ਅੰਮ੍ਰਿਤਸਰ, 3 ਮਾਰਚ (ਸੁਖਬੀਰ ਸਿੰਘ) – ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਧੀਨ ਸਕੂਲ ਸਿੱਖਿਆ ਵਿਭਾਗ ਪੰਜਾਬ ਵਲੋਂ ਸਿੱਖਿਆ ਖੇਤਰ ’ਚ ਨਿਵੇਕਲਾ ਮੀਲ ਪੱਥਰ ਸਥਾਪਿਤ ਕਰਦੇ ਹੋਏ ਅੱਜ ਜ਼ਿਲ੍ਹੇ ਦੇ ਮਾਲ ਰੋਡ ਸਥਿਤ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਦਾ “ਸਕੂਲ ਆਫ਼ ਐਮੀਨੈਂਸ” ਫ਼ਾਰ ਗਰਲਜ਼ ਵਜੋਂ ਅਰਵਿੰਦ ਕੇਜਰੀਵਾਲ ਮੁੱਖ ਮੰਤਰੀ ਦਿੱਲੀ ਅਤੇ ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ ਦੀ ਰਹਿਨੁਮਾਈ ਅਧੀਨ ਆਨਲਾਈਨ ਉਦਘਾਟਨ ਕੀਤਾ ਗਿਆ।ਮੁੱਖ ਮਹਿਮਾਨ ਵਜੋਂ ਕੁੰਵਰ ਵਿਜੇ ਪ੍ਰਤਾਪ ਸਿੰਘ ਐਮ.ਐਲ.ਏ ਅੰਮ੍ਰਿਤਸਰ ਉਤਰੀ ਅਤੇ ਵਿਸ਼ੇਸ ਮਹਿਮਾਨਾਂ ਵਜੋਂ ਘਨਸ਼ਾਮ ਥੋਰੀ ਡਿਪਟੀ ਕਮਿਸ਼ਨਰ, ਮਹੇਸ਼ ਕਪਿਲ ਸਹਾਇਕ ਡਾਇਰੈਕਟਰ-ਕਮ-ਨੋਡਲ ਅਫ਼ਸਰ ਜ਼ਿਲ੍ਹਾ ਅੰਮ੍ਰਿਤਸਰ ਅਤੇ ਬਲਰਾਜ ਸਿੰਘ ਢਿੱਲੋਂ ਉਪ ਜ਼ਿਲ੍ਹਾ ਸਿੱਖਿਆ ਅਫਸਰ (ਸੈ.ਸਿ) ਉਚੇਚੇ ਤੌਰ ‘ਤੇ ਹਾਜ਼ਰ ਸਨ।
ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਕਿਹਾ ਕਿ ਮਾਲ ਰੋਡ ਸਕੂਲ ਪਹਿਲਾਂ ਤੋਂ ਹੀ ਬੇਹਤਰੀਨ ਸਹੂਲਤਾਂ ਵਜੋਂ ਜ਼ਿਲ੍ਹੇ ਦਾ ਨਾਮੀ ਸਕੂਲ ਹੈ ਅਤੇ ਸਰਕਾਰ ਵਲੋਂ ਇਸ ਨੂੰ ਹੋਰ ਬਿਹਤਰ “ਸਕੂਲ ਆਫ਼ ਐਮੀਨੈਂਸ” ਬਨਾਉਣ ਦਾ ਉਪਰਾਲਾ ਬਹੁਤ ਹੀ ਸ਼ਲਾਘਾਯੋਗ ਹੈ।ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਪੰਜਾਬ ਦੇ ਸਾਰੇ ਸਰਕਾਰੀ ਸਕੂਲ “ਸਕੂਲ ਆਫ਼ ਐਮੀਨੈਂਸ” ਬਣਾ ਦਿੱਤੇ ਜਾਣਗੇ।
ਸਕੂਲ ਦੀ ਪ੍ਰਿੰਸੀਪਲ ਸ੍ਰੀਮਤੀ ਮਨਦੀਪ ਕੌਰ ਨੇ ਆਏ ਹੋਏ ਪਤਵੰਤੇ ਮਹਿਮਾਨਾਂ, ਵਿਦਿਆਰਥੀਆਂ ਅਤੇ ਮਾਪਿਆਂ ਨੂੰ “ਸਕੂਲ ਆਫ਼ ਐਮੀਨੈਂਸ” ਫ਼ਾਰ ਗਰਲਜ਼, ਮਾਲ ਰੋਡ ਬਾਰੇ ਜਾਣੂ ਕਰਵਾਉਂਦਿਆਂ ਦੱਸਿਆ ਕਿ “ਸਕੂਲਜ਼ ਆਫ਼ ਐਮੀਨੈਂਸ” ਪ੍ਰੋਗਰਾਮ ਦਾ ਉਦੇਸ਼ ਮਿਆਰੀ ਸਿੱਖਿਆ ਪ੍ਰਦਾਨ ਕਰਨਾ ਹੈ।ਇਹ ਸਕੂਲ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਅਤੇ ਉਹਨਾਂ ਨੂੰ 21ਵੀਂ ਸਦੀ ਦੇ ਜ਼ਿੰਮੇਵਾਰ ਨਾਗਰਿਕ ਬਣਨ ਲਈ ਤਿਆਰ ਕਰੇਗਾ।ਉਨ੍ਹਾ ਕਿਹਾ ਕਿ ਇਹ ਸਕੂਲ 9ਵੀਂ ਤੋਂ 12ਵੀਂ ਜਮਾਤ ਲਈ ਸ਼ਾਨਦਾਰ ਮੌਕੇ ਪ੍ਰਦਾਨ ਕਰਨ ਦਾ ਕੇਂਦਰ ਹੋਵੇਗਾ।ਇਹ ਸਕੂਲ ਅਤਿ ਆਧੁਨਿਕ ਸਹੂਲਤਾਂ ਵਾਲਾ, ਟੈਕਨਾਲੋਜੀ-ਅਧਾਰਤ ਅਧਿਆਪਨ ਪ੍ਰਕਿਰਿਆ `ਤੇ ਆਧਾਰਿਤ 12 ਆਧੁਨਿਕ ਲੈਬਜ਼ ਅਤੇ 10000 ਕਿਤਾਬਾਂ ਵਾਲੀ ਸ਼ਾਨਦਾਰ ਲਾਇਬ੍ਰੇਰੀ ਨਾਲ ਲੈਸ ਹੋ ਚੁੱਕਾ ਹੈ।ਇਥੇ ਸਾਰੀਆਂ ਵਿੱਦਿਅਕ ਸਟਰੀਮਾਂ ਉਪਲਬੱਧ ਹਨ।ਇਸ ਸਕੂਲ ਵਿਚ ਵਿਦਿਆਰਥੀਆਂ ਨੂੰ ਮੁਕਾਬਲਾ ਪ੍ਰੀਖਿਆਵਾਂ ਲਈ ਪੇਸ਼ੇਵਰ ਕੋਚਿੰਗ ਪ੍ਰਦਾਨ ਕੀਤੀ ਜਾਵੇਗੀ।ਜੇ.ਈ.ਈ, ਐਨ.ਈ.ਈ.ਟੀ, ਐੱਨ.ਡੀ.ਏ, ਸੀ.ਐਲ.ਏ.ਟੀ ਅਤੇ ਸੀ.ਯੂ.ਈ.ਟੀ ਦੀ ਤਿਆਰੀ ਲਈ ਕੋਚਿੰਗ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ।ਉਨ੍ਹਾਂ ਕਿਹਾ ਸਕੂਲ ਵਿੱਚ ਅਤਿ-ਆਧੁਨਿਕ ਖੇਡ ਸਹੂਲਤਾਂ ਮੌਜ਼ੂਦ ਹਨ ਅਤੇ ਹੋਰ ਸਹੂਲਤਾਂ ਦੇਣ ਦੀ ਪ੍ਰਕਿਰਿਆ ਜਾਰੀ ਹੈ।ਵਿਦਿਆਰਥੀਆਂ ਨੂੰ ਲੀਡਰਸ਼ਿਪ ਦੇ ਹੁਨਰ ਨੂੰ ਵਧਾਉਣ ਲਈ ਵਿਦਿਅਕ ਟੂਰ ਕਰਵਾਏ ਜਾਣਗੇ।ਐਸ.ਓ.ਈ ਜਮਾਤਾਂ ਦੇ ਵਿਦਿਆਰਥੀਆਂ ਲਈ ਮੁਫਤ ਅਤੇ ਸੁੰਦਰ ਵਰਦੀਆਂ ਦਿੱਤੀਆਂ ਜਾਣਗੀਆਂ।ਵੱਖ-ਵੱਖ ਹੁਨਰਾਂ ਵਾਸਤੇ ਐਸ.ਓ.ਈ ਵਿਦਿਆਰਥੀਆਂ ਦੀ ਸਿਖਲਾਈ ਲਈ ਵਿਸ਼ੇਸ਼ ਵਿਜ਼ਿਟਿੰਗ ਫੈਕਲਟੀ ਮੁਹੱਈਆ ਹੋਵੇਗੀ।
ਸਕੂਲ ਪ੍ਰਿੰਸੀਪਲ ਨੇ ਦੱਸਿਆ ਕਿ ਉਨ੍ਹਾਂ ਦੱਸਿਆ ਕਿ ਵਿਦਿਆਰਥਣਾਂ ਲਈ ਸੁਰੱਖਿਆ, ਅਕਾਦਮੀ ਅਤੇ ਸਹਿ-ਅਕਾਦਮੀ ਖੇਤਰਾਂ ਨੂੰ ਧਿਆਨ ਵਿੱਚ ਰੱਖਦੇ ਹੋਏ, ਉਨ੍ਹਾਂ ਨੂੰ ਸਮੇ ਦਾ ਹਾਣੀ ਬਨਾਉਣ ਅਤੇ ਸੁਨਹਿਰੇ ਭਵਿੱਖ ਲਈ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਮਾਲ ਰੋਡ ਸਕੂਲ ਨੂੰ ਲੋੜੀਂਦੀਆਂ ਸਹੂਲਤਾਂ ਨਾਲ ਲੈਸ ਕਰ ਦਿੱਤਾ ਹੈ।
Check Also
ਸ਼ਾਕਸ਼ੀ ਸਾਹਨੀ ਨੇ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਵਜੋਂ ਸੰਭਾਲਿਆ ਅਹੁੱਦਾ
ਸ੍ਰੀ ਦਰਬਾਰ ਸਾਹਿਬ ਅਤੇ ਦੁਰਗਿਆਨਾ ਮੰਦਰ ਵਿਖੇ ਮੱਥਾ ਟੇਕਿਆ ਅੰਮ੍ਰਿਤਸਰ, 16 ਸਤੰਬਰ (ਸੁਖਬੀਰ ਸਿੰਘ) – …