ਸੰਗਰੂਰ, 1ਮਾਰਚ (ਜਗਸੀਰ ਲੌਂਗੋਵਾਲ) – ਅਕਾਲ ਅਕੈਡਮੀ ਉੱਡਤ ਸੈਦੇਵਾਲਾ ਵਿਖੇ ਰਾਸ਼ਟਰੀ ਵਿਗਿਆਨ ਦਿਵਸ ਮਨਾਇਆ ਗਿਆ।ਜਿਸ ਵਿੱਚ ਸਾਇੰਸ ਅਧਿਆਪਕ ਅਮਨ ਕੁਮਾਰ ਨੇ ਬੱਚਿਆਂ ਨੂੰ ਸਾਇੰਸ ਦਿਵਸ ਬਾਰੇ ਜਾਣਕਾਰੀ ਦਿੱਤੀ।ਰਾਸ਼ਟਰੀ ਵਿਗਿਆਨ ਦਿਵਸ ਦੇ ਸੰਬੰਧ ਵਿੱਚ ਬੱਚਿਆਂ ਦੇ ਹਾਊਸ ਅਨੁਸਾਰ ਕੁਇਜ਼ ਮੁਕਾਬਲੇ ਅਤੇ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ ਗਏ।ਮੁਕਾਬਲਿਆਂ ਵਿੱਚ ਸਾਰੇ ਵਿਦਿਆਰਥੀਆਂ ਨੇ ਬੜੇ ਉਤਸ਼ਾਹ ਨਾਲ ਭਾਗ ਲਿਆ।ਅਮੁੱਲ ਹਾਊਸ ਦੇ ਬੱਚਿਆਂ ਨੇ ਪਹਿਲਾ ਸਥਾਨ ਹਾਸਲ ਕੀਤਾ।ਪ੍ਰਿੰਸੀਪਲ ਹਰਪ੍ਰੀਤ ਕੌਰ ਨੇ ਉਨ੍ਹਾਂ ਬੱਚਿਆਂ ਨੂੰ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ।
ਅੰਤ ‘ਚ ਪ੍ਰਿੰਸੀਪਲ ਨੇ ਸਾਰੇ ਬੱਚਿਆਂ ਅਤੇ ਅਧਿਆਪਕਾਂ ਦਾ ਧੰਨਵਾਦ ਕੀਤਾ।
Check Also
’47 ਦੀ ਵੰਡ ਤੋਂ ਬਾਅਦ ਪੰਜਾਬ ਟੁਕੜਿਆਂ ਕਰਕੇ ਸੁੰਗੜਿਆ – ਛੀਨਾ
ਖ਼ਾਲਸਾ ਕਾਲਜ ਐਜ਼ੂਕੇਸ਼ਨ ਜੀ.ਟੀ ਨੇ ਮਨਾਇਆ ਅੰਤਰਰਾਸ਼ਟਰੀ ਮਾਤ ਭਾਸ਼ਾ ਦਿਵਸ ਅੰਮ੍ਰਿਤਸਰ, 18 ਫਰਵਰੀ (ਸੁਖਬੀਰ ਸਿੰਘ …