
ਫਾਜ਼ਿਲਕਾ, 30 ਦਸੰਬਰ (ਵਿਨੀਤ ਅਰੋੜਾ) – ਸਾਲਾਂ ਤੋਂ ਜੇਲਾਂ ਵਿੱਚ ਬੰਦ ਅਤੇ ਸੱਜਾ ਪੂਰੀ ਕਰ ਚੁੱਕੇ ਸਿੱਖਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਅੰਬਾਲਾ ਵਿੱਚ ਬੀਤੇ 45 ਦਿਨਾਂ ਤੋਂ ਭੁੱਖ ਹੜਤਾਲ ਉੱਤੇ ਬੈਠੇ ਭਾਈ ਗੁਰਬਖਸ਼ ਸਿੰਘ ਖਾਲਸਾ ਦੇ ਸਮਰਥਨ ਵਿੱਚ ਅੱਜ ਖਿੱਪਾਂਵਾਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਰਵਿੰਦਰ ਸਿੰਘ ਜਰਮਨੀ ਅਤੇ ਉਸਦੇ ਸਾਥੀ ਡਿਪਟੀ ਕਮਿਸ਼ਨਰ ਦਫ਼ਤਰ ਦੇ ਸਾਹਮਣੇ ਇੱਕ ਦਿਨ ਲਈ ਭੁੱਖ ਹੜਤਾਲ ਉੱਤੇ ਬੈਠੇ।ਇਸ ਮੌਕੇ ਰਵਿੰਦਰ ਸਿੰਘ ਜਰਮਨੀ ਨੇ ਦੱਸਿਆ ਕਿ ਭਾਈ ਗੁਰਬਖਸ਼ ਸਿੰਘ ਖਾਲਸਾ ਜੋਕਿ ਪਿਛਲੇ 48 ਦਿਨਾਂ ਤੋਂ ਭੁੱਖ ਹੜਤਾਲ ਉੱਤੇ ਬੈਠੇ ਹਨ।ਉਨ੍ਹਾਂ ਦਾ ਮਨੋਰਥ ਹੈ ਕਿ ਜਿਨ੍ਹਾਂ ਸਿੱਖ ਕੈਦੀਆਂ ਦੀਆਂ ਸਜਾਵਾਂ ਪੂਰੀਆਂ ਹੋ ਚੁੱਕੀਆਂ ਹਨ ਉਨ੍ਹਾਂ ਸਿੱਖਾਂ ਨੂੰ ਤੁਰੰਤ ਰਿਹਾ ਕੀਤਾ ਜਾਵੇ।ਬਾਅਦ ਵਿੱਚ ਜਿਲਾ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਵੀ ਸੋਪਿਆ ਗਿਆ।ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜਰਮਨੀ ਨੇ ਦੱਸਿਆ ਕਿ ਭਾਈ ਗੁਰਬਖਸ਼ ਸਿੰਘ ਖਾਲਸਾ ਦੀ ਮੰਗ ਬਿਲਕੁੱਲ ਜਾਇਜ ਹੈ, ਜੋ ਸਿੱਖ ਅਦਾਲਤ ਦੁਆਰਾ ਦਿੱਤੀ ਗਈ ਸੱਜਾ ਪੂਰੀ ਕਰ ਚੁੱਕੇ ਹਨ ਉਨ੍ਹਾਂ ਨੂੰ ਜੇਲਾਂ ਵਿੱਚ ਰੱਖਣਾ ਭਾਰਤੀ ਸੰਵਿਧਾਨ ਅਤੇ ਮਨੁੱਖਤਾ ਦੇ ਖਿਲਾਫ ਹੈ।ਇਸ ਮੌਕੇ ਉਨ੍ਹਾਂ ਦੇ ਨਾਲ ਭਾਈ ਮਨਜੀਤ ਸਿੰਘ ਖਾਲਸਾ, ਕੁਲਦੀਪ ਸਿੰਘ, ਗੁਰਪ੍ਰੀਤ ਸਿੰਘ, ਉਪਕਾਰ ਸਿੰਘ, ਗੁਰਸਪਿੰਦਰ ਸਿੰਘ, ਜਸਪ੍ਰੀਤ ਸਿੰਘ, ਸਤਬੀਰ ਸਿੰਘ, ਗਗਨਦੀਪ ਸਿੰਘ, ਜਸਵਿੰਦਰ ਸਿੰਘ, ਕੁਲਵਿੰਦਰ ਸਿੰਘ, ਨਵਜੌਤ ਸਿੰਘ, ਕਿਰਣਦੀਪ ਸਿੰਘ, ਹਰਦੀਪ ਸਿੰਘ ਆਦਿ ਸ਼ਾਮਿਲ ਹੋਏ ।
Punjab Post Daily Online Newspaper & Print Media