ਅੰਮ੍ਰਿਤਸਰ, 2 ਮਾਰਚ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵਲੋਂ ਨੌਜਵਾਨਾਂ ਨੂੰ ਰੋਜ਼ਗਾਰ ਦੇਣ ਅਤੇ ਸਵੈ-ਰੋਜ਼ਗਾਰ ਦੇ ਕਾਬਲ ਬਣਾਉਣ ਲਈ ਹਰ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ।ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਦੀ ਅਗਵਾਈ ਹੇਠ ਅੰਮ੍ਰਿਤਸਰ ਜ਼ਿਲ੍ਹੇ ਦੇ ਨੌਜਵਾਨਾਂ ਨੂੰ ਰੋਜ਼ਗਾਰ ਅਤੇ ਸਵੈ-ਰੋਜਗਾਰ ਮੁਹੱਈਆ ਕਰਵਾਉਣ ਲਈ 7 ਮਾਰਚ 2024 ਦਿਨ ਵੀਰਵਾਰ ਨੂੰ ਸਵੇਰੇ 9.00 ਵਜੇ ਰੋਜ਼ਗਾਰ ਅਤੇ ਸਵੈ-ਰੋਜ਼ਗਾਰ ਕੈਂਪ ਲਗਾਇਆ ਜਾ ਰਿਹਾ ਹੈ।ਉਹਨਾਂ ਦੱਸਿਆ ਕਿ ਇਹ ਕੈਂਪ ਉਹਨਾਂ ਦੇ ਪਾਰਟੀ ਦਫਤਰ ਜੁਬਲੀ ਰੋਡ ਜੈ ਰਿਜ਼ੋਰਟ ਦੇ ਸਾਹਮਣੇ ਜੰਡਿਆਲਾ ਗੁਰੂ ਵਿਖੇ ਲਗਾਇਆ ਜਾਵੇਗਾ।ਉਨ੍ਹਾਂ ਦੱਸਿਆ ਕਿ ਇਸ ਕੈਂਪ ਵਿੱਚ ਪੰਜਾਬ ਦੇ ਸਵੈ-ਰੋਜ਼ਗਾਰ ਵਿਭਾਗ ਜਿਵੇਂ ਕਿ ਪੇਂਡੂ ਸਵੈ-ਰੁਜ਼ਗਾਰ ਤਕਨੀਕੀ ਸੰਸਥਾ, ਪੰਜਾਬ ਰਾਜ ਪੇਂਡੂ ਆਜੀਵਿਕਾ ਮਿਸ਼ਨ, ਜਿਲ੍ਹਾ ਉਦਯੋਗ ਕੇਂਦਰ, ਐਸ.ਸੀ ਕਾਰਪੋਰੇਸ਼ਨ ਅਤੇ ਪੰਜਾਬ ਸਕਿੱਲ ਡਿਵੈਲਪਮੈਂਟ ਮਿਸ਼ਨ ਵਲੋ ਭਾਗ ਲਿਆ ਜਾਣਾ ਹੈ ਤੇ ਪਲੇਸਮੈਂਟ ਕੈਂਪ ਵਿੱਚ ਐਸ.ਬੀ.ਆਈ ਕ੍ਰੈਡਿਟ ਕਾਰਡ (ਟੀਮ ਲੀਜ਼), ਪੇ.ਟੀ.ਐਮ, ਸਵਿਫਟ ਸਿਕਿਉਰਿਟੀ, ਆਧਾਨ ਸਲੂਸ਼ਨ ਪ੍ਰਾਈਵੇਟ ਲਿਮਿਟਿਡ, ਮੈਕਸੀਕਸ ਕੋਚਰ ਟੇਕ ਆਦਿ ਕੰਪਨੀਆਂ ਵਲੋਂ ਭਾਗ ਲਿਆ ਜਾਣਾ ਹੈ।ਜਿਸ ਵਿੱਚ ਦਸਵੀਂ ਤੋ ਲੈ ਕੇ ਗਰੈਜੂਏਸ਼ਨ ਪਾਸ ਬੱਚਿਆਂ ਨੂੰ ਨੌਕਰੀਆਂ ਮੁਹੱਈਆ ਕਰਵਾਈਆਂ ਜਾਣਗੀਆਂ।ਵਧੇਰੇ ਜਾਣਕਾਰੀ ਲਈ ਜ਼ਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ ਦੇ ਟੈਲੀਗ੍ਰਾਮ ਚੈਨਲ ਡੀ.ਬੀ.ਈ.ਈ ਅੰਮ੍ਰਿਤਸਰ ‘ਤੇ ਜਾਂ ਦਫਤਰ ਆ ਕੇ ਸੰਪਰਕ ਕੀਤਾ ਜਾ ਸਕਦਾ ਹੈ।
Check Also
ਨਿਗਮ ਵਲੋਂ ਲਗਾਏ ਹਫਤਾਵਾਰ ਕੈਂਪਾਂ ਵਿੱਚ ਭਰੀਆਂ ਗਈਆਂ ਪ੍ਰਾਪਰਟੀ ਟੈਕਸ ਰਿਟਰਨਾਂ
200 ਦੇ ਕਰੀਬ ਪਾਣੀ ਅਤੇ ਸੀਵਰੇਜ ਦੇ ਨਜਾਇਜ਼ ਕਨੈਕਸ਼ਨ ਕੀਤੇ ਗਏ ਰੈਗੂਲਰ – ਵਧੀਕ ਕਮਿਸ਼ਨਰ …