ਜੰਡਿਆਲਾ ਗੁਰੂ, 2 ਮਾਰਚ (ਪੰਜਾਬ ਪੋਸਟ ਬਿਊਰੋ) – ਕੈਬਨਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਜੰਡਿਆਲਾ ਗੁਰੂ ਵਿੱਚ ਆਮ ਆਦਮੀ ਕਲੀਨਿਕ ਦਾ
ਉਦਘਾਟਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਨੂੰ ਸਿਹਤ ਅਤੇ ਸਿੱਖਿਆ ਦੇ ਖੇਤਰ ਵਿੱਚ ਵਿਸ਼ਵ ਪੱਧਰੀ ਸਹੂਲਤਾਂ ਦੇਣ ਜਾ ਰਹੀ ਹੈ।ਉਹਨਾਂ ਕਿਹਾ ਕਿ ਰਾਜ ਵਿੱਚ ਖੋਹਲੇ ਜਾ ਰਹੇ ਆਮ ਆਦਮੀ ਕਲੀਨਿਕ ਅਤੇ ਸਕੂਲ ਆਫ ਐਮੀਨੈਂਸ ਇਸ ਦੀ ਇੱਕ ਸ਼ੁਰੂਆਤ ਹੈ।ਹਰਭਜਨ ਸਿੰਘ ਨੇ ਕਿਹਾ ਕਿ ਅੰਮ੍ਰਿਤਸਰ ਜੋ ਕਿ ਦੇਸ਼ ਦਾ ਸਭ ਤੋਂ ਵੱਡਾ ਸੈਲਾਨੀਆਂ ਨੂੰ ਖਿੱਚਣ ਵਾਲਾ ਕੇਂਦਰ ਹੈ, ਉਸ ਦੇ ਵਿਕਾਸ ‘ਤੇ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ।ਉਹਨਾਂ ਦੱਸਿਆ ਕਿ ਸ਼ਹਿਰ ਵਿੱਚ ਯੂਨਿਟੀ ਮਾਲ ਵਰਗੇ ਵੱਡੇ ਪ੍ਰੋਜੈਕਟ ਸ਼ੁਰੂ ਕੀਤੇ ਜਾ ਰਹੇ ਹਨ।ਇਸ ਤੋਂ ਇਲਾਵਾ ਸ਼ਹਿਰ ਨੂੰ ਸੈਲਾਨੀਆਂ ਦੀ ਖਿੱਚ ਦਾ ਕੇਂਦਰ ਬਣਾਉਣ ਲਈ ਸ਼ਹਿਰ ਦੇ ਵਿਕਾਸ ‘ਤੇ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ।ਹਰਭਜਨ ਸਿੰਘ ਨੇ ਦੱਸਿਆ ਕਿ ਜਿਲ੍ਹੇ ਵਿੱਚ ਇਸ ਵੇਲੇ 60 ਆਦਮੀ ਕਲੀਨਿਕ ਕੰਮ ਕਰ ਰਹੇ ਸਨ, ਜਦਕਿ 12 ਆਮ ਆਦਮੀ ਕਲੀਨਿਕਾਂ ਦੀ ਅੱਜ ਸ਼ੁਰੂਆਤ ਕਰ ਦਿੱਤੀ ਗਈ ਹੈ।ਇਹ ਕਲੀਨਿਕ ਖੁੱਲਣ ਨਾਲ ਲੋਕਾਂ ਨੂੰ ਘਰ ਦੇ ਨੇੜੇ ਬਿਹਤਰ ਅਤੇ ਮੁਫਤ ਇਲਾਜ਼ ਦੀ ਸੁਵਿਧਾ ਮਿਲੀ ਹੈ।ਉਹਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਹਨਾਂ ਕਲੀਨਕਾਂ ਦਾ ਵੱਧ ਤੋਂ ਵੱਧ ਲਾਭ ਲੈਣ ਅਤੇ ਆਪਣੀ ਸਰੀਰਕ ਸਮੱਸਿਆ ਵੇਲੇ ਇਹਨਾਂ ਕਲੀਨਿਕਾਂ ਤੱਕ ਪਹੁੰਚ ਜਰੂਰ ਕਰਨ, ਜਿਥੇ ਤੱਰਬੇਕਾਰ ਸਟਾਫ ਦੇ ਨਾਲ-ਨਾਲ ਦਵਾਈਆਂ ਅਤੇ ਟੈਸਟਾਂ ਦੀ ਸਹੂਲਤ ਵੀ ਬਿਲਕੁੱਲ ਮੁਫਤ ਦਿੱਤੀ ਜਾਂਦੀ ਹੈ।
Check Also
ਖਾਲਸਾ ਯੂਨੀਵਰਸਿਟੀ ਵਿਖੇ ਔਰਥੋ ਰਿਊਮੈਟੋਲੋਜੀ ਦਿਵਸ ਮਨਾਇਆ ਗਿਆ
ਅੰਮ੍ਰਿਤਸਰ, 11 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਯੂਨੀਵਰਸਿਟੀ ਦੇ ਫੈਕਲਟੀ ਆਫ਼ ਆਰਟਸ ਐਂਡ ਸੋਸ਼ਲ …
Punjab Post Daily Online Newspaper & Print Media