ਅੰਮ੍ਰਿਤਸਰ, 1 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਵਿੱਦਿਅਕ ਅਦਾਰੇ ਖ਼ਾਲਸਾ ਕਾਲਜ ਫ਼ਾਰ ਵੂਮੈਨ ਅਤੇ ਖ਼ਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਵਿਖੇ ਅੰਤਰ ਰਾਸ਼ਟਰੀ ਮਾਂ ਬੋਲੀ ਦਿਵਸ ਨੂੰ ਸਮਰਪਿਤ ਪੋ੍ਰਗਰਾਮ ਕਰਵਾਇਆ ਗਿਆ।
ਕਾਲਜ ਪ੍ਰਿੰਸੀਪਲ ਡਾ. ਸੁਰਿੰਦਰ ਕੌਰ ਦੇ ਸਹਿਯੋਗ ਨਾਲ ਕਰਵਾਏ ਗਏ ਇਸ ਪ੍ਰੋਗਰਾਮ ‘ਚ ਲੇਖਿਕਾ ਸ੍ਰੀਮਤੀ ਅਰਤਿੰਦਰ ਕੌਰ ਸੰਧੂ ਨੇ ਮੁੱਖ ਵਕਤਾ ਵਜੋਂ ਸ਼ਿਕਰਤ ਕੀਤੀ।ਸਕੂਲ ਪ੍ਰਿੰਸੀਪਲ ਸ੍ਰੀਮਤੀ ਪੁਨੀਤ ਕੌਰ ਨਾਗਪਾਲ ਨੇ ਵਿਦਿਆਰਥਣਾਂ ਨੂੰ ਵਧਾਈ ਦਿੰਦਿਆਂ ਆਪਣੀ ਮਾਤ-ਭਾਸ਼ਾ ਪੰਜਾਬੀ ਨੂੰ ਅਪਨਾਉਣ ਲਈ ਪ੍ਰੇਰਿਤ ਕੀਤਾ।ਉਨ੍ਹਾਂ ਕਿਹਾ ਕਿ ਜੀਵਨ ’ਚ ਹੋਰ ਭਾਸ਼ਾਵਾਂ ਸਿੱਖਣਾ ਚੰਗੀ ਗੱੱਲ ਹੈ, ਪਰ ਆਪਣੀ ਮਾਤ ਭਾਸ਼ਾ ਤੋਂ ਬੇਮੁੱਖ ਹੋਣਾ ਬਹੁਤ ਹੀ ਮਾੜੀ ਗੱਲ ਹੈ।ਉਨ੍ਹਾਂ ਕਿਹਾ ਕਿ ਮਾਤ-ਭਾਸ਼ਾ ਤੋਂ ਦੂਰ ਹੋਣ ਤੋਂ ਭਾਵ ਆਪਣੀਆਂ ਜੜ੍ਹਾਂ, ਸੱਭਿਆਚਾਰ ਤੋਂ ਟੁੱਟਣਾ ਹੈ।ਕਵਿਤਾ ਉਚਾਰਨ, ਗੀਤ-ਗਾਇਨ, ਮੁਹਾਰਨੀ ਉਚਾਰਨ, ਚਾਰਟ ਮੇਕਿੰਗ ਮੁਕਾਬਲੇ ਵੀ ਕਰਵਾਏ ਗਏ।
ਪ੍ਰਿੰਸੀਪਲ ਡਾ. ਸੁਰਿੰਦਰ ਕੌਰ ਨੇ ਆਏ ਹੋਏ ਮਹਿਮਾਨਾਂ ਦਾ ਸਵਾਗਤ ਕਰਦਿਆਂ ਪੰਜਾਬੀ ਵਿਭਾਗ ਦੀਆਂ ਵਿਦਿਆਰਥਣਾਂ ਨੂੰ ਸ਼ੁਭ ਇੱਛਾਵਾਂ ਦਿੱਤੀ।ਸ੍ਰੀਮਤੀ ਸੰਧੂ ਨੇ ਪੰਜਾਬੀ ਭਾਸ਼ਾ ਤੇ ਸਾਹਿਤ ਲਈ ਹਰੇਕ ਨੂੰ ਯਤਨਸ਼ੀਲ ਹੋਣ ਸਬੰਧੀ ਵਿਚਾਰ ਸਾਂਝੇ ਕਰਦਿਆਂ ਵਿਦਿਆਰਥਣਾਂ ਨੂੰ ਭਾਸ਼ਾ ਤੇ ਸਾਹਿਤ ਨੂੰ ਆਧੁਨਿਕ ਸਮੇਂ ਦੇ ਹਾਣ ਦੇ ਕਰਨ ਦੀ ਗੱਲ ਕਹੀ।ਇਸ ਪ੍ਰੋਗਰਾਮ ਦੀ ਲੜੀ ’ਚ ਪੂਰਾ ਮਹੀਨਾ ਮਾਂ-ਬੋਲੀ ਨੂੰ ਸਮਰਪਿਤ ਕਰਦੇ ਹੋਏ ਵਿਦਿਆਰਥਣਾਂ ’ਚ ਭਾਸ਼ਾ ਅਤੇ ਸਾਹਿਤ ਪ੍ਰਤੀ ਰੁਚੀ ਪੈਦਾ ਕਰਨ ਲਈ ਲੇਖ ਮੁਕਾਬਲੇ, ਕਵਿਤਾ ਮੁਕਾਬਲੇ, ਕਹਾਣੀ ਮੁਕਾਬਲੇ ਅਤੇ ਸਲੋਗਨ ਲਿਖਤ ਮੁਕਾਬਲੇ ਕਰਵਾਏ ਗਏ।ਜੇਤੂ ਵਿਦਿਆਰਥਣਾਂ ਨੂੰ ਇਨਾਮ ਤਕਸੀਮ ਕੀਤੇ ਗਏ।ਵਿਭਾਗ ਮੁਖੀ ਰਵਿੰਦਰ ਕੌਰ ਨੇ ਆਏ ਮਹਿਮਾਨਾਂ ਦਾ ਸਵਾਗਤ ਕਰਦਿਆਂ ਵਿਦਿਆਥਣਾਂ ਨੂੰ ਭਾਸ਼ਾ ਦੀ ਪ੍ਰਫੁੱਲਤਾ ਲਈ ਵੱਧ ਤੋਂ ਵੱਧ ਯੋਗਦਾਨ ਪਾਉਣ ਦੀ ਗੱਲ ਕੀਤੀ।ਮੰਚ ਸੰਚਾਲਨ ਡਾ. ਪ੍ਰਦੀਪ ਕੌਰ ਨੇ ਨਿਭਾਈ।
ਇਸ ਮੌਕੇ ਚੰਚਲ ਬਾਲਾ, ਸ੍ਰੀਮਤੀ ਕਮਲਜੀਤ ਕੌਰ ਤੇ ਹੋਰ ਸਟਾਫ਼ ਤੇ ਵਿਦਿਆਰਥਣਾਂ ਹਾਜ਼ਰ ਸਨ।
Check Also
ਉਦਯੋਗਪਤੀਆਂ ਦੇ ਬਕਾਇਆ ਕੇਸਾਂ ਨੂੰ ਸਮਬੱਧ ਤਰੀਕੇ ਨਾਲ ਕੀਤਾ ਜਾਵੇਗਾ ਹੱਲ – ਖਰਬੰਦਾ
ਅੰਮ੍ਰਿਤਸਰ, 20 ਨਵੰਬਰ (ਸੁਖਬੀਰ ਸਿੰਘ) – ਪੰਜਾਬ ਸਰਕਾਰ ਉਦਯੋਗਪਤੀਆਂ ਦੀਆਂ ਮੁਸ਼ਕਲਾਂ ਦਾ ਹੱਲ ਕਰਨ ਲਈ …