Sunday, July 7, 2024

ਅੰਤਰਰਾਸ਼ਟਰੀ ਮਾਤ ਭਾਸ਼ਾ ਦਿਵਸ ਨੂੰ ਸਮਰਪਿਤ ਤ੍ਰੈ-ਭਾਸ਼ੀ ਕਵੀ ਦਰਬਾਰ ਦਾ ਆਯੋਜਨ

ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪੰਜਾਬੀ ਅਧਿਐਨ ਸਕੂਲ ਅਤੇ ਹਿੰਦੀ ਵਿਭਾਗ ਵੱਲੋਂ ਭਾਸ਼ਾ ਵਿਭਾਗ ਪੰਜਾਬ ਦੇ ਸਹਿਯੋਗ ਨਾਲ ਅੰਤਰਰਾਸ਼ਟਰੀ ਮਾਤ ਭਾਸ਼ਾ ਦਿਵਸ ਨੂੰ ਸਮਰਪਿਤ ਪੰਜਾਬੀ ,ਹਿੰਦੀ ਅਤੇ ਉਰਦੂ ਭਾਸ਼ਾ ਦੇ ਸ਼ਾਇਰਾਂ ਨਾਲ ਸ਼ਿੰਗਾਰੇ ਤ੍ਰੈ-ਭਾਸ਼ੀ ਕਵੀ ਦਰਬਾਰ ਦਾ ਆਯੋਜਨ ਕੀਤਾ ਗਿਆ।ਇਸ ਮੁਸ਼ਾਇਰੇ ਦੀ ਪ੍ਰਧਾਨਗੀ ਡਾ. ਸਰਬਜੋਤ ਸਿੰਘ ਬਹਿਲ, ਨਾਮਵਰ ਸ਼ਾਇਰ ਅਤੇ ਮੁਖੀ, ਆਰਕੀਟੈਕਚਰ ਵਿਭਾਗ, ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ ਕੀਤੀ ਜਦੋਂਕਿ ਹਿਮਾਚਲ ਪ੍ਰਦੇਸ਼ ਕੇਂਦਰੀ ਯੂਨੀਵਰਸਿਟੀ ਦੇ ਚਾਂਸਲਰ ਡਾ. ਹਰਮਿੰਦਰ ਸਿੰਘ ਬੇਦੀ ਅਤੇ ਡਾ. ਰਵਿੰਦਰ ਇਸ ਪ੍ਰੋਗਰਾਮ ਵਿੱਚ ਵਿਸ਼ੇਸ਼ ਮਹਿਮਾਨ ਸਨ।
ਅਦਾਰਾ ਸਤਰੰਗੀ ਵਲੋਂ ਪੰਜਾਬੀ ਅਧਿਐਨ ਸਕੂਲ ਦੇ ਮੁਖੀ, ਡਾ. ਮਨਜਿੰਦਰ ਸਿੰਘ ਅਤੇ ਡਾ. ਪਰਮਜੀਤ ਸਿੰਘ ਕਲਸੀ ਦਾ ਸਨਮਾਨ ਕੀਤਾ ਗਿਆ।ਇਸ ਤੋਂ ਇਲਾਵਾ ਇਸ ਕਵੀ ਦਰਬਾਰ ਵਿੱਚ ਆਪਣੀਆਂ ਰਚਨਾਵਾਂ ਪੇਸ਼ ਕਰਨ ਵਾਲੇ ਕਵੀਆਂ ਸ਼੍ਰੀ ਨਿਰਮਲ ਅਰਪਣ, ਹਰਮੀਤ ਆਰਟਿਸਟ, ਅਰਤਿੰਦਰ ਸੰਧੂ, ਪਿਆਰਾ ਸਿੰਘ ਕੁੱਦੋਵਾਲ, ਸਰਬਜੀਤ ਸਿੰਘ ਸੰਧੂ, ਜਸਵੰਤ ਧਾਪ, ਡਾ. ਕਸ਼ਮੀਰ ਸਿੰਘ ਖੁੰਢਾ, ਡਾ. ਵਿਨੋਦ ਕੁਮਾਰ, ਕੁਸੁਮ ਡੋਗਰਾ, ਡਾ. ਸ਼ੈਲੀ ਜੱਗੀ, ਕੀਮਤੀ ਕੈਸਰ, ਗੁਰਦੀਪ ਸਿੰਘ ਔਲਖ, ਰਮਨ ਸ਼ਰਮਾ, ਗੁਰਸ਼ਰਨ ਕੌਰ ਗਰੋਵਰ, ਕੁਲਦੀਪ ਸਿੰਘ ਦਰਾਜ਼ਕੇ, ਅਜੀਤ ਨਬੀਪੁਰ, ਹਰਦਰਸ਼ਨ ਸਿੰਘ, ਜਤਿੰਦਰ ਕੌਰ, ਰਮਨ ਸੰਧੂ ਦਾ ਵੀ ਮੰਚ ‘ਤੇ ਸਨਮਾਨ ਕੀਤਾ ਗਿਆ।
ਇਸ ਕਵੀ ਦਰਬਾਰ ਵਿੱਚ ਡਾ. ਸਰਬਜੋਤ ਸਿੰਘ ਬਹਿਲ, ਡਾ. ਹਰਮਿੰਦਰ ਸਿੰਘ ਬੇਦੀ ਅਤੇ ਡਾ. ਰਵਿੰਦਰ ਵਲੋਂ ਵਿਸ਼ੇਸ਼ ਤੌਰ ‘ਤੇ ਖ਼ੂਬਸੂਰਤ ਕਵਿਤਾਵਾਂ ਪੇਸ਼ ਕੀਤੀਆਂ ਗਈਆਂ।ਅੰਤ ‘ਚ ਵਿਭਾਗ ਦੇ ਸਹਾਇਕ ਪ੍ਰੋਫ਼ੈਸਰ ਡਾ. ਹਰਿੰਦਰ ਕੌਰ ਸੋਹਲ ਨੇ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕੀਤਾ।ਮੰਚ ਸੰਚਾਲਨ ਡਾ. ਬਲਜੀਤ ਰਿਆੜ ਨੇ ਕੀਤਾ।ਇਸ ਸਮਾਗਮ ਵਿੱਚ ਪੰਜਾਬੀ ਸਾਹਿਤ ਜਗਤ ਦੀਆਂ ਪ੍ਰਸਿੱਧ ਸ਼ਖ਼ਸੀਅਤਾਂ ਤੋਂ ਇਲਾਵਾ ਸੰਸਕ੍ਰਿਤ ਵਿਭਾਗ ਤੋਂ ਡਾ. ਵਿਸ਼ਾਲ ਭਾਰਦਵਾਜ, ਡਾ. ਰੇਨੂੰ ਭਾਰਦਵਾਜ, ਉਰਦੂ ਵਿਭਾਗ ਤੋਂ ਡਾ. ਰੇਹਾਨ ਹਸਨ, ਡਾ. ਜਗਜੀਤ ਕੌਰ ਜੌਲੀ ਆਦਿ ਨੇ ਸ਼ਿਰਕਤ ਕੀਤੀ।
ਇਸ ਸਮੇਂ ਡਾ. ਮੇਘਾ ਸਲਵਾਨ, ਡਾ. ਚੰਦਨਪ੍ਰੀਤ ਸਿੰਘ, ਡਾ. ਕੰਵਲਦੀਪ ਕੌਰ, ਡਾ. ਜਸਪਾਲ ਸਿੰਘ, ਡਾ. ਇੰਦਰਪ੍ਰੀਤ ਕੌਰ, ਡਾ. ਅਸ਼ੋਕ ਭਗਤ, ਡਾ. ਕੰਵਲਜੀਤ ਕੌਰ, ਡਾ. ਅੰਜ਼ੂ ਬਾਲਾ ਅਤੇ ਵੱਡੀ ਗਿਣਤੀ ‘ਚ ਖੋਜ਼-ਵਿਦਿਆਰਥੀ ਅਤੇ ਹੋਰ ਵਿਦਿਆਰਥੀ ਹਾਜ਼ਰ ਸਨ।

Check Also

ਤੁੰਗ ਢਾਬ ਡਰੇਨ ਦੀ ਚੱਲ ਰਹੀ ਸਫਾਈ ਕਾਰਜ਼ਾਂ ਦਾ ਕੈਬਨਿਟ ਮੰਤਰੀ ਧਾਲੀਵਾਲ ਨੇ ਲਿਆ ਜਾਇਜ਼ਾ

ਅੰਮ੍ਰਿਤਸਰ, 7 ਜੁਲਾਈ (ਸੁਖਬੀਰ ਸਿੰਘ) – ਪੰਜਾਬ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਵੇਰਕਾ …