Sunday, October 11, 2026

ਨੈਸ਼ਨਲ ਸਾਇੰਸ ਡੇਅ ਦੌਰਾਨ ਪੋਸਟਰ, ਸਲੋਗਨ, ਲੈਕਚਰ ਤੇ ਕੁਇਜ਼ ਮੁਕਾਬਲੇ ਕਰਵਾਏ

ਸੰਗਰੂਰ, 3 ਮਾਰਚ (ਜਗਸੀਰ ਲੌਂਗੋਵਾਲ) – ਅਕਾਲ ਡਿਗਰੀ ਕਾਲਜ ਮਸਤੂਆਣਾ ਸਾਹਿਬ ਵਿਖੇ ਪ੍ਰਿੰਸੀਪਲ ਡਾਕਟਰ ਅਮਨਦੀਪ ਕੌਰ ਦੀ ਨਿਗਰਾਨੀ ਹੇਠ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਈਕੋ ਕਲੱਬ ਦੇ ਸਹਿਯੋਗ ਨਾਲ ਇੰਵਾਇਰਮੈਂਟ ਫੋਰੈਸਟ ਐਂਡ ਕਲਾਈਮੇਟ ਚੇਂਜ਼ ਮੰਤਰਾਲੇ ਵਲੋਂ ਚਲਾਏ ਜਾ ਰਹੇ ਵਾਤਾਵਰਣ ਸਿੱਖਿਆ ਪ੍ਰੋਗਰਾਮ ਅਧੀਨ ਸੇਵ ਐਨਰਜ਼ੀ ਦੇ ਉਦੇਸ਼ ਨਾਲ ਕਾਲਜ ਸਾਇੰਸ ਕਲੱਬ ਵਲੋਂ ਨੈਸ਼ਨਲ ਸਾਇੰਸ ਡੇਅ ਮਨਾਇਆ ਗਿਆ।ਜਿਸ ਵਿਚ ਪੋਸਟਰ ਮੇਕਿੰਗ, ਸਲੋਗਨ ਰਾਈਟਿੰਗ, ਲੈਕਚਰ ਅਤੇ ਕੁਇਜ਼ ਮੁਕਾਬਲੇ ਕਰਵਾਏ ਗਏ।ਜਿਨ੍ਹਾਂ ਵਿੱਚ ਵਿਦਿਆਰਥੀਆਂ ਨੇ ਵੱਡੀ ਗਿਣਤੀ ਵਿੱਚ ਭਾਗ ਲਿਆ।
ਮੁਕਾਬਲਿਆਂ ਦੌਰਾਨ ਮਾਡਲ ਬਣਾਉਣ ਵਿੱਚ ਪਵਨਦੀਪ ਕੌਰ ਨੇ ਪਹਿਲਾ, ਖੁਸ਼ਪ੍ਰੀਤ ਕੌਰ ਨੇ ਦੂਸਰਾ ਅਤੇ ਸਿਮਨਦੀਪ ਕੌਰ, ਪ੍ਰੀਆ ਰਾਣੀ, ਰਾਜਪ੍ਰੀਤ ਕੌਰ ਅਤੇ ਇੰਦਰਜੀਤ ਕੌਰ ਨੇ ਤੀਸਰਾ ਸਥਾਨ ਹਾਸਲ ਕੀਤਾ।ਇਸੇ ਤਰ੍ਹਾਂ ਪੋਸਟਰ ਮੁਕਾਬਲੇ ਵਿੱਚ ਜਸਪਾਲ ਸਿੰਘ, ਸੁਲੇਖਾ ਕੁਮਾਰੀ ਅਤੇ ਸਿਮਨਦੀਪ ਕੌਰ ਨੇ ਕ੍ਰਮਵਾਰ ਪਹਿਲਾ ਦੂਜਾ ਅਤੇ ਤੀਜਾ ਸਥਾਨ ਪ੍ਰਾਪਤ ਕੀਤਾ।ਜੇਤੂ ਵਿਦਿਆਰਥੀਆਂ ਨੂੰ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ ਜਸਵੰਤ ਸਿੰਘ ਖਹਿਰਾ ਸਕੱਤਰ ਅਕਾਲ ਕਾਲਜ ਕੌਂਸਲ ਤੋਂ ਇਲਾਵਾ ਕਾਲਜ ਪ੍ਰਿੰਸੀਪਲ ਡਾ. ਅਮਨਦੀਪ ਕੌਰ, ਡਾ. ਸੋਨੂ ਸਚਦੇਵਾ ਨੋਡਲ ਅਫ਼ਸਰ ਵਲੋਂ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ ਗਿਆ।ਇਸ ਮੌਕੇ ਸਮੂਹ ਸਟਾਫ ਮੈਂਬਰ ਵੀ ਮੌਜ਼ੂਦ ਸਨ।

Check Also

`ਮੇਰਾ ਘਰ ਮੇਰਾ ਮਾਣ’ ਯੋਜਨਾ ਤਹਿਤ ਕੈਬਨਿਟ ਮੰਤਰੀ ਈ.ਟੀ.ਓ ਨੇ ਲਾਲ ਡੋਰੇ ਅਧੀਨ ਆਉਂਦੀਆਂ ਜਾਇਦਾਦਾਂ ਦੇ ਮਾਲਕਾਂ ਨੂੰ ਵੰਡੇ ਮਾਲਕੀ ਕਾਰਡ

ਅੰਮ੍ਰਿਤਸਰ, 11 ਅਕਤੂਬਰ (ਜਗਦੀਪ ਸਿੰਘ) – ‘ਮੇਰਾ ਘਰ ਮੇਰਾ ਮਾਣ’ ਯੋਜਨਾ ਤਹਿਤ ਲੋਕ ਨਿਰਮਾਣ ਮੰਤਰੀ …