Wednesday, July 30, 2025
Breaking News

ਕੋਚਿੰਗ ਲੈ ਰਹੀਆਂ ਲੜਕੀਆਂ ਨੂੰ ਵੰਡੀਆਂ ਮੁਫ਼ਤ ਕਿਤਾਬਾਂ

ਅੰਮ੍ਰਿਤਸਰ, 1 ਮਾਰਚ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵੱਲੋਂ ਘਰ-ਘਰ ਰੋਜ਼ਗਾਰ ਅਤੇ ਕਾਰੋਬਾਰ ਮਿਸ਼ਨ ਅਧੀਨ ਨੋਜਵਾਨਾਂ ਨੂੰ ਰੋਜ਼ਗਾਰ ਦੇਣ ਤੇ ਸਵੈ-ਰੋਜਗਾਰ ਦੇ ਕਾਬਲ ਬਣਾਉਣ ਲਈ ਹਰ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ।ਇਹ ਪ੍ਰਗਟਾਵਾ ਵਧੀਕ ਡਿਪਟੀ ਕਮਿਸ਼ਨਰ (ਜ)-ਕਮ-ਮੁੱਖ ਕਾਰਜਕਾਰੀ ਅਫਸਰ ਡੀ.ਬੀ.ਈ.ਈ ਅੰਮ੍ਰਿਤਸਰ ਨਿਕਾਸ ਕੁਮਾਰ ਨੇ ਕੀਤਾ।ਉਨ੍ਹਾਂ ਦੱਸਿਆ ਕਿ ਜਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ ਅੰਮ੍ਰਿਤਸਰ ਵਿਖੇ ਲੜਕੀਆਂ ਨੂੰ ਨੋਕਰੀ ਦੇ ਕਾਬਲ ਬਣਾਉਣ ਲਈ “ਬੇਟੀ ਬਚਾਓ, ਬੇਟੀ ਪੜ੍ਹਾਓ” ਸਕੀਮ ਅਧੀਨ ਸਰਕਾਰੀ ਨੌਕਰੀਆਂ ਲਈ ਪ੍ਰਤੀਯੋਗੀ ਪ੍ਰੀਖਿਆਵਾਂ ਜਿਵੇਂ ਕਿ ਬੈਂਕ/ ਪੀ.ਐਸ.ਐਸ.ਐਸ/ ਕਲਰਕ/ ਪੁੱਡਾ ਤੋਂ ਇਲਾਵਾ ਪੰਜਾਬ ਸਰਕਾਰ ਦੀਆਂ ਹੋਰ ਸਾਰੀਆਂ ਪ੍ਰੀਖਿਆਵਾਂ ਪਾਸ ਕਰਨ ਦੀ ਤਿਆਰੀ ਲਈ ਮੁਫ਼ਤ ਕੌਚਿੰਗ ਕਲਾਸਾਂ ਆਰੰਭ ਕੀਤੀਆਂ ਗਈਆਂ ਸਨ।ਜਿਸ ਵਿੱਚ 70 ਦੇ ਕਰੀਬ ਲੜਕੀਆਂ ਇਸ ਮੁਫ਼ਤ ਕੌਚਿੰਗ ਦਾ ਲਾਭ ਲੈ ਰਹੀਆਂ ਹਨ।ਕੋਚਿੰਗ ਲੈ ਰਹੀਆਂ ਲੜਕੀਆਂ ਨੂੰ ਮੁਫ਼ਤ ਕਿਤਾਬਾਂ ਵੰਡੀਆਂ ਗਈਆਂ।ਉਨਾਂ ਨੇ ਲੜਕੀਆਂ ਨਾਲ ਗੱਲਬਾਤ ਕਰਦੇ ਹੋਏ ਸਰਕਾਰੀ ਨੌਕਰੀ ਲਈ ਪੇਪਰ ਪਾਸ ਕਰਨ ਦੇ ਵਡਮੁੱਲੇ ਨੁਕਤੇ ਸਾਂਝੇ ਕੀਤੇ।
ਇਸ ਸਮੇਂ ਡਿਪਟੀ ਡਾਇਰੈਕਟਰ ਜਿਲ੍ਹਾ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫਸਰ ਸ਼੍ਰੀਮਤੀ ਨੀਲਮ ਮਹੇ, ਰੋਜ਼ਗਾਰ ਅਫਸਰ ਨਰੇਸ਼ ਕੁਮਾਰ, ਡਿਪਟੀ ਸੀ.ਈ.ੳ ਤੀਰਥਪਾਲ ਸਿੰਘ, ਕਰੀਅਰ ਕਾਉਂਸਲਰ ਗੋਰਵ ਕੁਮਾਰ ਅਤੇ ਗਿਆਨਮ ਇੰਸਟੀਟਿਉਟ ਤੋਂ ਸਿਧਾਰਥ ਵੀ ਮੋਜ਼ੂਦ ਸਨ।

Check Also

ਐਸ.ਯੂ.ਐਸ ਦੀ ਵਿਦਿਆਰਥਣ ਨੇ ਸਟੇਟ ਲੈਵਲ ‘ਤੇ ਪ੍ਰਾਪਤ ਕੀਤੇ ਸਿਲਵਰ ਮੈਡਲ

ਸੰਗਰੂਰ, 29 ਜੁਲਾਈ (ਜਗਸੀਰ ਲੌਂਗੋਵਾਲ) – ਸ਼ਹੀਦ ਊਧਮ ਸਿੰਘ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਮਹਿਲਾਂ ਚੌਕ ਸੰਸਥਾ …