ਸੰਗਰੂਰ, 28 ਫਰਵਰੀ (ਜਗਸੀਰ ਲੌਂਗੋਵਾਲ) – ਇਲਾਕੇ ਦੀ ਨਾਮਵਰ ਸੰਸਥਾ ਆਸ਼ੀਰਵਾਦ ਡੇਅ ਬੋਰਡਿੰਗ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਝਾੜੋਂ ਵਿਖੇ ਰਾਸ਼ਟਰੀ ਸਾਇੰਸ ਦਿਵਸ ਮਨਾਇਆ ਗਿਆ।ਇਸ ਦੌਰਾਨ ਸਭ ਤੋਂ ਪਹਿਲਾਂ ਕਵਿਤਾ ਮੁਕਾਬਲਾ ਕਰਵਾਇਆ ਗਿਆ।ਜਿਸ ਵਿੱਚ ਪਹਿਲਾ ਸਥਾਨ ਜਸ਼ਨਦੀਪ ਕੌਰ, ਦੂਜਾ ਸਥਾਨ ਰਮਨਦੀਪ ਕੌਰ ਅਤੇ ਸੁਖਮਨ ਕੌਰ ਨੇ ਲਿਆ।ਇਸ ਤੋਂ ਬਾਅਦ ਇੱਕ ਸਕਿਟ ਮੁਕਾਬਲਾ ਕਰਵਾਇਆ ਗਿਆ।ਜਿਸ ਵਿੱਚ ਛੇਵੀਂ ਅਤੇ ਸੱਤਵੀਂ ਕਲਾਸ ਦੇ ਵਿਦਿਆਰਥੀਆਂ ਨੇ ਭਾਗ ਲਿਆ।ਉਹਨਾਂ ਨੇ ਇਸ ਸਕਿਟ ਵਿੱਚ ਵਿਟਾਮਿਨਾਂ ਦੀ ਮਹੱਤਤਾ ਬਾਰੇ ਦੱਸਿਆ।ਮੈਡਮ ਵਨੀਤਾ ਨੇ ਬੱਚਿਆਂ ਨੂੰ ਸੰਤੁਲਿਤ ਆਹਾਰ ਬਾਰੇ ਦੱਸਿਆ।ਮੈਡਮ ਵੀਰਪਾਲ ਕੌਰ ਨੇ ਬੱਚਿਆਂ ਨੂੰ ਸਾਇੰਸ ਦੇ ਬਾਰੇ ਡਾ. ਸੀ.ਵੀ ਰਮਨ ਦੀਆਂ ਖੋਜ਼ਾਂ ਬਾਰੇ ਚਾਨਣਾ ਪਾਇਆ।ਸਕੂਲ ਪ੍ਰਿੰਸੀਪਲ ਜਗਸੀਰ ਸਿੰਘ ਨੇ ਬੱਚਿਆਂ ਨੂੰ ਵਧਾਈ ਦਿੰਦੇ ਹੋਏ ਸਾਇੰਸ ਤੇ ਨਵੀਂ ਤਕਨਾਲੋਜੀ ਦੀਆਂ ਖੋਜ਼ਾਂ ਅਤੇ ਵਿਗਿਆਨ ਦੀਆਂ ਕਾਢਾਂ ਬਾਰੇ ਦੱਸਿਆ।ਪੋਸਟਰ ਮੁਕਾਬਲਿਆਂ ਵਿੱਚ ਬੱਚਿਆਂ ਨੇ ਸਾਇੰਸ ਦਿਵਸ ਸਬੰਧੀ ਅਲੱਗ-ਅਲੱਗ ਪੋਸਟਰ ਬਣਾਏ।
Check Also
ਐਸ.ਯੂ.ਐਸ ਦੀ ਵਿਦਿਆਰਥਣ ਨੇ ਸਟੇਟ ਲੈਵਲ ‘ਤੇ ਪ੍ਰਾਪਤ ਕੀਤੇ ਸਿਲਵਰ ਮੈਡਲ
ਸੰਗਰੂਰ, 29 ਜੁਲਾਈ (ਜਗਸੀਰ ਲੌਂਗੋਵਾਲ) – ਸ਼ਹੀਦ ਊਧਮ ਸਿੰਘ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਮਹਿਲਾਂ ਚੌਕ ਸੰਸਥਾ …