Thursday, July 3, 2025
Breaking News

‘ਆਪ ਦੀ ਸਰਕਾਰ, ਆਪ ਦੇ ਦੁਆਰ’ ਕੈਂਪਾਂ ‘ਚ ਮਿਲ ਰਹੀਆਂ ਹਨ ਸਰਕਾਰੀ ਸਹੂਲਤਾਂ-ਡਿਪਟੀ ਕਮਿਸ਼ਨਰ

ਅੰਮ੍ਰਿਤਸਰ, 3 ਮਾਰਚ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵਲੋਂ ਆਪ ਦੀ ਸਰਕਾਰ ਆਪ ਦੇ ਦੁਆਰ ਤਹਿਤ ਪਿੰਡਾਂ ਤੇ ਸ਼ਹਿਰਾਂ ਦੇ ਲੋਕਾਂ ਨੂੰ ਇਕੋ ਛੱਤ ਹੇਠ ਵੱਖ-ਵੱਖ ਸੇਵਾਵਾਂ ਮੁਹੱਈਆ ਕਰਵਾਉਣ ਅਤੇ ਲੋਕਾਂ ਦੀਆਂ ਸ਼ਿਕਾਇਤਾਂ ਦਾ ਨਿਪਟਾਰਾ ਕਰਨ ਲਈ ਲਗਾਏ ਜਾ ਰਹੇ ਕੈਂਪਾਂ ਨੂੰ ਜ਼ਿਲੇ੍ਹ ਦੇ ਲੋਕਾਂ ਦਾ ਭਰਵਾਂ ਸਹਿਯੋਗ ਮਿਲ ਰਿਹਾ ਹੈ।ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਨੇ ਦੱਸਿਆ ਕਿ ‘ਆਪ ਦੀ ਸਰਕਾਰ ਆਪ ਦੇ ਦੁਆਰ’ ਤਹਿਤ ਜਿਲੇ੍ਹ ਦੀਆਂ ਸਾਰੀਆਂ ਸਬ ਡਵੀਜਨਾਂ ਵਿੱਚ ਕੈਂਪ ਲਗਾ ਕੇ ਲੋਕਾਂ ਨੂੰ ਸਰਕਾਰੀ ਸੇਵਾਵਾਂ ਦਾ ਲਾਭ ਦਿੱਤਾ ਜਾ ਰਿਹਾ ਹੈ।ਉਨ੍ਹਾਂ ਦੱਸਿਆ ਕਿ 6 ਤੋਂ 28 ਫਰਵਰੀ ਤੱਕ ਵੱਖ-ਵੱਖ ਪਿੰਡਾਂ ਤੇ ਸ਼ਹਿਰਾਂ ਵਿੱਚ ਕੈਂਪ ਲਗਾਏ ਗਏ ਹਨ, ਅਤੇ ਆਉਣ ਵਾਲੇ ਵਿਅਕਤੀਆਂ ਵਲੋਂ ਵੱਖ ਵੱਖ ਸੇਵਾਵਾਂ ਹਾਸਲ ਕਰਨ ਲਈ ਅਪਲਾਈ ਕੀਤਾ ਜਾ ਰਿਹਾ ਅਤੇ ਮੌਕੇ ‘ਤੇ ਹੀ ਸਰਟੀਫਿਕੇਟ ਮੁਹੱਈਆ ਕਰਵਾਏ ਜਾ ਰਹੇ ਹਨ ਅਤੇ ਲੋਕਾਂ ਨੂੰ ਸਾਰੀਆਂ ਸਰਕਾਰੀ ਸਹੂਲਤਾਂ ਇਕੋ ਥਾਂ ਹੀ ਮਿਲ ਰਹੀਆਂ ਹਨ।ਜਿਸ ਨਾਲ ਉਨਾਂ ਦੇ ਪੈਸੇ ਅਤੇ ਸਮੇਂ ਦੀ ਬੱਚਤ ਵੀ ਹੋ ਰਹੀ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਰਕਾਰ ਵਲੋਂ ਤਿਆਰ ਕਰਵਾਈਆਂ ਗਈਆਂ ਪ੍ਰਚਾਰ ਵੈਨਾਂ ਰਾਹੀਂ ਲੋਕਾਂ ਨੂੰ ਕੈਂਪ ਲੱਗਣ ਤੋਂ ਇੱਕ ਦਿਨ ਪਹਿਲਾਂ ਪੂਰੀ ਜਾਣਕਾਰੀ ਦਿੱਤੀ ਜਾਂਦੀ ਹੈ ਅਤੇ ਲੋਕ ਭਲਾਈ ਸਕੀਮਾਂ ਬਾਰੇ ਵੀ ਦੱਸਿਆ ਜਾਂਦਾ ਹੈ।ਉਨਾਂ ਨੇ ਜਿਲ੍ਹੇ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਆਪ ਦੀ ਸਰਕਾਰ ਆਪ ਦੇ ਦੁਆਰ ਤਹਿਤ ਰੋਜ਼ਾਨਾਂ ਕੈਂਪ ਲਗਾਏ ਜਾਣਗੇ ਤਾਂ ਜੋ ਜਿਲੇ੍ਹ ਦੇ ਸਾਰੇ ਨਾਗਰਿਕ ਆਪਣੀ ਲੋੜ ਦੀਆਂ ਸੇਵਾਵਾਂ ਹਾਸਲ ਕਰ ਸਕਣ।ਇਸ ਲਈ ਸਮੂਹ ਨਾਗਰਿਕ ਆਪੋ ਆਪਣੇ ਪਿੰਡਾਂ ਤੇ ਸ਼ਹਿਰਾਂ ਵਿੱਚ ਲੱਗਣ ਵਾਲੇ ਕੈਂਪਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ ਲਈ ਕੈਂਪਾਂ ਵਿੱਚ ਪਹੁੰਚਣ ਤਾਂ ਜੋ ਉਹ ਵੱਖ-ਵੱਖ ਵਿਭਾਗਾਂ ਨਾਲ ਸਬੰਧਤ ਸੇਵਾਵਾਂ ਹਾਸਲ ਕਰ ਸਕਣ।
ਉਨਾਂ ਕਿਹਾ ਕਿ 4 ਮਾਰਚ ਨੂੰ ਅਜਨਾਲਾ, ਬਾਬਾ ਬਕਾਲਾ, ਲੋਪੋਕੇ, ਮਜੀਠਾ, ਅੰਮ੍ਰਿਤਸਰ-1 ਅੰਮ੍ਰਿਤਸਰ -2 ਵਿੱਚ ਕੈਂਪ ਲਗਾੲ ਜਾਣਗੇ।

Check Also

ਨਿਗਮ ਵਲੋਂ ਲਗਾਏ ਹਫਤਾਵਾਰ ਕੈਂਪਾਂ ਵਿੱਚ ਭਰੀਆਂ ਗਈਆਂ ਪ੍ਰਾਪਰਟੀ ਟੈਕਸ ਰਿਟਰਨਾਂ

200 ਦੇ ਕਰੀਬ ਪਾਣੀ ਅਤੇ ਸੀਵਰੇਜ ਦੇ ਨਜਾਇਜ਼ ਕਨੈਕਸ਼ਨ ਕੀਤੇ ਗਏ ਰੈਗੂਲਰ – ਵਧੀਕ ਕਮਿਸ਼ਨਰ …