ਸੰਗਰੂਰ, 4 ਮਾਰਚ (ਜਗਸੀਰ ਲੌਂਗੋਵਾਲ) – ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਦੇ ਸੰਗਰੂਰ ਬਰਨਾਲਾ ਜ਼ੋਨ ਵਲੋਂ ਕੋਮਾਂਤਰੀ ਇਸਤਰੀ ਦਿਵਸ ਸਬੰਧੀ ਵਿਦਿਅਕ ਸਮਾਗਮ 6 ਮਾਰਚ ਨੂੰ ਸਵੇਰੇ 10.00 ਵਜੇ ਸਥਾਨਕ ਲਾਈਫ ਗਾਰਡ ਇੰਸਟੀਚਿਊਟ ਕਲੌਦੀ ਵਿਖੇ ਕਰਵਾਇਆ ਜਾ ਰਿਹਾ ਹੈ।ਇਸ ਸਮਾਗਮ ਸਬੰਧੀ ਲਾਭ ਸਿੰਘ ਡਿਪਟੀ ਚੀਫ਼ ਆਰਗੇਨਾਈਜ਼ਰ, ਸੁਰਿੰਦਰ ਪਾਲ ਸਿੰਘ ਸਿਦਕੀ ਐਡੀਸ਼ਨਲ ਚੀਫ਼ ਸਕੱਤਰ ਅਤੇ ਗੁਲਜ਼ਾਰ ਸਿੰਘ ਸਕੱਤਰ ਸੰਗਰੂਰ ਦੇ ਵਫਦ ਨੇ ਸੰਸਥਾ ਡਾਇਰੈਕਟਰ ਪਰਮਿੰਦਰ ਕੌਰ ਅਤੇ ਚਮਨਦੀਪ ਕੌਰ ਪ੍ਰਿੰਸੀਪਲ ਨਾਲ ਸਮਾਗਮ ਦੇ ਪ੍ਰਬੰਧਾਂ ਸਬੰਧੀ ਗੱਲਬਾਤ ਕੀਤੀ।ਸੁਰਿੰਦਰ ਪਾਲ ਸਿੰਘ ਸਿਦਕੀ ਨੇ ਦੱਸਿਆ ਕਿ ਇਸ ਸਮਾਗਮ ਦੇ ਮੁੱਖ ਮਹਿਮਾਨ ਵਜੋਂ ਬੀਬੀ ਬਲਬੀਰ ਕੌਰ ਰਾਇਕੋਟੀ ਕੌਮੀ ਪ੍ਰਧਾਨ ਵਿਸ਼ਵ ਪੰਜਾਬੀ ਸੁਸਾਇਟੀ ਕੈਨੇਡਾ ਹੋਣਗੇ, ਜਦਕਿ ਸਮਾਗਮ ਦੇ ਮੁੱਖ ਬੁਲਾਰੇ ਡਾ. ਸੁਖਦੀਪ ਕੌਰ ਪ੍ਰਿੰਸੀਪਲ ਅਕਾਲ ਕਾਲਜ ਆਫ ਐਜੂਕੇਸ਼ਨ ਮਸਤੂਆਣਾ ਸਾਹਿਬ ਹੋਣਗੇ।ਪੰਜਾਬੀ ਭਾਸ਼ਾ ਅਤੇ ਸਭਿਆਚਾਰ ਨੂੰ ਪ੍ਰਫੁਲਿਤ ਕਰਨ ਵਿੱਚ ਅਹਿਮ ਯੋਗਦਾਨ ਪਾਉਣ ਤੇ ਸ਼੍ਰੀਮਤੀ ਬਲਜੀਤ ਸ਼ਰਮਾ ਧੀ ਪੰਜਾਬਣ ਮੰਚ ਸਨਮਾਨਿਤ ਸ਼ਖਸ਼ੀਅਤ ਹੋਣਗੇ।
ਇਸ ਮੌਕੇ ਇੰਸਟੀਚਿਊਟ ਦੀਆਂ ਵਿਦਿਆਰਥਣਾਂ ਸਭਿਆਚਾਰਕ ਵੰਨਗੀਆਂ ਪੇਸ਼ ਕਰਨਗੀਆਂ।ਕੁਲਵੰਤ ਸਿੰਘ ਨਾਗਰੀ ਜ਼ੋ਼ਨਲ ਸਕੱਤਰ, ਗੁਰਮੇਲ ਸਿੰਘ ਵਿੱਤ ਸਕੱਤਰ, ਪੋ. ਨਰਿੰਦਰ ਸਿੰਘ ਐਡੀਸ਼ਨਲ ਜ਼ੋਨਲ ਸਕੱਤਰ ਅਕਾਦਮਿਕ ਖੇਤਰ, ਅਜਮੇਰ ਸਿੰਘ ਡਿਪਟੀ ਡਾਇਰੈਕਟਰ, ਹਰਵਿੰਦਰ ਕੌਰ ਐਡੀਸ਼ਨਲ ਜ਼ੋਨਲ ਸਕੱਤਰ ਇਸਤਰੀ ਕੌਂਸਲ, ਅਮਨਦੀਪ ਕੌਰ ਐਡੀਸ਼ਨਲ ਜ਼ੋਨਲ ਸਕੱਤਰ ਭਾਸ਼ਾਵਾਂ ਤੇ ਸਾਹਿਤ ਆਦਿ ‘ਤੇ ਆਧਾਰਿਤ ਵੱਖ-ਵੱਖ ਕਮੇਟੀਆਂ ਦਾ ਗਠਨ ਕੀਤਾ ਗਿਆ ਹੈ।