ਅੰਮ੍ਰਿਤਸਰ, 1 ਮਾਰਚ (ਸੁਖਬੀਰ ਸਿੰਘ) – ਅੰਮ੍ਰਿਤਸਰ ਦੇ ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ ਆਪਣੀ ਧਰਮ ਪਤਨੀ ਸਮੇਤ ਅਯੁੱਧਿਆ ਵਿਖੇ ਸ੍ਰੀ ਰਾਮ ਮੰਦਰ ਵਿਖੇ ਨਤਮਸਤਕ ਹੋਏ।ਉਨਾਂ ਨੇ ਸ੍ਰੀ ਰਾਮ ਮੰਦਰ ਅਯੁੱਧਿਆ ਵਿਖੇ ਮੱਥਾ ਟੇਕਿਆ ਅਤੇ ਉਥੇ ਸ੍ਰੀ ਦੁਰਗਿਆਨਾ ਮੰਦਰ ਟਰੱਸਟ ਅੰਮ੍ਰਿਤਸਰ ਵਲੋਂ ਚਲਾਏ ਜਾ ਰਹੇ ਲੰਗਰ ਵਿੱਚ ਸੇਵਾ ਵੀ ਕੀਤੀ।ਔਜਲਾ ਨੇ ਕਿਹਾ ਕਿ ਇਥੇ ਨਤਮਸਤਕ ਹੋ ਕੇ ਉਨਾਂ ਨੂੰ ਰੂਹਾਨੀ ਖੁਸ਼ੀ ਮਿਲੀ ਹੈ।ਉਨਾਂ ਕਿਹਾ ਕਿ ਟਰੱਸਟ ਵਲੋਂ ਸੰਗਤਾਂ ਦੇ ਰਹਿਣ ਸਹਿਣ ਦਾ ਖਾਸ ਧਿਆਨ ਰੱਖਦੇ ਹੋਏ ਵਧੀਆ ਸਰਾਵਾਂ ਬਣਾਈਆਂ ਗਈਆਂ ਹਨ।
ਔਜਲਾ ਨੇ ਕਿਹਾ ਕਿ ਅਯੁੱਧਿਆ ਪਹੁੰਚਣ ਵਾਲੇ ਸ਼ਰਧਾਲੂਆਂ ਦੇ ਲਈ ਕੁੱਲ 37 ਲੰਗਰ ਲਗਾਏ ਗਏ ਹਨ, ਜਿੰਨ੍ਹਾਂ ਵਿੱਚੋਂ 12 ਲੰਗਰ ਪੰਜਾਬੀਆਂ ਵਲੋਂ ਲਗਾਏ ਗਏ ਹਨ।ਅੰਮ੍ਰਿਤਸਰ ਦੇ ਸ੍ਰੀ ਦੁਰਗਿਆਨਾ ਮੰਦਰ ਟਰੱਸਟ ਵਲੋਂ 14 ਜਨਵਰੀ ਤੋਂ ਸ਼ੁਰੂ ਕੀਤਾ ਲੰਗਰ ਹੁਣ ਤੱਕ ਲਗਾਤਾਰ ਚੱਲ ਰਿਹਾ ਹੈ।
Check Also
ਮਹਿਲਾ ਸਰਪੰਚ ਅੱਗੇ ਹੋ ਕੇ ਕੰਮ ਕਰਨ ਸਰਕਾਰ ਉਹਨਾਂ ਦੇ ਨਾਲ ਹੈ – ਈ.ਟੀ.ਓ
ਜੰਡਿਆਲਾ ਗੁਰੂ, 2 ਦਸੰਬਰ (ਪੰਜਾਬ ਪੋਸਟ ਬਿਊਰੋ) – ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਰਾਜ …