Monday, July 8, 2024

ਖਾਲਸਾ ਕਾਲਜ ਵੁਮੈਨ ਵਿਖੇ ‘ਨਵੀਆਂ ਕਲਮਾਂ ਨਵੀਂ ਉਡਾਨ’ ਪੁਸਤਕ ਲੋਕ ਅਰਪਿਤ

ਅੰਮ੍ਰਿਤਸਰ, 4 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਫਾਰ ਵੁਮੈਨ ਵਿਖੇ ਪੰਜਾਬੀ ਵਿਭਾਗ ਵਲੋਂ ਨਾਮਵਰ ਸਖਸ਼ੀਅਤ ਸੁੱਖੀ ਬਾਠ ਦੁਆਰਾ ਆਰੰਭੇ ਪ੍ਰੋਜੈਕਟ ‘ਨਵੀਆਂ ਕਲਮਾਂ ਨਵੀਂ ਉਡਾਨ’ ਦੇ ਛੇਵੇਂ ਭਾਗ ਨੂੰ ਅਰਪਿਤ ਕੀਤਾ ਗਿਆ।ਕਾਲਜ ਪ੍ਰਿੰਸੀਪਲ ਡਾ. ਸੁਰਿੰਦਰ ਕੌਰ ਦੀ ਪ੍ਰਧਾਨਗੀ ‘ਚ ਉਲੀਕੇ ਗਏ ਪ੍ਰੋਗਰਾਮ ਮੌਕੇ ਸੁੱਖੀ ਬਾਠ ਨੇ ਬਤੌਰ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।
ਡਾ. ਸੁਰਿੰਦਰ ਕੌਰ ਨੇ ਪੋਜੈਕਟ ਨਾਲ ਜੁੜੀ ਸਮੁੱਚੀ ਟੀਮ ਨੂੰ ਮੁਬਾਰਕਬਾਦ ਦਿੰਦਿਆਂ ਪੁਸਤਕ ‘ਚ ਪ੍ਰਕਾਸ਼ਿਤ ਰਚਨਾਵਾਂ ਨੂੰ ਹਾਜ਼ਰ ਵਿਦਿਆਰਥੀਆਂ ਵਲੋਂ ਸਰੋਤਿਆਂ ਸਾਹਮਣੇ ਪੇਸ਼ ਕੀਤਾ ਗਿਆ।ਬਾਠ ਨੇ ਆਪਣੇ ਸ਼ਬਦਾਂ ‘ਚ ਇਸ ਪ੍ਰੋਜੈਕਟ ਬਾਰੇ ਕਿਹਾ ਕਿ ਇਸ ਦਾ ਮੁੱਖ ਮੰਤਵ ਪੰਜਾਬੀ ਭਾਸ਼ਾ ਦੀ ਸਲਾਮਤੀ ਅਤੇ ਪਾਸਾਰ ਨਾਲ ਜੁੜਿਆ ਹੋਇਆ ਹੈ।ਉਨ੍ਹਾਂ ਕਿਹਾ ਕਿ ਮੇਰਾ ਇਹ ਯਤਨ ਸਾਡੀ ਨਵੀਂ ਪੀੜ੍ਹੀ ਨੂੰ ਪ੍ਰਚਲਿਤ ਅਲਾਮਤਾਂ ਤੋਂ ਬਚਾਅ ਕੇ ਸਹੀ ਮਾਰਗ ‘ਤੇ ਤੋਰਨ ‘ਚ ਸਹਾਇਕ ਹੋਵੇਗਾ।
ਪੁਸਤਕ ਦੇ ਸੰਪਾਦਕ ਸ੍ਰੀਮਤੀ ਗੁਰਜੀਤ ਕੌਰ ਅਜਨਾਲਾ ਨੇ ਦੱਸਿਆ ਕਿ ਇਸ ਪੁਸਤਕ ‘ਚ ਅੰਮ੍ਰਿਤਸਰ ਜਿਲ੍ਹੇ ਨਾਲ ਸਬੰਧਿਤ ਵੱਖ-ਵੱਖ ਸਕੂਲ ਦੇ ਵਿਦਿਆਰਥੀਆਂ ਦੀਆਂ ਰਚਨਾਵਾਂ ਨੂੰ ਸ਼ਾਮਲ ਕੀਤਾ ਗਿਆ ਹੈ।ਪ੍ਰੋਜੈਕਟ ਦੇ ਟੀਮ ਮੈਂਬਰ ਉਂਕਾਰ ਸਿੰਘ ਤੇਜੇ ਅਤੇ ਖਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਮੈਂਬਰ ਡਾ. ਸੁਖਬੀਰ ਕੌਰ ਮਾਹਲ ਨੇ ਪੁਸਤਕ ਦੀ ਸ਼ਲਾਘਾ ਕੀਤੀ।
ਵਿਭਾਗ ਮੁੱਖੀ ਪ੍ਰੋ. ਰਵਿੰਦਰ ਕੌਰ ਨੇ ਸੁੱਖੀ ਬਾਠ ਹੋਰਾਂ ਦੇ ਇਸ ਉਪਰਾਲੇ ਦੀ ਪ੍ਰਸੰਸਾ ਕੀਤੀ ਅਤੇ ਕਾਲਜ ਦੇ ਵਿਦਿਆਰਥੀਆਂ ਦੀਆਂ ਰਚਨਾਵਾਂ ਪ੍ਰਕਾਸ਼ਿਤ ਹੋਣ ‘ਤੇ ਉਨ੍ਹਾਂ ਨੂੰ ਸ਼ੁੱਭ ਇੱਛਾਵਾਂ ਵੀ ਦਿੱਤੀਆਂ।ਇਸ ਦੇ ਨਾਲ ਹੀ ਉਨ੍ਹਾਂ ਪਹੁੰਚੇ ਹੋਏ ਸਮੂਹ ਮਹਿਮਾਨਾਂ ਂਤੇ ਅਧਿਆਪਕਾਂ ਦਾ ਧੰਨਵਾਦ ਕੀਤਾ।
ਇਸ ਮੌਕੇ ਸਮੁੱਚੀ ਟੀਮ, ਵੱਖ-ਵੱਖ ਸਕੂਲਾਂ ਦੇ ਅਧਿਆਪਕ, ਕਾਲਜ ਸਟਾਫ਼ ਅਤੇ ਵੱਡੀ ਗਿਣਤੀ ‘ਚ ਵਿਦਿਆਰਥੀ ਹਾਜ਼ਰ ਸਨ।

Check Also

ਤੁੰਗ ਢਾਬ ਡਰੇਨ ਦੀ ਚੱਲ ਰਹੀ ਸਫਾਈ ਕਾਰਜ਼ਾਂ ਦਾ ਕੈਬਨਿਟ ਮੰਤਰੀ ਧਾਲੀਵਾਲ ਨੇ ਲਿਆ ਜਾਇਜ਼ਾ

ਅੰਮ੍ਰਿਤਸਰ, 7 ਜੁਲਾਈ (ਸੁਖਬੀਰ ਸਿੰਘ) – ਪੰਜਾਬ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਵੇਰਕਾ …