Sunday, September 8, 2024

ਖਾਲਸਾ ਕਾਲਜ ਪ੍ਰਿੰਸੀਪਲ ਵਲੋਂ ਗਿਆਨੀ ਗੁਰਮੁੱਖ ਸਿੰਘ ਕਵੀਸ਼ਰ ਨੂੰ ਭਾਈ ਨੰਦ ਲਾਲ ਰਚਨਾਵਲੀ ਭੇਟ

ਅੰਮ੍ਰਿਤਸਰ, 4 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਪ੍ਰਿਸੀਪਲ ਡਾ. ਮਹਿਲ ਸਿੰਘ ਵਲੋਂ ਭਾਈ ਨੰਦ ਲਾਲ ਰਚਨਾਵਲੀ ਪੁੱਸਤਕ ਗਿਆਨੀ ਗੁਰਮੁੱਖ ਸਿੰਘ ਐਮ.ਏ (ਜੋਗੀ) ਕਵੀਸ਼ਰ ਨੂੰ ਭੇਂਟ ਕੀਤੀ ਗਈ।ਉਨ੍ਹਾਂ ਨੇ ਕਾਲਜ ਦੁਆਰਾ ਪੰਜਾਬ ਦੀ ਅਮੀਰ ਵਿਰਾਸਤ ‘ਚ ਪਾਏ ਜਾ ਰਹੇ ਵਡਮੁੱਲੇ ਯੋਗਦਾਨ ਦੀ ਪ੍ਰਸੰਸਾ ਕੀਤੀ।
ਡਾ. ਮਹਿਲ ਸਿੰਘ ਨੇ ਦੱਸਿਆ ਕਿ ਸਾਹਿਤ ਉਤਸਵ ਮੌਕੇ ਕਵੀਸ਼ਰੀ ਵਿਸ਼ੇਸ਼ ਸੈਸ਼ਨ ਕਰਵਾਇਆ ਗਿਆ, ਜੋ ਕਿ ਸਿੱਖ ਕੌਮ ਦੇ ਮਹਾਨ ਕਵੀਸ਼ਰ ਜੋਗਾ ਸਿੰਘ ਜੋਗੀ ਦੀ ਯਾਦ ਨੂੰ ਸਮਰਪਿਤ ਹੋਵੇਗਾ।ਉਨ੍ਹਾਂ ਨੇ ਸਿੱਖ ਇਤਿਹਾਸ ਖੋਜ਼ ਕੇਂਦਰ ਇੰਚਾਰਜ਼ ਡਾ. ਹਰਦੇਵ ਸਿੰਘ ਵਲੋਂ ਭਾਈ ਨੰਦ ਲਾਲ ਜੀ ਦੀਆਂ ਰਚਨਾਵਾਂ ਦੀ ਫਾਰਸੀ ਤੋਂ ਪੰਜਾਬੀ ਵਿੱਚ ਅਨੁਵਾਦ ਕੀਤੀ ਪੁਸਤਕ ‘ਭਾਈ ਨੰਦ ਲਾਲ ਜੀ ਦੀਆਂ ਰਚਨਾਵਾਂ ਅਤੇ ਸਿੱਖ ਫਲਸਫਾ’ ਗਿਆਨੀ ਗੁਰਮੁੱਖ ਸਿੰਘ ਨੂੰ ਭੇਟ ਕੀਤੀ।ਉਨ੍ਹਾਂ ਕਿਹਾ ਕਿ ਇਹ ਪੁਸਤਕ ਗੁਰੂ ਗੋਬਿੰਦ ਸਿੰਘ, ਉਨ੍ਹਾਂ ਦੀਆਂ ਬਾਣੀਆਂ ਅਤੇ ਮੱਧਕਾਲ ਦੇ ਸਿੱਖ ਇਤਿਹਾਸ ਨੂੰ ਸਮਝਣ ‘ਚ ਅਹਿਮ ਭੂਮਿਕਾ ਨਿਭਾਵੇਗੀ।ਗਿਆਨੀ ਗੁਰਮੁੱਖ ਸਿੰਘ ਐਮ.ਏ (ਜੋਗੀ) ਕਵੀਸ਼ਰ ਨੇ ਕਾਲਜ ਦੇ ਸਿੱਖ ਇਤਿਹਾਸ ਨੂੰ ਬਚਾਉਣ ਅਤੇ ਬਣਾਉਣ ਵਾਲੇ ਇਸ ਉੱਦਮ ਸਰਾਹਣਾ ਕਰਦਿਆਂ ਕਿਹਾ ਕਿ ਵਿਦਿਅਕ ਸੰਸਥਾਵਾਂ ਦੇ ਅਜਿਹੇ ਖੋਜ਼ ਕਾਰਜ਼ ਹੀ ਕੌਮਾਂ ਦੇ ਇਤਿਹਾਸ ਦਾ ਨਿਰਮਾਣ ਕਰਦੇ ਹਨ।ਉਨ੍ਹਾਂ ਸਿੱਖ ਇਤਿਹਾਸ ਖੋਜ਼ ਕੇਂਦਰ ਵਲੋਂ ਸਾਂਭੀ ਸਿੱਖ ਵਿਰਾਸਤ ਦੀ ਵੀ ਪ੍ਰਸੰਸਾ ਕੀਤੀ।

Check Also

ਖ਼ਾਲਸਾ ਕਾਲਜ ਵਿਖੇ ‘ਵਿੱਤੀ ਖੇਤਰ ਲਈ ਲੋੜੀਂਦੇ ਹੁਨਰ’ ਬਾਰੇ ਓਰੀਐਂਟੇਸ਼ਨ ਪ੍ਰੋਗਰਾਮ

ਅੰਮ੍ਰਿਤਸਰ, 7 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਕਾਮਰਸ ਐਂਡ ਬਿਜ਼ਨਸ ਐਡਮਿਨਿਸਟਰੇਸ਼ਨ ਵੱਲੋਂ …