Wednesday, July 16, 2025
Breaking News

ਆਮ ਆਦਮੀ ਕਲੀਨਿਕਾਂ ਨੇ ਸੁਖਾਲਾ ਕੀਤਾ ਲੋਕਾਂ ਦਾ ਇਲਾਜ਼ – ਧਾਲੀਵਾਲ

ਅਜਨਾਲਾ, 2 ਮਾਰਚ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵਲੋਂ ਲੋਕਾਂ ਨੂੰ ਉਹਨਾਂ ਦੇ ਘਰ ਦੇ ਨੇੜੇ ਬਿਹਤਰ ਅਤੇ ਮੁਫਤ ਸਿਹਤ ਸਹੂਲਤਾਂ ਦੇਣ ਲਈ ਸ਼ੁਰੂਕੀਤੇ ਗਏ ਆਮ ਆਦਮੀ ਕਲੀਨਿਕਾਂ ਨੇ ਆਮ ਲੋਕਾਂ ਦਾ ਇਲਾਜ਼ ਸੁਖਾਲਾ ਕਰ ਦਿੱਤਾ ਹੈ।ਇਹ ਪ੍ਰਗਟਾਵਾ ਕੈਬਨਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਅਜਨਾਲਾ ਵਿਖੇ ਆਮ ਆਦਮੀ ਕਲੀਨਿਕ ਦੀ ਅਰੰਭਤਾ ਮੌਕੇ ਕੀਤਾ।
ਉਹਨਾਂ ਕਿਹਾ ਕਿ ਪੰਜਾਬ ਸਰਕਾਰ ਨੇ ਅੰਮ੍ਰਿਤਸਰ ਜਿਲ੍ਹੇ ਵਿੱਚ 15 ਅਗਸਤ 2022 ਤੋਂ ਪੜਾਅਵਾਰ 60 ਆਮ ਆਦਮੀ ਕਲੀਨਿਕ ਸ਼ੁਰੂ ਕੀਤੇ ਹਨ।ਇਨ੍ਹਾਂ ਵਿਚੋਂ 35 ਕਲੀਨਿਕ ਸ਼ਹਿਰੀ ਖੇਤਰ ਵਿੱਚ ਸਥਿਤ ਹਨ ਜਦਕਿ 25 ਪੇਂਡੂ ਖੇਤਰਾਂ ਵਿੱਚ ਹਨ।ਇਹਨਾਂ ਵਿਚ ਹੁਣ ਤੱਕ 11, 29,369 ਮਰੀਜ਼ਾਂ ਦਾ ਇਲਾਜ ਕੀਤਾ ਗਿਆ ਹੈ।ਉਹਨਾਂ ਦੱਸਿਆ ਕਿ ਕਲੀਨਿਕਾਂ ਵਿੱਚ 80 ਤਰ੍ਹਾਂ ਦੀਆਂ ਦਵਾਈਆਂ ਮੁਫਤ ਦਿੱਤੀਆਂ ਜਾ ਰਹੀਆਂ ਹਨ।38 ਤਰ੍ਹਾਂ ਦੇ ਡਾਇਗਨੌਸਟਿਕ ਮੁਫਤ ਟੈਸਟ ਹੁੰਦੇ ਹਨ ਅਤੇ ਹੁਣ ਤੱਕ ਕੁੱਲ 1,96,424 ਲੋਕਾਂ ਨੇ ਇਸ ਡਾਇਗਨੌਸਟਿਕ ਸੁਵਿਧਾਵਾਂ ਦਾ ਲਾਭ ਲਿਆ ਹੈ। ਉਹਨਾਂ ਦੱਸਿਆ ਕਿ ਅੱਜ 12 ਹੋਰ ਆਮ ਆਦਮੀ ਕਨਲੀਨਿਕ ਲੋਕਾਂ ਨੂੰ ਸਮਰਪਿਤ ਕੀਤੇ ਗਏ ਹਨ।

Check Also

ਕੇਂਦਰ ਸਰਕਾਰ ਦੀਆਂ ਸਕੀਮਾਂ ਸਬੰਧੀ ਕੈਂਪ ਦਾ ਆਯੋਜਨ

ਸੰਗਰੁਰ, 13 ਜੁਲਾਈ (ਜਗਸੀਰ ਲੌਂਗੋਵਾਲ) – ਸ੍ਰੀ ਮੰਥਰੀ ਸ੍ਰੀ ਨਿਵਾਸੁਲੂ ਜੀ ਸੰਗਠਨ ਮਹਾਂਮੰਤਰੀ ਭਾਜਪਾ ਪੰਜਾਬ …