Monday, July 8, 2024

ਧਾਲੀਵਾਲ ਨੇ ਸ਼ੁਰੂ ਕਰਵਾਇਆ ਚਾਰ ਪਿੰਡਾਂ ਦੇ ਛੱਪੜਾਂ ਦੇ ਨਵੀਨੀਕਰਨ ਦਾ ਕੰਮ

80 ਲੱਖ ਰੁਪਏ ਨਾਲ ਹੋਵੇਗਾ ਪਿੰਡਾਂ ਦੇ ਛੱਪੜਾਂ ਦਾ ਵਿਕਾਸ

ਅੰਮ੍ਰਿਤਸਰ, 2 ਮਾਰਚ (ਪੰਜਾਬ ਪੋਸਟ ਬਿਊਰੋ) – ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵਲੋਂ ਅਜਨਾਲਾ ਹਲਕੇ ਤੇ ਚਾਰ ਪਿੰਡਾਂ ਸ਼ਹਿਜ਼ਾਦਾ, ਮਾਛੀਵਾਲਾ, ਧੰਗਈ ਅਤੇ ਰੂੜੇਵਾਲਾ ਪਿੰਡਾਂ ਚ ਛੱਪੜਾਂ ਦੇ ਗੰਦੇ ਪਾਣੀ ਨੂੰ ਸਾਫ਼ ਕਰਨ ਲਈ ਬਣਾਏ ਜਾ ਰਹੇ ਥਾਪਰ ਮਾਡਲਾਂ ਤੇ ਕੰਮ ਦੀ ਸ਼ੁਰੂਆਤ ਕੀਤੀ ਗਈ।ਉਹਨਾਂ ਦੱਸਿਆ ਕਿ 80 ਲੱਖ ਰੁਪਏ ਦੀ ਲਾਗਤ ਨਾਲ ਇਹਨਾਂ ਪਿੰਡਾਂ ਦੇ ਛੱਪੜਾਂ ਦੇ ਗੰਦੇ ਪਾਣੀ ਨੂੰ ਸਾਫ ਕੀਤਾ ਜਾਵੇਗਾ।
ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਆਦੇਸ਼ ਦਿੱਤਾ ਕਿ ਚੱਲ ਰਹੇ ਪ੍ਰੋਜੈਕਟਾਂ ‘ਚ ਤੇਜ਼ੀ ਲਿਆਂਦੀ ਜਾਵੇ ਅਤੇ ਤੈਅ ਸਮੇਂ ਅਨੁਸਾਰ ਮੁਕੰਮਲ ਕਰਨਾ ਯਕੀਨੀ ਬਣਾਇਆ ਜਾਵੇ।ਉਹਨਾਂ ਕਿਹਾ ਕਿ ਪਿੰਡਾਂ ਦੇ ਵਿੱਚ ਗੰਦੇ ਪਾਣੀ ਦੀ ਜੋ ਸਮੱਸਿਆ ਹੈ।ਇਸ ਦਾ ਪੱਕਾ ਹੱਲ ਛੱਪੜਾਂ ਦੇ ਪਾਣੀ ਨੂੰ ਸਾਫ ਕਰਕੇ ਖੇਤੀ ਯੋਗ ਕੰਮਾਂ ਲਈ ਵਰਤਣਾ ਹੈ ਅਤੇ ਸਾਡੀ ਕੋਸ਼ਿਸ਼ ਰਹੇਗੀ ਕਿ ਹਰੇਕ ਪਿੰਡ ਦੇ ਛੱਪੜ ਨੂੰ ਸਾਫ ਕਰਕੇ ਉਸ ਦਾ ਪਾਣੀ ਖੇਤੀ ਲਈ ਵਰਤੋਂ ਵਿੱਚ ਲਿਆਂਦਾ ਜਾਵੇ।
ਇਸ ਮੌਕੇ ਖੁਸ਼ਪਾਲ ਸਿੰਘ ਧਾਲੀਵਾਲ, ਓ.ਐਸ.ਡੀ ਗੁਰਜੰਟ ਸਿੰਘ ਸੋਹੀ, ਬੀ.ਡੀ.ਪੀ.ਓ ਅਜਨਾਲਾ ਸੁਖਜੀਤ ਸਿੰਘ ਬਾਜਵਾ, ਤਹਿਸੀਲਦਾਰ ਅਜਨਾਲਾ ਜਗਤਾਰ ਸਿੰਘ, ਡੀ.ਐਸ.ਪੀ ਰਾਜ ਕੁਮਾਰ, ਪੰਚਾਇਤ ਅਫ਼ਸਰ ਬਲਵਿੰਦਰ ਸਿੰਘ, ਸੰਦੀਪ ਸਿੰਘ ਬਲਾਕ ਪ੍ਰਧਾਨ, ਸਰਪੰਚ ਪ੍ਰਿਥੀਪਾਲ ਸਿੰਘ ਘੋਹਨੇਵਾਲਾ, ਬਲਰਾਜ ਸਿੰਘ, ਕਾਬਲ ਸਿੰਘ ਪਛੀਆ, ਲਾਡੀ ਰੁੜੇਵਾਲ, ਰਸ਼ਪਾਲ ਸਿੰਘ ਮਾਛੀਵਾਹਲਾ, ਗੁਰਨਾਮ ਸਿੰਘ ਸ਼ਹਿਜ਼ਾਦਾ, ਜੱਸਾ ਸਿੰਘ ਧੰਗਈ, ਲਖਵਿੰਦਰ ਸਿੰਘ ਤੇ ਬਲਵੰਤ ਸਿੰਘ ਆਦਿ ਹਾਜ਼ਰ ਸਨ।

Check Also

ਤੁੰਗ ਢਾਬ ਡਰੇਨ ਦੀ ਚੱਲ ਰਹੀ ਸਫਾਈ ਕਾਰਜ਼ਾਂ ਦਾ ਕੈਬਨਿਟ ਮੰਤਰੀ ਧਾਲੀਵਾਲ ਨੇ ਲਿਆ ਜਾਇਜ਼ਾ

ਅੰਮ੍ਰਿਤਸਰ, 7 ਜੁਲਾਈ (ਸੁਖਬੀਰ ਸਿੰਘ) – ਪੰਜਾਬ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਵੇਰਕਾ …