Saturday, December 21, 2024

ਰੰਗਲੇ ਪੰਜਾਬ ਮੇਲੇ ਵਿਚ ‘ਸੇਵਾ ਸਟਰੀਟ’ ਹੁਣ ਤੱਕ ਕਰੀਬ 175 ਵਿਅਕਤੀਆਂ ਨੇ ਕੀਤਾ ਖੂਨਦਾਨ

ਨੁੱਕੜ ਨਾਟਕਾਂ ਰਾਹੀਂ ‘ਭਰੂਣ ਹੱਤਿਆ’, ‘ਬੇਟੀ ਬਚਾਓ, ਬੇਟੀ ਪੜ੍ਹਾਓ’ ਬਾਰੇ ਕੀਤਾ ਜਾਗਰੂਕ

ਅੰਮ੍ਰਿਤਸਰ, 27 ਫਰਵਰੀ (ਸੁਖਬੀ ਸਿੰਘ) – ਪੰਜਾਬ ਸਰਕਾਰ ਵਲੋਂ 24 ਤੋਂ 29 ਫਰਵਰੀ ਤੱਕ ਮਨਾਏ ਜਾ ਰਹੇ ਰੰਗਲੇ ਪੰਜਾਬ ਮੇਲੇ ਦੌਰਾਨ ਦਾਨ ਨੂੰ ਨਵੀਂ ਦਿਸ਼ਾ ਦੇਣ ਲਈ ਸੇਵਾ ਸਟਰੀਟ ਵਿਖੇ ਜੋ ਖੂਨਦਾਨ ਕੈਂਪ ਆਯੋਜਿਤ ਕੀਤਾ ਜਾ ਰਿਹਾ ਹੈ, ਉਸ ਵਿੱਚ ਹੁਣ ਤੱਕ 175 ਲੋਕਾਂ ਵਲੋਂ ਖੂਨਦਾਨ ਕੀਤਾ ਗਿਆ ਹੈ।ਪ੍ਰਸਾਸ਼ਨ ਵਲੋਂ ਖੂਨਦਾਨ ਕਰਨ ਵਾਲਿਆਂ ਨੂੰ ਸਨਮਾਨਿਤ ਵੀ ਕੀਤਾ ਜਾ ਰਿਹਾ ਹੈ।
ਸਹਾਇਕ ਕਮਿਸ਼ਨਰ ਸ੍ਰੀਮਤੀ ਗੁਰਸਿਮਰਨ ਕੌਰ ਨੇ ਦੱਸਿਆ ਕਿ ਇਸ ਸੇਵਾ ਸਟਰੀਟ ਵਿਖੇ ਲੋੜਵੰਦ ਬੱਚਿਆਂ ਨੂੰ ਜਿਥੇ ਕਿਤਾਬਾਂ ਦੀ ਵੰਡ ਕੀਤੀ ਜਾ ਰਹੀ ਹੈ, ਉਥੇ ਆ ਰਹੇ ਲੋਕਾਂ ਨੂੰ ਵਾਤਾਵਰਨ ਬਚਾਉਣ ਲਈ ਪੌਦੇ ਵੀ ਵੰਡੇ ਜਾ ਰਹੇ ਹਨ।ਲੋਕਾਂ ਨੂੰ ਪਾਣੀ, ਹਵਾ, ਮਿੱਟੀ ਦੇ ਪ੍ਰਦੂਸ਼ਣ ਬਾਰੇ ਵੀ ਜਾਣਕਾਰੀ ਮੁਹੱਈਆ ਕਰਵਾਈ ਜਾ ਰਹੀ ਹੈ।ਉਨਾਂ ਦੱਸਿਆ ਕਿ ਅੱਜ ਸੇਵਾ ਸਟਰੀਟ ਵਿਖੇ ਆਜ਼ਾਦ ਭਗਤ ਸਿੰਘ ਵਿਰਾਸਤ ਮੰਚ ਅਤੇ ਸਾਡਾ ਨਾਟਘਰ ਅੰਮ੍ਰਿਤਸਰ ਵਲੋਂ ਨੁੱਕੜ ਨਾਟਕਾਂ ਰਾਹੀਂ ਭਰੂਣ ਹੱਤਿਆ, ਨਸ਼ਿਆਂ, ਬੇਟੀ ਬਚਾਓ ਬੇਟੀ ਪੜ੍ਹਾਓ ਸਬੰਧੀ ਜਾਗਰੂਕ ਵੀ ਕੀਤਾ ਜਾ ਰਿਹਾ ਹੈ।
ਸਹਾਇਕ ਕਮਿਸ਼ਨਰ ਨੇ ਦੱਸਿਆ ਕਿ ਸੇਵਾ ਸਟਰੀਟ ਪੰਜਾਬੀਆਂ ਦੀ ਨਿਰਸਾਵਰਥ ਸੇਵਾ ਭਾਵਨਾ ਦੇ ਪਹਿਲੂ ਨੂੰ ਵੀ ਵਿਸ਼ੇਸ਼ ਤੌਰ ‘ਤੇ ਲੋਕਾਂ ਸਾਹਮਣੇ ਉਭਾਰਨ ਦੀ ਕੋਸਿਸ਼ ਕੀਤੀ ਗਈ ਹੈ।ਇਸ ਦੇ ਨਾਲ ਹੀ ਪੰਜਾਬੀਆਂ ਵੱਲੋੋਂ ਲੰਗਰ ਰੂਪੀ ਭੋਜਨ ਉਤੇ ਦਿੱਤੇ ਜਾ ਰਹੇ ਦਾਨ ਦੇ ਨਾਲ-ਨਾਲ ਸਮੇਂ ਦੀ ਲੋੜ ਨੂੰ ਮੁੱਖ ਰੱਖਦੇ ਹੋਏ ਕਿਤਾਬਾਂ ਦਾਨ ਕਰਨ ਦੀ ਪਿਰਤ ਵੀ ਸ਼ੁਰੂ ਕੀਤੀ ਹੈ।ਉਨਾਂ ਕਿਹਾ ਕਿ ਇਸ ਸੇਵਾ ਵਿੱਚ ਆਮ ਸ਼ਹਿਰੀਆਂ ਨੂੰ ਸ਼ਾਮਿਲ ਕਰਨ ਲਈ ਸਾਡੀ ਗੱਡੀਆਂ ਸ਼ਹਿਰ ਦੀਆਂ ਗਲੀਆਂ ਵਿੱਚ ਅਨਾਊਸਮੈਂਟ ਕਰ ਰਹੀਆਂ ਹਨ, ਤਾਂ ਕਿ ਪੰਜਾਬੀਆਂ ਨੂੰ ਕਿਤਾਬਾਂ ਦਾਨ ਲਈ ਅੱਗੇ ਲਿਆਂਦਾ ਜਾਵੇ।ਲੋੜਵੰਦ ਬੱਚਿਆਂ ਲਈ ਕਿਤਾਬਾਂ ਦੇ ਦਾਨ ਤੋਂ ਇਲਾਵਾ ਘਰਾਂ ਵਿਚ ਪਏ ਕੱਪੜੇ ਤੇ ਹੋਰ ਅਜਿਹਾ ਸਮਾਨ ਜੋ ਕਿਸੇ ਜ਼ਰੂਰਤਮੰਦ ਦੇ ਕੰਮ ਆ ਸਕਦਾ ਹੈ, ਨੂੰ ਵੀ ਇਸ ਮੌਕੇ ਦਾਨ ਵਜੋਂ ਲਿਆ ਜਾਵੇਗਾ ਤੇ ਅੱਗੇ ਲੋੜਵੰਦਾਂ ਤੱਕ ਪੁੱਜਦਾ ਕੀਤਾ ਜਾਵੇਗਾ।ਉਨਾਂ ਦੱਸਿਆ ਕਿ ਉਕਤ ਗੱਡੀਆਂ ਵਿੱਚ ਵੀ ਲੋਕ ਇਹ ਦਾਨ ਦੇ ਸਕਦੇ ਹਨ।ਉਨਾਂ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਆਓ, ਸਾਰੇ ਇਕੱਠੇ ਹੋ ਕੇ ਅਪਣੱਤ, ਉਦਾਰਤਾ ਅਤੇ ਭਾਈਚਾਰੇ ਦੀ ਭਾਵਨਾ ਦਾ ਜਸ਼ਨ ਮਨਾਈਏ, ਜੋ ਕਿ ਪੰਜਾਬ ਦੇ ਇਤਹਾਸ ਤੇ ਸਭਿਆਚਾਰ ਦੀ ਮੂਲ ਪਛਾਣ ਹੈ।
ਇਸ ਮੌਕੇ ਸੋਸ਼ਲ ਵੈਲਫੇਅਰ ਅਧਿਕਾਰੀ ਪਲਵ ਸ੍ਰੇਸ਼ਟਾ, ਮੈਡਮ ਕਿਰਤਪ੍ਰੀਤ ਕੌਰ, ਰੈਡ ਕਰਾਸ ਤੇ ਸੈਰ ਸਪਾਟਾ ਵਿਭਾਗ ਦੇ ਹੋਰ ਅਧਿਕਾਰੀ ਵੀ ਹਾਜ਼ਰ ਸਨ।

Check Also

ਪ੍ਰੋ. ਚਾਂਸਲਰ ਛੀਨਾ ਦੀ ਮੌਜ਼ੂਦਗੀ ’ਚ ਮਾਹਣਾ ਸਿੰਘ ਦੇ ਵੰਸ਼ਜ਼ ਨਾਗੀ ਪਰਿਵਾਰ ਨੇ ਕੀਤਾ ਕੰਪਿਊਟਰ ਲੈਬ ਦਾ ਉਦਘਾਟਨ

ਅੰਮ੍ਰਿਤਸਰ, 19 ਦਸੰਬਰ (ਸੁਖਬੀਰ ਸਿੰਘ ਖੁਰਮਣੀਆਂ) – ਸ: ਮਾਹਣਾ ਸਿੰਘ ਚੈਰੀਟੇਬਲ ਟਰੱਸਟ ਦੇ ਸਰਪ੍ਰਸਤ ਸਵ: …