Friday, July 5, 2024

ਸ਼੍ਰੋਮਣੀ ਭਗਤ ਰਵਿਦਾਸ ਜੀ ਦੇ ਆਗਮਨ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮ ਦਾ ਆਯੋਜਨ

ਸੰਗਰੂਰ, 27 ਫਰਵਰੀ (ਜਗਸੀਰ ਲੌਂਗੋਵਾਲ) – ਸ਼਼੍ਰੋਮਣੀ ਭਗਤ ਰਵਿਦਾਸ ਜੀ ਦੇ ਆਗਮਨ ਪੁਰਬ ਦੇ ਸ਼ੁਭ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਬੋਪਾਰਾਏ ਕਲਾਂ ਅਤੇ ਅਲੋਵਾਲ ਵਿਖੇ ਧਾਰਮਿਕ ਸਮਾਗਮ ਹੋਇਆ।ਜਿਸ ਵਿੱਚ ਅਕਾਲ ਅਕੈਡਮੀ ਬੋਪਾਰਾਏ ਕਲਾਂ ਦੇ ਦੂਸਰੀ ਅਤੇ ਪੰਜ਼ਵੀ ਜਮਾਤ ਦੇ ਵਿਦਿਆਰਥੀਆਂ ਵਲੋਂ ਸ਼ਬਦ ਅਤੇ ਕਵੀਸ਼ਰੀ ਪੇਸ਼ ਕੀਤੀ ਗਈ।ਗੁਰਦੁਆਰਾ ਸਾਹਿਬ ਦੇ ਪ੍ਰਧਾਨ ਬਲਵਿੰਦਰ ਕੁਮਾਰ ਅਤੇ ਲਵਪ੍ਰੀਤ ਮਹਿਮੀ ਨੇ ਵਿਦਿਆਰਥੀਆਂ ਦੀ ਪ੍ਰਸੰਸਾ ਕੀਤੀ।ਬੱਚਿਆਂ ਨੂੰ ਸ਼ਬਦ ਕੀਰਤਨ ਅਤੇ ਕਵੀਸ਼ਰੀ ਦੀ ਤਿਆਰੀ ਕਰਵਾਈ, ਉਹਨਾਂ ਅਧਿਆਪਕਾਂ ਸ਼੍ਰੀਮਤੀ ਕਮਲੇਸ਼ ਰਾਣੀ, ਪੂਜਾ ਰਾਣੀ ਅਤੇ ਰਾਜਵਿੰਦਰ ਕੌਰ ਨੂੰ ਸਿਰੋਪਾਓ ਨਾਲ ਸਨਮਾਨਿਤ ਕੀਤਾ ਗਿਆ।
ਇਸ ਮੌਕੇ ਪ੍ਰਿੰਸੀਪਲ ਅਕਾਲ ਅਕੈਡਮੀ ਬੋਪਾਰਾਏ ਕਲਾਂ ਗਗਨਮੀਤ ਕੌਰ ਨੇ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਧੰਨਵਾਦ ਕੀਤਾ।

Check Also

ਡਾ. ਮਨਿੰਦਰ ਲਾਲ ਸਿੰਘ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਡਾਇਰੈਕਟਰ ਖੋਜ ਨਿਯੁੱਕਤ

ਅੰਮ੍ਰਿਤਸਰ, 3 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਇਲੈਕਟ੍ਰੋਨਿਕਸ ਟੈਕਨਾਲੋਜੀ ਵਿਭਾਗ …