ਅੰਮ੍ਰਿਤਸਰ, 27 ਫਰਵਰੀ (ਜਗਦੀਪ ਸਿੰਘ) – ਮਹਾਨ ਅਜ਼ਾਦੀ ਘੁਲਾਟੀਏ ਚੰਦਰ ਸ਼ੇਖਰ ਅਜ਼ਾਦ ਨੂੰ ਸ਼ਰਧਾਂਜਲੀ ਭੇਂਟ ਕਰਨ ਲਈ ਸਥਾਨਕ ਡੀ.ਏ.ਵੀ ਪਬਲਿਕ ਸਕੂਲ ਲਾਰੰਸ ਰੋਡ ਵਿਖੇ ਇੱਕ ਸਮਾਗਮ ਦਾ ਅਯੋਜਨ ਕੀਤਾ ਗਿਆ।ਸਭਾ ਵਿੱਚ ਦੇਸ਼-ਭਗਤੀ ਦੇ ਗੀਤ ਅਤੇ ਪ੍ਰੇਰਣਾਦਾਇਕ ਵਿਚਾਰ ਗੂੰਜਦੇ ਰਹੇ।ਅਸੈਂਬਲੀ ਦੀ ਸਮਾਪਤੀ ਤੇ ਇੱਕ ਬਿਹਤਰ ਰਾਸ਼ਟਰ ਨਿਰਮਾਣ ਲਈ ਕੰਮ ਕਰਨ ਦੇ ਵਾਅਦੇ ਲਈ ਇਕਜੁੱਟ ਹੋ ਕੇ ਹੱਥ ਮਿਲਾਉਣ ਲਈ ਮਾਣ ਨਾਲ ਭਰੀ ਸੰਤੁਸ਼ਟੀ ਦੀ ਅਦਭੁਤ ਭਾਵਨਾ ਸੀ ।
ਪੰਜਾਬ ਜ਼ੋਨ-ਏ ਦੇ ਖੇਤਰੀ ਅਧਿਕਾਰੀ ਡਾ. ਸ਼੍ਰੀਮਤੀ ਨੀਲਮ ਕਾਮਰਾ ਤੇ ਸਕੂਲ ਮੈਨੇਜਰ ਡਾ. ਪੁਸ਼ਪਿੰਦਰ ਵਾਲੀਆ ਪ੍ਰਿੰਸੀਪਲ ਬੀ.ਬੀ.ਕੇ ਡੀ.ਏ.ਵੀ ਕਾਲਜ ਫ਼ਾਰ ਵੂਮੈਨ ਅੰਮ੍ਰਿਤਸਰ ਨੇ ਵਿਦਿਆਰਥੀਆਂ ਨੂੰ ਭਾਰਤ ਨੁੰ ਮਜ਼ਬੂਤ ਬਣਾਉਣ ਲਈ ਇਮਾਨਦਾਰੀ ਨਾਲ ਕੰਮ ਕਰਨ ਲਈ ਪ੍ਰੇਰਿਤ ਕੀਤਾ।
ਸਕੂਲ ਪ੍ਰਿੰਸੀਪਲ ਡਾ. ਪੱਲਵੀ ਸੇਠੀ ਨੇ ਵਿਦਿਆਰਥੀਆਂ ਨੂੰ ਚੰਗੇ ਨਾਗਰਿਕ ਬਣਨ ਅਤੇ ਦੇਸ਼-ਭਗਤੀ ਅਤੇ ਵਿਸ਼ਵ ਭਾਈਚਾਰੇ ਦੀਆਂ ਕਦਰਾਂ-ਕੀਮਤਾਂ ਨੂੰ ਗ੍ਰਹਿਣ ਕਰਨ ਲਈ ਪ੍ਰੇਰਿਤ ਕੀਤਾ।
Check Also
ਭਾਰਤ ਵਿਕਾਸ ਪ੍ਰੀਸ਼ਦ ਵਲੋਂ ਖੁਸ਼ਹਾਲ ਜ਼ਿੰਦਗੀ ਦਾ ਈਵੈਂਟ ਕਰਵਾਇਆ
ਭੀਖੀ, 27 ਮਈ (ਕਮਲ ਜ਼ਿੰਦਲ) – ਭਾਰਤ ਵਿਕਾਸ ਪ੍ਰੀਸ਼ਦ ਭੀਖੀ ਵਲੋਂ ਸ਼ਿਵ ਮੰਦਿਰ ਭੀਖੀ ਵਿਖੇ …