Wednesday, April 24, 2024

ਭਾਈ ਘਨ੍ਹਈਆ ਜੀ ਮਿਸ਼ਨ ਸੁਸਾਇਟੀ ਦੇ ਹਰਜੀਤ ਸਿੰਘ ਪ੍ਰਧਾਨ ਬਣੇ

ਅੰਮ੍ਰਿਤਸਰ, 26 ਫਰਵਰੀ (ਜਗਦੀਪ ਸਿੰਘ) – ਬੇਸਹਾਰਾ, ਗਰੀਬ, ਲੋੜਵੰਦ ਲੋਕਾਂ ਦੀ ਸਹਾਇਤਾ ਲਈ ਪਿੱਛਲੇ ਤਕਰੀਬਨ 27 ਸਾਲਾਂ ਤੋਂ ਯਤਨਸ਼ੀਲ ਭਾਈ ਘਨ੍ਹਈਆ ਜੀ ਮਿਸ਼ਨ ਸੁਸਾਇਟੀ (ਰਜ਼ਿ) ਸ੍ਰੀ ਅੰਮ੍ਰਿਤਸਰ ਦਾ ਜਨਰਲ ਇਜਲਾਸ ਭਾਈ ਮਨਜੀਤ ਸਿੰਘ ਦੀ ਅਗਵਾਈ ਹੇਠ ਹੋਇਆ।ਜਿਸ ਵਿੱਚ ਅਗਲੇ ਦੋ ਸਾਲਾਂ (2024-2026) ਦੀ ਸਾਲਾਨਾ ਚੋਣ ਸਰਬਸੰਮਤੀ ਨਾਲ ਐਸਟੋਰੀਆ ਫੂਡ ਪੈਵੇਲੀਅਨ ਰਣਜੀਤ ਐਵਨਿਊ ਅੰਮ੍ਰਿਤਸਰ ਵਿਖੇ ਹੋਈ।ਚੋਣ ਇਜਲਾਸ ‘ਚ ਸੁਸਾਇਟੀ ਦੇ ਲਗਭਗ 34 ਮੈਬਰਾਂ ਨੇ ਹਿੱਸਾ ਲਿਆ।
ਇਜਲਾਸ ਦੌਰਾਨ ਹਰਜੀਤ ਸਿੰਘ ਨੂੰ ਪ੍ਰਧਾਨ, ਗੁਰਬਖਸ਼ ਸਿੰਘ ਬੱਗਾ ਨੂੰ ਮੀਤ ਪ੍ਰਧਾਨ, ਜੋਗਿੰਦਰ ਸਿੰਘ ਟੰਡਨ ਨੂੰ ਜਨਰਲ ਸਕੱਤਰ, ਜਸਬੀਰ ਸਿੰਘ ਸੇਠੀ ਨੂੰ ਵਿੱਤ ਸਕੱਤਰ, ਇੰਜ. ਦਰਸ਼ਨ ਸਿੰਘ ਚਾਨੀ ਨੂੰ ਜੁਆਇੰਟ ਸਕੱਤਰ, ਦਵਿੰਦਰ ਸਿੰਘ ਨੂੰ ਪ੍ਰੈਸ ਸਕੱਤਰ. ਗੁਰਮੀਤ ਸਿੰਘ ਨੂੰ ਕੋ-ਆਰਡੀਨੇਟਰ, ਅਵਤਾਰ ਸਿੰਘ ਟਰੱਕਾਂ ਵਾਲ਼ਿਆਂ ਨੂੰ ਓ.ਐਸ.ਡੀ, ਡਾ. ਅਮਰੀਕ ਸਿੰਘ ਅਰੋੜਾ ਨੂੰ ਮੈਡੀਕਲ ਸਲਾਹਕਾਰ, ਰਣਬੀਰ ਸਿੰਘ ਰਾਣਾ ਨੂੰ ਫਾਰਮੇਸੀ ਸਲਾਹਕਾਰ, ਐਡਵੋਕੇਟ ਮਨਿੰਦਰ ਸਿੰਘ ਸੂਰੀ ਨੂੰ ਕਾਨੂੰਨੀ ਸਲਾਹਕਾਰ ਚੁਣਿਆ ਗਿਆ।
ਸੁਸਾਇਟੀ ਦੇ ਸਾਬਕਾ ਪ੍ਰਧਾਨ ਜਸਬੀਰ ਸਿੰਘ ਸੇਠੀ ਵੱਲੋਂ ਸਦੀਵੀ ਵਿਛੋੜਾ ਦੇ ਗਏ ਇੰਦਰਜੀਤ ਸਿੰਘ ਅਤੇ ਸੁਰਿੰਦਰ ਸਿੰਘ ਨੂੰ ਸ਼ਰਧਾਜਲੀ ਭੇਂਟ ਕੀਤੀ ਗਈ।ਉਪਰੰਤ ਸੁਸਾਇਟੀ ਦੇ ਪਿਛਲੇ 2 ਸਾਲਾਂ ਦੌਰਾਨ ਕੀਤੇ ਗਏ ਸੇਵਾ ਕਾਰਜ਼ਾਂ ਬਾਰੇ ਹਾਊਸ ਨੂੰ ਜਾਣਕਾਰੀ ਦਿੱਤੀ ਗਈ।ਪਿ੍ਰੰ. ਬਲਜਿੰਦਰ ਸਿੰਘ, ਡਾ. ਅਮਰੀਕ ਸਿੰਘ ਅਰੋੜਾ, ਭਾਈ ਜਸਬੀਰ ਸਿੰਘ ਪੰਜਾਬ ਐਂਡ ਸਿੰਧ ਬੈਂਕ ਵਾਲਿਆਂ ਵੱਲੋਂ ਸੁਸਾਇਟੀ ਦੇ ਚੱਲ ਰਹੇ ਕਾਰਜ਼ਾਂ ਪ੍ਰਤੀ ਪ੍ਰਮਾਤਮਾ ਦਾ ਸ਼ੁਕਰਾਨਾ ਗਿਆ ਅਤੇ ਦਾਨੀ ਸੱਜਣਾਂ ਦਾ ਧੰਨਵਾਦ ਕੀਤਾ ਗਿਆ।ਚੋਣ ਦਵਿੰਦਰ ਸਿੰਘ ਪ੍ਰੈਸ ਸਕੱਤਰ ਵੱਲੋਂ ਕਰਵਾਈ ਗਈ।

Check Also

ਸਕੂਲੀ ਵਿਦਿਆਰਥੀਆਂ ਦੀ ਸੁਰੱਖਿਅਤ ਆਵਾਜਾਈ ਨੂੰ ਯਕੀਨੀ ਬਣਾਉਣ ਲਈ ਹੈਲਪਲਾਈਨ ਨੰਬਰ ਜਾਰੀ

ਸੰਗਰੂਰ, 24 ਅਪ੍ਰੈਲ (ਜਗਸੀਰ ਲੌਂਗੋਵਾਲ) – ਜਿਲ੍ਹਾ ਪ੍ਰਸ਼ਾਸ਼ਨ ਸੰਗਰੂਰ ਨੇ ਸੇਫ ਸਕੂਲ ਵਾਹਨ ਪਾਲਿਸੀ ਤਹਿਤ …