Wednesday, December 11, 2024

ਕੈਬਨਿਟ ਮੰਤਰੀ ਈ.ਟੀ.ਓ ਨੇ ਫਾਇਰ ਬ੍ਰਿਗੇਡ ਕਰਮੀਆਂ ਨੂੰ ਵੰਡੇ ਨਿਯੁੱਕਤੀ ਪੱਤਰ

ਕਿਹਾ, ਰਮਾਣਾ ਚੱਕ ਤੋਂ ਡੇਹਰੀਵਾਲ ਸੜ੍ਹਕ ਨੂੰ 17 ਫੁੱਟ ਤੱਕ ਕੀਤਾ ਜਾਵੇਗਾ ਚੌੜਾ

ਅੰਮ੍ਰਿਤਸਰ, 29 ਫਰਵਰੀ (ਸੁਖਬੀਰ ਸਿੰਘ) – ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਦੇਸ਼ ਵਿੱਚ ਨਵਾਂ ਇਤਿਹਾਸ ਸਿਰਜ਼ਦਿਆਂ ਪਹਿਲੇ ਦੋ ਸਾਲ ਦੇ ਅੰਦਰ ਹੀ ਹੁਣ ਤੱਕ 40 ਹਜ਼ਾਰ ਨਿਯੁੱਕਤੀ ਪੱਤਰ ਵੰਡ ਕੇ ਬੇਰੋਜ਼ਗਾਰਾਂ ਨੂੰ ਨੌਕਰੀਆਂ ਦਿੱਤੀਆਂ ਹਨ।
ਇਹ ਪ੍ਰਗਟਾਵਾ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਜੰਡਿਆਲਾ ਗੁਰੂ ਹਲਕੇ ਵਿੱਚ ਨਗਰ ਕੌਂਸਲ ਦੇ 18 ਫਾਇਰ ਬ੍ਰਿਗੇਡ ਕਰਮੀਆਂ ਨੂੰ ਨਿਯੁੱਕਤੀ ਪੱਤਰ ਦੇਣ ਸਮੇਂ ਕੀਤਾ।ਉਨਾਂ ਕਿਹਾ ਕਿ ਸਾਡੀ ਸਰਕਾਰ ਦਾ ਮੁੱਖ ਮੰਤਵ ਬੇਰੋਜ਼ਗਾਰਾਂ ਨੂੰ ਨੌਕਰੀਆਂ ਮੁਹੱਈਆ ਕਰਵਾਉਣੀਆਂ ਹਨ, ਤਾਂ ਜੋ ਉਹ ਸੂਬੇ ਵਿੱਚ ਰਹਿ ਕੇ ਹੀ ਸੂਬੇ ਦਾ ਵਿਕਾਸ ਕਰ ਸਕਣ।ਉਨਾਂ ਕਿਹਾ ਕਿ ਪੰਜਾਬ ਦੇ ਇਤਿਹਾਸ ਵਿੱਚ ਪਹਿਲੀ ਵਾਰ ਹੋਇਆ ਹੈ ਕਿ ਭਾਈ ਭਤੀਜਾਵਾਦ ਨੂੰ ਛੱਡ ਕੇ ਕੇਵਲ ਮੈਰਿਟ ਦੇ ਆਧਾਰ ‘ਤੇ ਨੌਕਰੀਆਂ ਦਿੱਤੀਆਂ ਗਈਆਂ ਹਨ।ਉਨਾਂ ਕਿਹਾ ਕਿ ਮਾਨ ਸਰਕਾਰ ਨੇ ਸੂਬੇ ਵਿੱਚ ਜ਼ੀਰੋ ਟਾਲਰੈਂਸ ਦੀ ਨੀਤੀ ਦੇ ਤਹਿਤ ਕੰਮ ਕਰਦਿਆਂ ਕਈ ਭ੍ਰਿਸ਼ਟਾਚਾਰੀਆਂ ਨੂੰ ਫੜਿਆ ਹੈ।
ਇਸ ਉਪਰੰਤ ਈ.ਟੀ.ਓ ਨੇ ਪਿੰਡ ਰਮਾਣਾਚੱਕ ਵਿਖੇ ਗਲੀਆਂ ਅਤੇ ਨਾਲੀਆਂ ਦੇ ਕੰਮ ਕਰਨ ਦਾ ਉਦਘਾਟਨ ਕੀਤਾ।ਉਨਾਂ ਦੱਸਿਆ ਕਿ ਇਸ ਕੰਮ ‘ਤੇ 5 ਲੱਖ ਰੁਪਏ ਖਰਚ ਆਉਣਗੇ।ਉਨਾਂ ਐਲਾਨ ਕੀਤਾ ਕਿ ਪਿੰਡ ਰਮਾਣਾਚੱਕ ਵਿਖੇ ਕਰੀਬ 22 ਲੱਖ ਰੁਪਏ ਦੀ ਲਾਗਤ ਨਾਲ ਵਿਕਾਸ ਕਾਰਜ ਸ਼ੁਰੂ ਕੀਤੇ ਜਾਣਗੇ।ਰਮਾਣਾਚੱਕ ਤੋਂ ਡੇਹਰੀਵਾਲ ਤੱਕ 5 ਕਿਲੋਮੀਟਰ ਲੰਬੀ ਸੜ੍ਹਕ ਨੂੰ 11 ਫੁੱਟ ਤੋਂ 17 ਫੁੱਟ ਤੱਕ ਚੌੜਾ ਕੀਤਾ ਜਾਵੇਗਾ।ਉਨਾਂ ਪਿੰਡ ਦੇ ਸਮਸ਼ਾਨਘਾਟ ਲਈ ਦੋ ਲੱਖ ਰੁਪਏ ਅਤੇ ਪਾਣੀ ਸਪਲਾਈ ਦੇ ਕੰਮਾਂ ਲਈ 11.25 ਲੱਖ ਰੁਪਏ ਦੇਣ ਦਾ ਐਲਾਨ ਵੀ ਕੀਤਾ।
ਕੈਬਨਿਟ ਮੰਤਰੀ ਈ.ਟੀ.ਓ ਨੇ ਕਿਹਾ ਕਿ ਵਿਕਾਸ ਕਾਰਜ਼ਾਂ ਵਿੱਚ ਕਿਸੇ ਕਿਸਮ ਦੀ ਢਿੱਲ ਮੱਠ ਬਰਦਾਸ਼ਤ ਨਹੀਂ ਕੀਤੀ ਜਾਵੇਗੀ।ਉਨਾਂ ਕਿਹਾ ਕਿ ਵਿਕਾਸ ਦੇ ਕੰਮ ਲੋਕਾਂ ਦੇ ਪੈਸਿਆਂ ਨਾਲ ਹੀ ਹੁੰਦੇ ਹਨ ਅਤੇ ਲੋਕਾਂ ਦੇ ਪੈਸਿਆਂ ਵਿੱਚ ਕਿਸੇ ਕਿਸਮ ਦੀ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।
ਇਸ ਮੌਕੇ ਚੇਅਰਮੈਨ ਸੂਬੇਦਾਰ ਛਨਾਖ ਸਿੰਘ, ਚੇਅਰਮੈਨ ਡਾ. ਗੁਰਵਿੰਦਰ ਸਿੰਘ, ਮੈਡਮ ਸੁਹਿੰਦਰ ਕੌਰ, ਮੈਡਮ ਸੁਨੈਨਾ ਰੰਧਾਵਾ, ਬਲਾਕ ਪ੍ਰਧਾਨ ਭੁਪਿੰਦਰ ਸਿੰਘ ਰਮਾਣਾਚੱਕ ਤੋਂ ਇਲਾਵਾ ਵੱਡੀ ਗਿਣਤੀ ‘ਚ ਇਲਾਕਾ ਨਿਵਾਸੀ ਹਾਜ਼ਰ ਸਨ।

Check Also

ਨੈਸ਼ਨਲ ਪੱਧਰ ‘ਤੇ ਨਿਸ਼ਾਨੇਬਾਜ਼ੀ ‘ਚ ਭੁਪਿੰਦਰਜੀਤ ਸ਼ਰਮਾ ਦਾ ਤੀਜਾ ਸਥਾਨ

ਭੀਖੀ, 11 ਦਸੰਬਰ (ਕਮਲ ਜ਼ਿੰਦਲ) – ਪਿੱਛਲੇ ਦਿਨੀ ਪਿੰਡ ਫਰਵਾਹੀ ਦੇ ਨੌਜਵਾਨ ਭੁਪਿੰਦਰਜੀਤ ਸ਼ਰਮਾ ਪੁੱਤਰ …