Friday, July 5, 2024

ਗੁਰੂ ਰਵਿਦਾਸ ਜੀ ਦੇ ਅਵਤਾਰ ਦਿਹਾੜੇ ‘ਤੇ ਸਜਾਇਆ ਅਲੌਕਿਕ ਨਗਰ ਕੀਰਤਨ

ਸੰਗਰੂਰ, 24 ਫਰਵਰੀ (ਜਗਸੀਰ ਲੌਂਗੋਵਾਲ) – ਸਥਾਨਕ ਪੱਤੀ ਦੁੱਲਟ ਦੀ ਧਰਮਸ਼ਾਲਾ ਤੋਂ ਗੁਰੂ ਰਵੀਦਾਸ ਕਮੇਟੀ ਤੇ ਸਮੂਹ ਸੰਗਤਾਂ ਦੇ ਸਹਿਯੋਗ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 647ਵੇਂ ਅਵਤਾਰ ਦਿਹਾੜੇ ਦੀਆਂ ਖੁਸ਼ੀਆਂ ਨੂੰ ਮੁੱਖ ਰੱਖਦੇ ਹੋਏ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਰਹਿਨੁਮਾਈ ਹੇਠ ਪੰਜ ਪਿਆਰਿਆਂ ਦੀ ਅਗਵਾਈ ਵਿੱਚ ਅਲੌਕਿਕ ਨਗਰ ਕੀਰਤਨ ਸਜਾਇਆ ਗਿਆ।ਨਗਰ ਕੀਰਤਨ ਦਾ ਕਸਬੇ ਦੇ ਵੱਖ ਵੱਖ ਪੜਾਵਾਂ ‘ਤੇ ਭਰਵਾਂ ਸਵਾਗਤ ਕੀਤਾ ਗਿਆ ਤੇ ਸੰਗਤਾਂ ਲਈ ਤਰ੍ਹਾਂ-ਤਰ੍ਹਾਂ ਦੇ ਪਕਵਾਨਾਂ ਦੇ ਲੰਗਰ ਲਗਾਏ ਗਏ।ਨਗਰ ਕੀਰਤਨ ਦੌਰਾਨ ਢਾਡੀ ਜਥਿਆਂ ਵਲੋਂ ਸ੍ਰੀ ਗੁਰੂ ਰਵੀਦਾਸ ਮਹਾਰਾਜ ਜੀ ਅਤੇ ਸਿੱਖ ਧਰਮ ਨਾਲ ਸੰਬੰਧਤ ਵਾਰਾਂ ਸੁਣਾਈਆਂ ਅਤੇ ਭਾਈ ਮੋਹਣ ਸਿੰਘ ਵੱਲੋਂ ਰਸਭਿੰਨਾ ਕੀਰਤਨ ਕਰਦਿਆਂ ਸੰਗਤਾਂ ਨੂੰ ਨਿਹਾਲ ਕੀਤਾ ਗਿਆ।ਬੀਬੀਆਂ ਦੇ ਜਥੇ ਨੇ ਝਾੜੂ ਦੀ ਸੇਵਾ ਨਿਭਾਈ।ਇਹ ਅਲੌਕਿਕ ਨਗਰ ਕੀਰਤਨ ਵੱਖ-ਵੱਖ ਥਾਵਾਂ ਤੋਂ ਗੁਜ਼ਰਦਾ ਹੋਇਆ ਸ਼ਾਮ ਨੂੰ ਪੱਤੀ ਦੁੱਲਟ ਦੀ ਧਰਮਸ਼ਾਲਾ ਵਿਖੇ ਸੰਪੂਰਨ ਹੋਇਆ।
ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ, ਸ਼਼੍ਰੋਮਣੀ ਅਕਾਲੀ ਦਲ ਦੇ ਹਲਕਾ ਸੁਨਾਮ ਇੰਚਾਰਜ਼ ਬਾਬੂ ਰਜਿੰਦਰ ਦੀਪਾ, ਐਸ.ਜੀ.ਪੀ.ਸੀ ਮੈਂਬਰ ਭਾਈ ਮਲਕੀਤ ਸਿੰਘ ਚੰਗਾਲ, ਨਗਰ ਕੌਂਸਲ ਲੌਂਗੋਵਾਲ ਦੇ ਪ੍ਰਧਾਨ ਸ੍ਰੀਮਤੀ ਪਰਮਿੰਦਰ ਕੌਰ ਬਰਾੜ, ਨਗਰ ਕੌਂਸਲ ਦੇ ਮੀਤ ਪ੍ਰਧਾਨ ਰਣਜੀਤ ਸਿੰਘ ਸਿੱਧੂ, ਕੌਂਸਲਰ ਮੇਲਾ ਸਿੰਘ ਸੂਬੇਦਾਰ, ਕੌਂਸਲਰ ਗੁਰਮੀਤ ਸਿੰਘ ਲੱਲੀ, ਕੁਲਦੀਪ ਸਿੰਘ ਦੂਲੋ, ਦਿਆਲ ਸਿੰਘ ਭੋਲਾ ਸਿੰਘ, ਢਾਡੀ ਅੰਮ੍ਰਿਤਪਾਲ ਸਿੰਘ ਅਮੀ, ਮੱਖਣ ਸਿੰਘ, ਸੁਰਜੀਤ ਸਿੰਘ, ਧੰਨਰਾਜ ਸਿੰਘ, ਹਰਬੰਸ ਸਿੰਘ, ਭਾਨ ਸਿੰਘ, ਮੱਖਣ ਸਿੰਘ, ਦਰਸ਼ਨ ਸਿੰਘ, ਸੱਤਪਾਲ ਸਿੰਘ, ਰਣਧੀਰ ਸਿੰਘ, ਮਿਸ਼ਰਾ ਸਿੰਘ, ਮਨਦੀਪ ਸਿੰਘ ਮਿੰਟੂ, ਸਾਬਕਾ ਕੌਂਸਲਰ ਬੇਅੰਤ ਸਿੰਘ, ਕੌਂਸਲਰ ਬਲਵਿੰਦਰ ਸਿੰਘ ਕਾਲਾ, ਕੌਂਸਲਰ ਬਲਜਿੰਦਰ ਕੌਰ, ਕੌਂਸਲਰ ਗੁਰਮੀਤ ਸਿੰਘ ਫੌਜੀ, ਜਸਵੀਰ ਸਿੰਘ ਜੱਸੀ, ਡਾਕਟਰ ਬਲਵੰਤ ਸਿੰਘ ਗੁੰਮਟੀ ਵਾਲਾ, ਨਛੱਤਰ ਸਿੰਘ ਨਾਟੀ, ਜਸਪਾਲ ਸਿੰਘ ਪਾਲੀ, ਚੇਅਰਮੈਨ ਜਗਤਾਰ ਸਿੰਘ, ਨਸ਼ਾ ਵਿਰੋਧੀ ਫਰੰਟ ਦੇ ਕਨਵੀਨਰ ਪ੍ਰਿਥੀ ਸਿੰਘ ਲੌਂਗੋਵਾਲ, ਗੁਰਜੰਟ ਸਿੰਘ ਜੰਟੀ, ਪੱਤਰਕਾਰ ਜਗਸੀਰ ਸਿੰਘ, ਪੱਤਰਕਾਰ ਜੁੰਮਾ ਸਿੰਘ ਅਤੇ ਗਿਣਤੀ ‘ਚ ਸੰਗਤਾਂ ਮੌਜ਼ੂਦ ਸਨ।

Check Also

ਡਾ. ਮਨਿੰਦਰ ਲਾਲ ਸਿੰਘ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਡਾਇਰੈਕਟਰ ਖੋਜ ਨਿਯੁੱਕਤ

ਅੰਮ੍ਰਿਤਸਰ, 3 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਇਲੈਕਟ੍ਰੋਨਿਕਸ ਟੈਕਨਾਲੋਜੀ ਵਿਭਾਗ …