ਅੰਮ੍ਰਿਤਸਰ, 4 ਮਾਰਚ (ਸੁਖਬੀਰ ਸਿੰਘ) – ਸਿਹਤ ਵਿਭਾਗ ਤਰਨਤਾਰਨ ਵਲੋਂ ਵਿਧਾਇਕ ਡਾ. ਕਸ਼ਮੀਰ ਸਿੰਘ ਸੋਹਲ ਵਲੋਂ ਪਲਸ ਪੋਲੀਓ ਮੁਹਿੰਮ ਦਾ ਸ਼ੁਭ ਆਰੰਭ ਸਿਵਲ ਹਸਪਤਾਲ ਤਰਨਤਾਰਨ ਤੋਂ ਕੀਤਾ ਗਿਆ।ਨੰਨ੍ਹੇ ਬੱਚਿਆਂ ਨੂੰ ਪੋਲੀਓ ਬੂੰਦਾਂ ਪਿਲਾ ਕੇ ਉਹਨਾਂ ਇਸ ਮੁਹਿੰਮ ਦਾ ਓਦਘਾਟਨ ਕੀਤਾ।ਜਿਲਾ ਟੀਕਾਕਰਨ ਅਫਸਰ ਡਾ. ਵਰਿੰਦਰ ਪਾਲ ਕੌਰ ਨੇ ਕਿਹਾ ਕਿ ਬੇਸ਼ਕ ਭਾਰਤ ਪੋਲਿੳ ਮੁਕਤ ਦੇਸ਼ਾਂ ਦੀ ਗਿਣਤੀ ਵਿੱਚ ਆ ਚੁੱਕਾ ਹੈ, ਪਰ ਫਿਰ ਵੀ ਇਸ ਮੁਕਾਮ ਨੂੰ ਬਰਕਰਾਰ ਰੱਖਣ ਲਈ ਵਿਸ਼ਵ ਸਿਹਤ ਸੰਗਠਨ ਵਲੋਂ ਇਹ ਰਾਊਂਡ ਚਲਾਏ ਜਾ ਰਹੇ ਹਨ।ਉਨਾਂ ਕਿਹਾ ਕਿ ਇਸ ਰਾਊਂਡ ਵਿੱਚ ਯਕੀਨੀ ਬਣਾਇਆ ਜਾਵੇਗਾ ਕਿ ਨਵ-ਜਨਮੇ ਬੱਚੇ ਤੋਂ ਲੈ ਕੇ 5 ਸਾਲ ਤੱਕ ਦਾ ਕੋਈ ਵੀ ਬੱਚਾ ਜੀਵਨ ਰੂਪੀ ਪੋਲੀੳ ਦੀਆਂ 2 ਬੂੰਦਾਂ ਤੋਂ ਵਾਂਝਾ ਨਾ ਰਹੇ।ਇਸ ਰਾਊਂਡ ਤਹਿਤ 0 ਤੋ 5 ਸਾਲ ਦੇ 145747 ਬੱਚਿਆਂ ਨੂੰ 1166 ਟੀਮਾਂ ਵਲੋਂ ਪੋਲੀਓ ਦੀਆਂ 2 ਬੂੰਦਾਂ ਪਿਲਾਈਆਂ ਜਾਣਗੀਆਂ ਅਤੇ 117 ਸੁਪਰਵਾਈਜ਼ਰਾਂ ਵਲੋਂ ਇਨਾਂ ਦਾ ਨਿਰੀਖਣ ਕੀਤਾ ਜਾਵੇਗਾ।
ਇਸ ਮੌਕੇ ਸੀਨੀਅਰ ਮੈਡੀਕਲ ਅਫਸਰ ਡਾ. ਕੰਵਲਜੀਤ ਸਿੰਘ, ਜਿਲ੍ਹਾ ਐਪੀਡਿਮੋਲੋਜਿਸਟ ਡਾ. ਸਿਮਰਨ ਕੌਰ, ਡਾ. ਅਮਨਦੀਪ ਸਿੰਘ, ਡਾ. ਨੀਰਜ਼ ਲਤਾ, ਜਿਲ੍ਹਾ ਐਮ.ਈ.ਆਈ.ਓ ਅਮਰਦੀਪ ਸਿੰਘ ਅਤੇ ਸਮੂਹ ਹਾਜ਼ਰ ਸਨ।
Check Also
ਉਦਯੋਗਪਤੀਆਂ ਦੇ ਬਕਾਇਆ ਕੇਸਾਂ ਨੂੰ ਸਮਬੱਧ ਤਰੀਕੇ ਨਾਲ ਕੀਤਾ ਜਾਵੇਗਾ ਹੱਲ – ਖਰਬੰਦਾ
ਅੰਮ੍ਰਿਤਸਰ, 20 ਨਵੰਬਰ (ਸੁਖਬੀਰ ਸਿੰਘ) – ਪੰਜਾਬ ਸਰਕਾਰ ਉਦਯੋਗਪਤੀਆਂ ਦੀਆਂ ਮੁਸ਼ਕਲਾਂ ਦਾ ਹੱਲ ਕਰਨ ਲਈ …