ਅੰਮ੍ਰਿਤਸਰ, 25 ਫਰਵਰੀ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵੱਲੋਂ ਆਪ ਦੀ ਸਰਕਾਰ ਆਪ ਦੇ ਦੁਆਰ ਤਹਿਤ ਪਿੰਡਾਂ ਤੇ ਸ਼ਹਿਰਾਂ ਦੇ ਲੋਕਾਂ ਨੂੰ ਇੱਕੋ ਛੱਤ ਹੇਠ
ਵੱਖ-ਵੱਖ ਸੇਵਾਵਾਂ ਮੁਹੱਈਆ ਕਰਵਾਉਣ ਅਤੇ ਲੋਕਾਂ ਦੀਆਂ ਸ਼ਿਕਾਇਤਾਂ ਦਾ ਨਿਪਟਾਰਾ ਕਰਨ ਲਈ ਲਗਾਏ ਜਾ ਰਹੇ ਕੈਂਪਾਂ ਨੂੰ ਜ਼ਿਲ੍ਹੇ ਦੇ ਲੋਕਾਂ ਦਾ ਭਰਵਾਂ ਸਹਿਯੋਗ ਮਿਲ ਰਿਹਾ ਹੈ।ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਨੇ ਦੱਸਿਆ ਕਿ ‘ਆਪ ਦੀ ਸਰਕਾਰ ਆਪ ਦੇ ਦੁਆਰ’ ਤਹਿਤ ਜਿਲ੍ਹੇ ਦੀਆਂ ਸਾਰੀਆਂ ਸਬ ਡਵੀਜਨਾਂ ਵਿੱਚ ਕੈਂਪ ਲਗਾ ਕੇ ਲੋਕਾਂ ਨੂੰ ਸਰਕਾਰੀ ਸੇਵਾਵਾਂ ਦਾ ਲਾਭ ਦਿੱਤਾ ਜਾ ਰਿਹਾ ਹੈ।6 ਤੋਂ 23 ਫਰਵਰੀ ਤੱਕ ਵੱਖ-ਵੱਖ ਪਿੰਡਾਂ ਤੇ ਸ਼ਹਿਰਾਂ ਵਿੱਚ ਕੈਂਪ ਲਗਾਏ ਗਏ ਹਨ ਅਤੇ ਆਉਣ ਵਾਲੇ ਵਿਅਕਤੀਆਂ ਵੱਲੋਂ ਵੱਖ-ਵੱਖ ਸੇਵਾਵਾਂ ਹਾਸਲ ਕਰਨ ਲਈ ਅਪਲਾਈ ਕੀਤਾ ਜਾ ਰਿਹਾ ਅਤੇ ਮੌਕੇ ‘ਤੇ ਹੀ ਸਰਟੀਫਿਕੇਟ ਮੁਹੱਈਆ ਕਰਵਾਏ ਜਾ ਰਹੇ ਹਨ।ਉਨਾਂ ਦੱਸਿਆ ਕਿ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਹਨ ਕਿ ਇਨ੍ਹਾਂ ਕੈਂਪਾਂ ਦੌਰਾਨ ਪ੍ਰਾਪਤ ਹੋਣ ਵਾਲੀਆਂ ਸ਼ਿਕਾਇਤਾਂ ਦੇ 100 ਫੀਸਦੀ ਨਿਪਟਾਰੇ ਨੂੰ ਯਕੀਨੀ ਬਣਾਇਆ ਜਾਵੇ ਤਾਂ ਜੋ ਕੋਈ ਵੀ ਨਾਗਰਿਕ ਸੇਵਾਵਾਂ ਹਾਸਲ ਕਰਨ ਤੋਂ ਵਾਂਝਾ ਨਾ ਰਹੇ।
ਥੋਰੀ ਨੇ ਦੱਸਿਆ ਕਿ ਸਰਕਾਰ ਵੱਲੋਂ ਇਨ੍ਹਾਂ ਕੈਂਪਾਂ ਬਾਰੇ ਵੱਧ ਤੋਂ ਵੱਧ ਲੋਕਾਂ ਨੂੰ ਜਾਗਰੂਕ ਕਰਨ ਵਾਸਤੇ ਤਿਆਰ ਕਰਵਾਈਆਂ ਗਈਆਂ ਪ੍ਰਚਾਰ ਵੈਨਾਂ ਦਾ ਵੀ ਲੋਕਾਂ ਨੂੰ ਕਾਫੀ ਲਾਭ ਮਿਲ ਰਿਹਾ ਹੈ, ਕਿਉਂਕਿ ਇਨ੍ਹਾਂ ਵੈਨਾਂ ਰਾਹੀਂ ਜਿਥੇ ਲੋਕਾਂ ਨੂੰ ਕੈਂਪ ਲੱਗਣ ਤੋਂ ਇੱਕ ਦਿਨ ਪਹਿਲਾਂ ਪੂਰੀ ਜਾਣਕਾਰੀ ਦਿੱਤੀ ਜਾਂਦੀ ਹੈ।ਉਥੇ ਹੀ ਸਰਕਾਰ ਦੀਆਂ ਵੱਖ-ਵੱਖ ਲੋਕ ਭਲਾਈ ਸਕੀਮਾਂ ਬਾਰੇ ਵੀ ਦੱਸਿਆ ਜਾਂਦਾ ਹੈ ਤਾਂ ਜੋ ਸਾਰੇ ਯੋਗ ਲਾਭਪਾਤਰੀ ਇਨ੍ਹਾਂ ਸਕੀਮਾਂ ਤੋਂ ਲਾਭ ਉਠਾ ਸਕਣ।
ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਆਪ ਦੀ ਸਰਕਾਰ ਆਪ ਦੇ ਦੁਆਰ ਤਹਿਤ ਰੋਜ਼ਾਨਾਂ ਕੈਂਪ ਲਗਾਏ ਜਾਣਗੇ ਤਾਂ ਜੋ ਜ਼ਿਲ੍ਹੇ ਦੇ ਸਾਰੇ ਨਾਗਰਿਕ ਆਪਣੀ ਲੋੜ ਦੀਆਂ ਸੇਵਾਵਾਂ ਹਾਸਲ ਕਰ ਸਕਣ।ਇਸ ਲਈ ਸਮੂਹ ਨਾਗਰਿਕ ਆਪੋ ਆਪਣੇ ਪਿੰਡਾਂ ਤੇ ਸ਼ਹਿਰਾਂ ਵਿੱਚ ਲੱਗਣ ਵਾਲੇ ਕੈਂਪਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ ਲਈ ਕੈਂਪਾਂ ਵਿੱਚ ਪਹੁੰਚਣ ਤਾਂ ਜੋ ਉਹ ਵੱਖ-ਵੱਖ ਵਿਭਾਗਾਂ ਨਾਲ ਸਬੰਧਤ ਸੇਵਾਵਾਂ ਹਾਸਲ ਕਰ ਸਕਣ।
ਉਨਾਂ ਕਿਹਾ ਕਿ 26 ਫਰਵਰੀ ਨੂੰ ਜਿਲ੍ਹੇ ਦੇ ਸਬ ਡਵੀਜਨ ਅੰਮ੍ਰਿਤਸਰ-1 : ਪਿੰਡ ਸੁਲਤਾਨਵਿੰਡ ਸਬ ਅਰਬਨ ਮਾਹਲ 2 ਲਈ ਸਰਕਾਰੀ ਐਲੀਮੈਂਟਰੀ ਸਕੂਲ ਕੋਟ ਮਿੱਤ ਸਿੰਘ, ਪਿੰਡ ਮਲਕਪੁਰ ਅਤੇ ਵਡਾਲਾ ਜੋਹਲ ਲਈ ਗੁਰਦੁਆਰਾ ਸਾਹਿਬ ਬਾਬਾ ਸੋਮ ਦਾਸ ਜੀ ਵਡਾਲਾ ਜੋਹਲ; ਸਬ ਡਵੀਜਨ ਅੰਮ੍ਰਿਤਸਰ-2 : ਵਾਰਡ ਨੰਬਰ 84 ਲਈ ਅਪੈਕਸ ਸਕੂਲ, ਨਿਊ ਮੋਹਨੀ ਪਾਰਕ, ਕੋਟ ਖਾਲਸਾ ਅਰਬਨ, ਵਾਰਡ ਨੰਬਰ 8 ਲਈ ਸਰਕਾਰੀ ਮਿਡਲ ਸਕੂਲ ਗੰਡਾ ਸਿੰਘ ਵਾਲਾ (ਰੱਖ ਸ਼ਿਕਾਰ ਗੜ੍ਹ), ਸਰਕਾਰੀ ਸਕੂਲ ਬਾਸਰਕੇ ਭੈਣੀ, ਸਰਕਾਰੀ ਪ੍ਰਾਇਮਰੀ ਸਕੂਲ ਵਡਾਲੀ ਗੁਰੂ ਸਬ ਅਰਬਨ, ਪਟਵਾਰ ਖਾਨਾ ਵੇਰਕਾ-2 ਵਿੱਚ ਕੈਂਪ ਲਗਾਏ ਜਾਣਗੇ।
Check Also
ਦਿੱਲੀ ਦੇ ਉਪ ਰਾਜਪਾਲ ਤਰਨਜੀਤ ਸਿੰਘ ਸੰਧੂ ਨੇ ਗੁ. ਟਾਹਲਾ ਸਾਹਿਬ ਵਿਖੇ ਕੀਤਾ ਸ਼ੁਕਰਾਨਾ
ਅੰਮ੍ਰਿਤਸਰ, 16 ਮਾਰਚ (ਸੁਖਬੀਰ ਸਿੰਘ) – ਦਿੱਲੀ ਦੇ ਉਪ ਰਾਜਪਾਲ ਨਿਯੁੱਕਤ ਹੋਣ ਤੋਂ ਬਾਅਦ ਪਹਿਲੀ …
Punjab Post Daily Online Newspaper & Print Media