ਉਠਾਏ
ਅੰਮ੍ਰਿਤਸਰ, 8 ਅਗਸਤ (ਸੁਖਬੀਰ ਸਿੰਘ) – ਪੰਜਾਬ ਵਿਧਾਨ ਸਭਾ ਦੇ ਚੱਲ ਰਹੇ ਸੈਸ਼ਨ ਦੌਰਾਨ ਕੇਂਦਰੀ …
Punjab Post Daily Online Newspaper & Print Media