Monday, July 8, 2024

ਵਿਧਾਨ ਸਭਾ ਹਲਕਾ ਭੋਆ ਨੂੰ ਮਿਲੇ 7 ਹੋਰ ਆਮ ਆਦਮੀ ਕਲੀਨਿਕ

ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕੀਤਾ ਉਦਘਾਟਨ

ਪਠਾਨਕੋਟ, 2 ਮਾਰਚ (ਪੰਜਾਬ ਪੋਸਟ ਬਿਊਰੋ) – ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਮੁੱਖ ਮੰਤਰੀ ਦਿੱਲੀ ਅਤੇ ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ ਵਲੋਂ ਪੰਜਾਬ ਦੇ ਲੋਕਾਂ ਨੂੰ 145 ਆਮ ਆਦਮੀ ਕਲੀਨਿਕ ਸਮਰਪਿਤ ਕੀਤੇ ਗਏ ਹਨ।ਜਿਸ ਵਿੱਚੋਂ ਵਿਧਾਨ ਸਭਾ ਹਲਕਾ ਭੋਆ ਨੂੰ ਅੱਜ 7 ਆਮ ਆਦਮੀ ਕਲੀਨਿਕ ਸਮਰਪਿਤ ਕੀਤੇ ਗਏ ਹਨ।ਕੈਬਨਿਟ ਮੰਤਰੀ ਪੰਜਾਬ ਲਾਲ ਚੰਦ ਕਟਾਰੂਚੱਕ ਨੇ ਪਿੰਡ ਕਟਾਰੂਚੱਕ ਅਤੇ ਹੋਰ ਵੱਖ-ਵੱਖ ਪਿੰਡਾਂ ਅੰਦਰ ਆਮ ਆਦਮੀ ਕਲੀਨਿਕਾਂ ਦਾ ਉਦਘਾਟਨ ਕਰਨ ਮਗਰੋਂ ਕੀਤਾ।ਜਿਲ੍ਹਾ ਪ੍ਰਧਾਨ ਬੀ.ਸੀ ਵਿੰਗ ਪਠਾਨਕੋਟ ਨਰੇਸ ਸੈਣੀ, ਜਿਲ੍ਹਾ ਸਕੱਤਰ ਪਠਾਨਕੋਟ ਸੋਰਭ ਬਹਿਲ, ਬਲਾਕ ਪ੍ਰਧਾਨ ਸੋਹਣ ਲਾਲ, ਬਲਾਕ ਪ੍ਰਧਾਨ ਪਵਨ ਕੁਮਾਰ ਫੋਜੀ, ਬਲਾਕ ਪ੍ਰਧਾਨ ਕੁਲਦੀਪ ਭਟਵਾਂ, ਬਲਾਕ ਪ੍ਰਧਾਨ ਬਲਜਿੰਦਰ ਕੌਰ, ਦੀਪਕ ਵਾਲੀਆ ਅਤੇ ਅਤੇ ਹੋਰ ਪਾਰਟੀ ਦੇ ਵਰਕਰ ਇਸ ਸਮੇਂ ਹਾਜ਼ਰ ਸਨ।
ਪਿੰਡ ਕਟਾਰੂਚੱਕ ਵਿਖੇ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਅੱਜ ਆਮ ਆਦਮੀ ਪਾਰਟੀ ਦੇ ਕਾਰਜ਼ਾਂ ਤੋਂ ਹਰ ਪੰਜਾਬੀ ਖੁਸ਼ ਹੈ।ਅੱਜ ਫਿਰ ਵਿਧਾਨ ਸਭਾ ਹਲਕਾ ਭੋਆ ਦੇ ਪਿੰਡ ਪਰਮਾਨੰਦ, ਚਸਮਾ, ਚਕਰੋਰ, ਸਰਨਾ, ਡੇਹਰੀਵਾਲ, ਕਟਾਰੂਚੱਕ, ਸਿਹੋੜਾ ਅਤੇ ਨਰੋਟ ਜੈਮਲ ਸਿੰਘ ਇਨ੍ਹਾਂ ਪਿੰਡਾਂ ‘ਚ ਆਮ ਆਦਮੀ ਕਲੀਨਿਕ ਖੋਲ ਕੇ ਲੋਕਾਂ ਨੂੰ ਸਮਰਪਿਤ ਕੀਤੇ ਗਏ ਹਨ।ਇਨ੍ਹਾਂ ਕਲੀਨਿਕਾਂ ‘ਚ ਲੋਕਾਂ ਨੂੰ 40 ਤਰ੍ਹਾਂ ਦੇ ਟੈਸਟ ਅਤੇ ਕਰੀਬ 90 ਤਰ੍ਹਾਂ ਦੀਆਂ ਦਵਾਈਆਂ ਫ੍ਰੀ ਦਿੱਤੀਆਂ ਜਾਂਦੀਆਂ ਹਨ।ਉਨ੍ਹਾਂ ਕਿਹਾ ਕਿ ਹੁਣ ਪੰਜਾਬ ਸਰਕਾਰ ਵਲੋਂ 26 ਜਨਵਰੀ ਤੋਂ ਸਾਰੇ ਸਰਕਾਰੀ ਹਸਪਤਾਲਾਂ ਅੰਦਰ ਲੋਕਾਂ ਦੀ ਸੁਵਿਧਾ ਨੂੰ ਧਿਆਨ ਵਿੱਚ ਰੱਖਦਿਆਂ ਆਦੇਸ਼ ਦਿੱਤੇ ਗਏ ਹਨ ਕਿ ਕੋਈ ਵੀ ਡਾਕਟਰ ਕਿਸੇ ਵੀ ਮਰੀਜ਼ ਨੂੰ ਬਾਹਰ ਦੀ ਦਵਾਈ ਨਹੀਂ ਲਿਖ ਕੇ ਦੇਵੇਗਾ ਅਤੇ ਸਾਰੀਆਂ ਦਵਾਈਆਂ ਮਰੀਜ਼ਾਂ ਨੂੰ ਹਸਪਤਾਲ ਦੇ ਅੰਦਰੋਂ ਹੀ ਮਿਲਿਆ ਕਰਨਗੀਆਂ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੇ ਪੰਜਾਬ ਨੂੰ ਰੰਗਲਾ ਪੰਜਾਬ ਬਣਾਉਣ ਦੇ ਸੁਪਨੇ ਨੂੰ ਪੂਰਾ ਕਰਨ ਲਈ ਲਗਾਤਾਰ ਕੰਮ ਕੀਤੇ ਜਾ ਰਹੇ ਹਨ।ਪੰਜਾਬ ਅੰਦਰ 41 ਹਜ਼ਾਰ ਨੋਜਵਾਨਾਂ ਨੂੰ ਬਿਨ੍ਹਾਂ ਕਿਸੇ ਸਿਫਾਰਿਸ਼ ਦੇ ਸਰਕਾਰੀ ਨੋਕਰੀਆਂ ਦਿੱਤੀਆਂ ਹਨ।ਸਕੂਲ ਆਫ ਐਮੀਨੇਸ ਗਰੀਬ ਲੋਕਾਂ ਲਈ ਅੱਗੇ ਵਧਣ ਲਈ ਇੱਕ ਵਧੀਆ ਪਲੇਟਫਾਰਮ ਹੈ।12700 ਕੱਚੇ ਅਧਿਆਪਕਾਂ ਨੂੰ ਸਰਕਾਰ ਵਲੋਂ ਪੱਕਿਆਂ ਕੀਤਾ ਗਿਆ, 600 ਯੂਨਿਟ ਫ੍ਰੀ ਬਿਜਲੀ ਦਾ ਉਪਹਾਲ ਲੋਕਾਂ ਨੂੰ ਸਰਕਾਰ ਵਲੋਂ ਦਿੱਤਾ ਗਿਆ ਹੈ ਅਤੇ ਲੋਕ ਹਿੱਤ ਨੂੰ ਧਿਆਨ ਵਿੱਚ ਰੱਖਦਿਆਂ ਹੁਣ ਸੜਕ ਸੁਰੱਖਿਆ ਫੋਰਸ ਦਾ ਵੀ ਗਠਨ ਕੀਤਾ ਗਿਆ ਹੈ।

Check Also

ਤੁੰਗ ਢਾਬ ਡਰੇਨ ਦੀ ਚੱਲ ਰਹੀ ਸਫਾਈ ਕਾਰਜ਼ਾਂ ਦਾ ਕੈਬਨਿਟ ਮੰਤਰੀ ਧਾਲੀਵਾਲ ਨੇ ਲਿਆ ਜਾਇਜ਼ਾ

ਅੰਮ੍ਰਿਤਸਰ, 7 ਜੁਲਾਈ (ਸੁਖਬੀਰ ਸਿੰਘ) – ਪੰਜਾਬ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਵੇਰਕਾ …