Wednesday, May 28, 2025
Breaking News

ਤਿੰਨ ਰੋਜ਼ਾ 9ਵਾਂ ‘ਅੰਮ੍ਰਿਤਸਰ ਸਾਹਿਤ ਉਤਸਵ’ 4 ਮਾਰਚ ਤੋਂ

ਸੂਫ਼ੀ ਗਾਇਕ ਰੱਬੀ ਸ਼ੇਰਗਿੱਲ ਵਿਸ਼ੇਸ਼ ਮਹਿਮਾਨ ਹੋਣਗੇ

ਅੰਮ੍ਰਿਤਸਰ, 3 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਨੌਵਾਂ ‘ਅੰਮ੍ਰਿਤਸਰ ਸਾਹਿਤ ਉਤਸਵ’ ਕੱਲ੍ਹ ਤੋਂ ਖਾਲਸਾ ਕਾਲਜ ਫਾਰ ਵੁਮੈਨ ਦੇ ਵਿਹੜੇ ਵਿੱਚ ਸ਼ੁਰੂ ਹੋਵੇਗਾ।ਖੋਜ਼ ਸੰਸਥਾ ਨਾਦ ਪ੍ਰਗਾਸੁ ਵੱਲੋਂ ਮਿਤੀ 04, 05 ਅਤੇ 06 ਮਾਰਚ 2024 ਨੂੰ ਕਰਵਾਏ ਜਾ ਰਹੇ ਇਸ ਉਤਸਵ ‘ਚ ਪੰਜਾਬ, ਦਿੱਲੀ, ਜੰਮੂ-ਕਸ਼ਮੀਰ ਤੋਂ ਇਲਾਵਾ ਭਾਰਤ ਦੇ ਹੋਰਨਾਂ ਰਾਜਾਂ ਦੀਆਂ ਯੂਨੀਵਰਸਿਟੀਆਂ, ਕਾਲਜਾਂ, ਅਕਾਦਮਿਕ-ਖੋਜ਼ ਸੰਸਥਾਵਾਂ ਦੇ ਖੋਜਾਰਥੀ, ਵਿਦਿਆਰਥੀ ਅਤੇ ਉਘੀਆਂ ਸਖਸ਼ੀਅਤਾਂ ਤੋਂ ਇਲਾਵਾ ਪ੍ਰਸਿੱਧ ਵਿਦਵਾਨ ਭਾਗ ਲੈਣਗੇ।ਇਨ੍ਹਾਂ ਸਮਾਗਮਾਂ ਦਾ ਪ੍ਰਮੁੱਖ ਉਦੇਸ਼ ਅਕਾਦਮਿਕ ਅਤੇ ਵਿਦਿਅਕ ਸੰਸਥਾਵਾਂ ਦੇ ਖੋਜਾਰਥੀਆਂ-ਵਿਦਿਆਰਥੀਆਂ ਨੂੰ ਸੰਬੰਧਿਤ ਖੇਤਰਾਂ ਦੀਆਂ ਪ੍ਰਮੁੱਖ ਸ਼ਖਸੀਅਤਾਂ ਨਾਲ ਰੂਬਰੂ ਕਰਨਾ ਹੈ, ਜਿਸ ਰਾਹੀਂ ਉਨਾਂ੍ਹ ਦੇ ਹੁਨਰ ਅਤੇ ਸਮਰੱਥਾ ਨੂੰ ਵਿਕਸਿਤ ਹੋਣ ਲਈ ਮਦਦ ਮਿਲ ਸਕੇ।
ਸੰਸਥਾ ਦੇ ਸਕੱਤਰ ਵਰਿੰਦਰਪਾਲ ਸਿੰਘ ਨੇ ਕਿਹਾ ਕਿ ਇਹ ਉਤਸਵ ਮੁੱਖ ਰੂਪ ਵਿੱਚ ਸੈਮੀਨਾਰ, ਸੰਵਾਦ, ਵਿਚਾਰ ਚਰਚਾ, ਸਿਰਜਣ-ਅਨੁਭਵ ਅਤੇ ਕਵੀ ਦਰਬਾਰ ਆਦਿ ਉਪਰ ਕੇਂਦਰਿਤ ਰਹੇਗਾ ਅਤੇ ਇਸ ਤੋਂ ਇਲਾਵਾ ਬਸੰਤ ਰੁੱਤ ਦੇ ਸੁਆਗਤ ਵਿੱਚ ਵਿਸ਼ੇਸ਼ ਤੌਰ ‘ਤੇ ਬਸੰਤ ਰਾਗ ਵਾਦਨ ਅਤੇ ਗਾਇਨ ਵੀ ਕੀਤਾ ਜਾਵੇਗਾ।ਇਸ ਤੋਂ ਇਲਾਵਾ ਵਿਦਿਆਰਥੀਆਂ ਅੰਦਰ ਕੋਮਲ ਕਲਾਵਾਂ ਪ੍ਰਤੀ ਆਕਰਸ਼ਣ ਪੈਦਾ ਕਰਨ ਲਈ ਲਾਈਵ ਪੇਟਿੰਗ, ਲੱਕੜ ਕਾਰੀਗਰੀ, ਰਵਾਇਤੀ ਸਾਜ਼, ਅੱਖਰਕਾਰੀ, ਚਿਤਰਕਲਾ, ਫੋਟੋਗ੍ਰਾਫੀ ਤੋਂ ਇਲਾਵਾ ਖੋਜ਼ ਅਤੇ ਚਿੰਤਨ ਨਾਲ ਸੰਬੰਧਿਤ ਪੁਸਤਕ ਪ੍ਰਦਰਸ਼ਨੀਆਂ ਆਯੋਜਿਤ ਕੀਤੀਆਂ ਜਾ ਰਹੀਆਂ ਹਨ।
ਉਨ੍ਹਾਂ ਦੱਸਿਆ ਕਿ ਤੀਜ਼ੇ ਅਤੇ ਆਖਰੀ ਦਿਨ ਕਰਵਾਏ ਜਾ ਰਹੇ 15ਵੇਂ ਸਾਲਾਨਾ ਕਵੀ ਦਰਬਾਰ ‘ਚੜ੍ਹਿਆ ਬਸੰਤ’ ਦਾ ਆਗਾਜ਼ ਬਸੰਤ ਰਾਗ ਵਾਦਨ ਅਤੇ ਗਾਇਨ ਨਾਲ ਹੋਵੇਗਾ।ਪ੍ਰਸਿੱਧ ਸੂਫ਼ੀ ਗਾਇਕ ਰੱਬੀ ਸ਼ੇਰਗਿੱਲ ਵਿਸ਼ੇਸ਼ ਮਹਿਮਾਨ ਹੋਣਗੇ।ਚੜ੍ਹਿਆ ਬਸੰਤ ਕਵੀ ਦਰਬਾਰ’ ਵਿੱਚ ਪੰਜਾਬੀ ਤੋਂ ਇਲਾਵਾ ਪੁਣਛੀ, ਗੋਜਰੀ, ਪਹਾੜੀ, ਡੋਗਰੀ, ਬਾਂਗਰੂ ਅਤੇ ਰਾਜਸਥਾਨੀ ਆਦਿ ਦੇ ਪ੍ਰਸਿੱਧ ਕਵੀ ਭਾਗ ਲੈ ਰਹੇ ਹਨ।ਹਰ ਸਾਲ ਦਿੱਤਾ ਜਾਣਾ ਵਾਲਾ ਨਾਦ ਪ੍ਰਗਾਸੁ ਸ਼ਬਦ ਸਨਮਾਨ ਇਸ ਵਾਰ ਪੰਜਾਬੀ ਦੇ ਪ੍ਰਸਿਧ ਕਵੀ ਮੋਹਨਜੀਤ ਨੂੰ ਦਿੱਤਾ ਜਾ ਰਿਹਾ ਹੈ।

Check Also

ਭਾਰਤ ਵਿਕਾਸ ਪ੍ਰੀਸ਼ਦ ਵਲੋਂ ਖੁਸ਼ਹਾਲ ਜ਼ਿੰਦਗੀ ਦਾ ਈਵੈਂਟ ਕਰਵਾਇਆ

ਭੀਖੀ, 27 ਮਈ (ਕਮਲ ਜ਼ਿੰਦਲ) – ਭਾਰਤ ਵਿਕਾਸ ਪ੍ਰੀਸ਼ਦ ਭੀਖੀ ਵਲੋਂ ਸ਼ਿਵ ਮੰਦਿਰ ਭੀਖੀ ਵਿਖੇ …