ਭੀਖੀ, 26 ਫਰਵਰੀ (ਕਮਲ ਜ਼ਿੰਦਲ) – ਇਥੋਂ ਨੇੜਲੇ ਪਿੰਡ ਮੋਹਰ ਸਿੰਘ ਵਾਲਾ ਵਿਖੇ ਸਤਿਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ‘ਤੇੇ ਨਗਰ ਕੀਰਤਨ ਸਜਾਏ ਗਏ।ਜਿਸ ਵਿੱਚ ਰਾਗੀ ਅਤੇ ਢਾਡੀ ਸਿੰਘਾਂ ਨੇ ਗੁਰੂ ਜੱਸ ਗਾ ਕੇ ਸ੍ਰੀ ਰਵਿਦਾਸ ਜੀ ਦੇ ਜੀਵਨ ‘ਤੇ ਚਾਨਣਾ ਪਾਇਆ ।ਨਗਰ ਕੀਰਤਨ ਵਿੱਚ ਕਮੇਟੀ ਪ੍ਰਧਾਨ ਸੇਵਕ ਸਿੰਘ, ਦਿਆਲ ਸਿੰਘ, ਕੌਰ ਸਿੰਘ, ਸੁਖਬੀਰ ਸਿੰਘ, ਕੁਲਦੀਪ ਸਿੰਘ, ਗੁਰ ਇਕਬਾਲ ਬਾਲੀ, ਹਰਵੰਤ ਸਿੰਘ, ਹਾਕਮ ਸਿੰਘ ਤੋਂ ਇਲਾਵਾ ਵੱਡੀ ਗਿਣਤੀ ‘ਚ ਸੰਗਤਾਂ ਸ਼ਾਮਲ ਹੋਈਆਂ।ਭਾਈ ਕਨੱਈਆ ਵੈਲਫੇਅਰ ਕਲੱਬ ਵਲੋਂ ਖੂਨਦਾਨ ਕੈਂਪ ਵੀ ਲਗਾਇਆ ਗਿਆ।ਜਿਸ ਵਿੱਚ 25 ਦੇ ਲਗਭਗ ਨੌਜਵਾਨਾਂ ਨੇ ਖੂਨਦਾਨ ਕੀਤਾ।ਕੈਂਪ ਵਿੱਚ ਮੁੱਖ ਮਹਿਮਾਨ ਵਜੋਂ ਜਿਲ੍ਹਾ ਕਾਂਗਰਸ ਕਮੇਟੀ ਦੇ ਪ੍ਰਧਾਨ ਅਰਸ਼ਦੀਪ ਸਿੰਘ ਗਾਗੋਵਾਲ ਅਤੇ ਕਾਂਗਰਸੀ ਆਗੂ ਚੁਸਪਿੰਦਰਬੀਰ ਸਿੰਘ ਚਹਿਲ ਵਿਸ਼ੇਸ਼ ਤੌਰ ਤੇ ਪਹੁੰਚੇ।ਉਹਨਾਂ ਨੇ ਕਿਹਾ ਕਿ ਅਜੋਕੇ ਸਮੇਂ ਵਿੱਚ ਖੂਨਦਾਨ ਵਿਸ਼ੇਸ਼ ਮਹੱਤਤਾ ਰੱਖਦਾ ਹੈ, ਕਿਉਂਕਿ ਇਸ ਖੂਨ ਨਾਲ ਕਿਸੇ ਲੋੜਵੰਦ ਵਿਅਕਤੀ ਦੀ ਜਾਨ ਬਚਾਈ ਜਾ ਸਕਦੀ ਹੈ।
ਇਸ ਮੌਕੇ ਕਲੱਬ ਪ੍ਰਧਾਨ ਰਾਮਪਾਲ ਸਿੰਘ, ਹਾਕਮ ਸਿੰਘ, ਜੋਧਾ ਸਿੰਘ, ਬੱਬੂ ਸਿੰਘ, ਹੈਪੀ ਸਿੰਘ ਅਤੇ ਨਿਰਮਲ ਸਿੰਘ ਆਦਿ ਹਾਜਰ ਸਨ।
Check Also
ਜੇਤੂ ਕੌਂਸਲਰ ਨੱਥੂ ਲਾਲ ਢੀਂਗਰਾ ਤੇ ਜੋਤੀ ਗਾਬਾ ਨੇ ਸ੍ਰੀ ਮਹਾਂ ਕਾਲੀ ਮਾਤਾ ਮੰਦਰ ‘ਚ ਮੱਥਾ ਟੇਕਿਆ
ਸੰਗਰੂਰ, 29 ਦਸੰਬਰ (ਜਗਸੀਰ ਲੌਂਗੋਵਾਲ) – ਜੇਤੂ ਕਾਂਗਰਸ ਦੇ ਕੌਂਸਲਰ ਨੱਥੂ ਲਾਲ ਢੀਂਗਰਾ ਤੇ ਜੋਤੀ …