ਅੰਮ੍ਰਿਤਸਰ, 27 ਫਰਵਰੀ (ਸੁਖਬੀਰ ਸਿੰਘ) – ਡਿਪਟੀ ਡਾਇਰੈਕਟਰ ਜਿਲ੍ਹਾ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫਸਰ ਸ਼੍ਰੀਮਤੀ ਨੀਲਮ ਮਹੇ ਨੇ ਦੱਸਿਆ ਕਿ 28 ਫਰਵਰੀ 2024 ਦਿਨ ਬੁਧਵਾਰ ਨੂੰ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਦਫਤਰ ਅੰਮ੍ਰਿਤਸਰ ਵਿਖੇ ਰੋਜ਼ਗਾਰ ਕੈਂਪ ਲਗਾਇਆ ਜਾ ਰਿਹਾ ਹੈ।ਜਿਸ ਵਿੱਚ ਐਸ.ਬੀ.ਆਈ ਕ੍ਰੈਡਿਟ ਕਾਰਡ, ਐਲ.ਆਈ.ਸੀ, ਪੇ.ਟੀ.ਐਮ, ਏ.ਡੀ.ਐਸ ਫਾਊਡੇਸ਼ਨ (ਗੁਜਰਾਤ ਗੈਸ ਦੇ ਸੀ.ਐਸ.ਆਰ ਅਧੀਨ) ਵਰਗੀਆਂ ਨਾਮੀ ਕੰਪਨੀਆ ਵੱਖ-ਵੱਖ ਅਸਾਮੀਆਂ ਲਈ ਉਮੀਦਵਾਰਾਂ ਦੀ ਚੋਣ ਕੀਤੀ ਜਾਵੇਗੀ।ਚਾਹਵਾਨ ਉਮੀਦਵਾਰ ਆਪਣੇ ਬਾਇਓਡਾਟੇ ਦੀਆਂ ਤਿੰਨ ਫੋਟੋ ਕਾਪੀਆਂ ਲੈ ਕੇ ਕੈਂਪ ਵਿਖੇ ਪਹੁੰਚ ਸਕਦੇ ਹਨ।ਰੋਜ਼ਗਾਰ ਕੈਂਪ ਦਾ ਸਮਾਂ 10:00 ਵਜੇ ਤੋਂ ਸ਼ੁਰੂ ਹੋਵੇਗਾ।
Check Also
ਐਡਵੋਕੇਟ ਧਾਮੀ ਨੇ ਪਹਿਲਗਾਮ ’ਚ ਹੋਏ ਹਮਲੇ ਦੇ ਪੀੜ੍ਹਤਾਂ ਨਾਲ ਸੰਵੇਦਨਾ ਪ੍ਰਗਟਾਈ
ਅੰਮ੍ਰਿਤਸਰ, 26 ਅਪ੍ਰੈਲ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ …