ਅੰਮ੍ਰਿਤਸਰ, 3 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਫਾਰ ਵੁਮੈਨ ਵਿਖੇ ਐਨ.ਐਸ.ਐਸ ਵਿਭਾਗ ਵਲੋਂ ਵਿਦਿਆਰਥੀ ਸਲਾਹ ਕਮੇਟੀ ਦੇ ਸਹਿਯੋਗ ਨਾਲ ਸੜਕ ਸੁਰੱਖਿਆ ਪ੍ਰਤੀ ਜਾਗਰੂਕਤਾ ਵਿਸ਼ੇ ’ਤੇ ਲੈਕਚਰ ਕਰਵਾਇਆ ਗਿਆ।ਕਾਲਜ ਪ੍ਰਿੰਸੀਪਲ ਡਾ. ਸੁਰਿੰਦਰ ਕੌਰ ਦੇ ਦਿਸ਼ਾ ਨਿਰਦੇਸ਼ਾਂ ’ਤੇ ਕਰਵਾਏ ਗਏ ਉਕਤ ਲੈਕਚਰ ’ਚ ਜ਼ਿਲਾ ਸਾਂਝ ਕੇਂਦਰ ਇੰਚਾਰਜ਼ ਇੰਸਪੈਕਟਰ ਪਰਮਜੀਤ ਸਿੰਘ ਅਤੇ ਟ੍ਰੈਫਿਕ ਸਿੱਖਿਆ ਸੈਲ ਇੰਚਾਰਜ਼ ਦਲਜੀਤ ਸਿੰਘ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।
ਡਾ. ਸੁਰਿੰਦਰ ਕੌਰ ਨੇ ਆਏ ਮਹਿਮਾਨਾਂ ਨੂੰ ਫੁੱਲਾਂ ਦਾ ਗੁਲਦਸਤੇ ਭੇਂਟ ਕਰਕੇ ਸਵਾਗਤ ਕੀਤਾ।ਇੰਸਪੈਕਟਰ ਪਰਮਜੀਤ ਸਿੰਘ ਨੇ ਵਿਦਿਆਰਥਣਾਂ ਨੂੰ ਸੰਬੋਧਨ ਕਰਦਿਆਂ ਸੜਕ ਸੁਰੱਖਿਆ ਸਬੰਧੀ ਮਹੱਤਵਪੂਰਨ ਨਿਯਮਾਂ ਤੋਂ ਜਾਣੂ ਕਰਵਾਇਆ।ਉਨ੍ਹਾਂ ਕਿਹਾ ਕਿ ਅਸੀਂ ਹਮੇਸ਼ਾਂ ਸੜਕ ਹਾਦਸਿਆਂ ਬਾਰੇ ਪੜ੍ਹਦੇ-ਸੁਣਦੇ ਹਾਂ ਜਿਸ ਦਾ ਮੁੱਖ ਕਾਰਨ ਨਿਯਮਾਂ ਪ੍ਰਤੀ ਵਰਤੀ ਜਾਂਦੀ ਅਣਗਹਿਲੀ ਮੁੱਖ ਕਾਰਨ ਵਜੋਂ ਸਾਹਮਣੇ ਆਉਂਦੀ ਹੈ।ਉਨ੍ਹਾਂ ਕਿਹਾ ਕਿ ਇਕ ਚੰਗੇ ਨਾਗਰਿਕ ਹੋਣ ’ਤੇ ਸਾਡਾ ਮੁੱਢਲਾ ਫਰਜ਼ ਬਣਦਾ ਹੈ ਕਿ ਅਸੀ ਆਪਣੇ ਨਾਲ ਦੂਸਰਿਆਂ ਦੇ ਜਾਨੀ-ਮਾਲੀ ਬਚਾਅ ਪ੍ਰਤੀ ਵਚਨਬੱਧ ਹੋਈਏ।
ਦਲਜੀਤ ਸਿੰਘ ਨੇ ਜਿਥੇ ਸੜਕ ਸੁਰੱਖਿਆ ਨਿਯਮਾਂ ਸਬੰਧੀ ਚਾਨਣਾ ਪਾਇਆ, ਉਥੇ ਇਨ੍ਹਾਂ ਨੇਮਾਂ ਨੂੰ ਆਪਣੀ ਰੋਜ਼ਮਰਾ ਸ਼ੈਲੀ ਦਾ ਅੰਗ ਬਣਾਉਣ ਲਈ ਸਖਤ ਤਾੜਨਾ ਵੀ ਕੀਤੀ ਤਾਂ ਜੋ ਸੜਕੀ ਆਵਾਜਾਈ ਸੁਚਾਰੂ ਢੰਗ ਨਾਲ ਚੱਲਦੀ ਰਹੇ।ਪ੍ਰੋਗਰਾਮ ਕੋਆਰਡੀਨੇਟਰ ਡਾ. ਚੰਚਲ ਬਾਲਾ ਨੇ ਆਏ ਮਹਿਮਾਨਾਂ ਅਤੇ ਸਰੋਤਿਆਂ ਦਾ ਧੰਨਵਾਦ ਕੀਤਾ।ਜਦਕਿ ਐਨ.ਐਸ.ਐਸ ਪ੍ਰੋਗਰਾਮ ਅਫਸਰ ਸਮਨਦੀਪ ਕੌਰ ਗਿੱਲ ਨੇ ਮੰਚ ਸੰਚਾਲਨ ਕੀਤਾ।
ਇਸ ਮੌਕੇ ਵਿਦਿਆਰਥਣਾਂ ਦੇ ਪੋਸਟਰ ਮੇਕਿੰਗ ਅਤੇ ਸਲੋਗਨ ਰਾਈਟਿੰਗ ਮੁਕਾਬਲੇ ਵੀ ਕਰਵਾਏ ਗਏ।ਜੇਤੂ ਵਿਦਿਆਰਥਣਾਂ ਨੂੰ ਇਨਾਮ ਤਕਸੀਮ ਦਿੱਤੇ ਗਏ।
Check Also
ਖ਼ਾਲਸਾ ਕਾਲਜ ਵੁਮੈਨ ਨੇ ਸਵੱਛ ਭਾਰਤ ਮਿਸ਼ਨ ’ਚ ਪ੍ਰਾਪਤ ਕੀਤਾ ਦੂਜਾ ਸਥਾਨ
ਅੰਮ੍ਰਿਤਸਰ, 14 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਵੁਮੈਨ ਨੇ ਨਗਰ ਨਿਗਮ ਅਧੀਨ ਚੱਲ …