Tuesday, October 27, 2026

ਭਾਈ ਗੁਰਇਕਬਾਲ ਸਿੰਘ ਦੀ ਲੜਕੀ ਦੇ ਅਕਾਲ ਚਲਾਣੇ ’ਤੇ ਐਡਵੋਕੇਟ ਧਾਮੀ ਵਲੋਂ ਦੁੱਖ ਪ੍ਰਗਟ

ਅੰਮ੍ਰਿਤਸਰ, 2 ਮਾਰਚ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਉਘੇ ਸਿੱਖ ਕੀਰਤਨੀਏ ਭਾਈ ਗੁਰਇਕਬਾਲ ਸਿੰਘ ਦੀ ਲੜਕੀ ਬੀਬਾ ਗੁਰਪ੍ਰੀਤ ਕੌਰ ਦੇ ਅਕਾਲ ਚਲਾਣੇ ’ਤੇ ਗਹਿਰੇ ਅਫ਼ਸੋਸ ਦਾ ਪ੍ਰਗਟਾਵਾ ਕੀਤਾ।ਐਡਵੋਕੇਟ ਧਾਮੀ ਅੱਜ ਭਾਈ ਗੁਰਇਕਬਾਲ ਸਿੰਘ ਦੇ ਗ੍ਰਹਿ ਵਿਖੇ ਪੁੱਜੇ ਅਤੇ ਪਰਿਵਾਰ ਨਾਲ ਸੰਵੇਦਨਾ ਪ੍ਰਗਟ ਕੀਤੀ।ਉਨ੍ਹਾਂ ਨੇ ਬੀਬਾ ਗੁਰਪ੍ਰੀਤ ਕੌਰ ਦੇ ਚਲਾਣੇ ਨੂੰ ਪਰਿਵਾਰ ਲਈ ਵੱਡਾ ਘਾਟਾ ਕਰਾਰ ਦਿੱਤਾ।ਉਨ੍ਹਾਂ ਵਿੱਛੜੀ ਰੂਹ ਨਮਿਤ ਅਰਦਾਸ ਕਰਦਿਆਂ ਆਖਿਆ ਕਿ ਅਕਾਲ ਪੁਰਖ ਵਾਹਿਗੁਰੂ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ੇ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ, ਓ.ਐਸ.ਡੀ ਸਤਬੀਰ ਸਿੰਘ ਧਾਮੀ, ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਦੇ ਮੀਡੀਆ ਸਲਾਹਕਾਰ ਤਲਵਿੰਦਰ ਸਿੰਘ ਬੁੱਟਰ, ਮੈਨੇਜਰ ਹਰਪ੍ਰੀਤ ਸਿੰਘ ਆਦਿ ਮਜ਼ੂਦ ਸਨ।

Check Also

ਅਸੀਂ ਮਹਾਰਿਸ਼ੀ ਭਗਵਾਨ ਵਾਲਮੀਕਿ ਤੀਰਥ ਸਥਲ ਨੂੰ ਵਿਸ਼ਵ ਪੱਧਰੀ ਸੈਰ-ਸਪਾਟਾ ਸਥਾਨ ਵਜੋਂ ਵਿਕਸਤ ਕਰ ਰਹੇ ਹਾਂ – ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪ੍ਰਗਟ ਦਿਵਸ ਮੌਕੇ ਅੰਮ੍ਰਿਤਸਰ ਵਿੱਚ ਸੂਬਾ ਪੱਧਰੀ ਸਮਾਗਮ ‘ਚ ਮੁੱਖ ਮੰਤਰੀ ਮਾਨ ਨੇ ਕੀਤੀ ਸ਼ਿਰਕਤ …